ਪਉੜੀ ॥
Pauree:
ਏ ਮਨਾ ਅਤਿ ਲੋਭੀਆ ਨਿਤ ਲੋਭੇ ਰਾਤਾ ॥
ਹੇ ਸਦਾ ਲੋਭ ਵਿਚ ਰੱਤੇ ਹੋਏ ਵੱਡੇ ਲੋਭੀ ਮਨ!
O my utterly greedy mind, you are constantly engrossed in greed.
ਮਾਇਆ ਮਨਸਾ ਮੋਹਣੀ ਦਹ ਦਿਸ ਫਿਰਾਤਾ ॥
ਮੋਹਣੀ ਮਾਇਆ ਦੀ ਚਾਹ ਦੇ ਕਾਰਨ ਤੂੰ ਦਸੀਂ ਪਾਸੀਂ ਭਉਂਦਾ ਫਿਰਦਾ ਹੈਂ ।
In your desire for the enticing Maya, you wander in the ten directions.
ਅਗੈ ਨਾਉ ਜਾਤਿ ਨ ਜਾਇਸੀ ਮਨਮੁਖਿ ਦੁਖੁ ਖਾਤਾ ॥
ਹੇ ਮਨਮੁਖਿ (ਮਨ!) ਦਰਗਾਹ ਵਿਚ ਵੱਡਾ ਨਾਮ ਤੇ ਉੱਚੀ ਜਾਤਿ, ਨਾਲ ਨਹੀਂ ਜਾਗਦੇ, (ਇਹਨਾਂ ਵਿਚ ਭੁੱਲਾ ਹੋਇਆ) ਦੁੱਖ ਭੋਗੇਂਗਾ
Your name and social status shall not go with you hereafter; the self-willed manmukh is consumed by pain.
ਰਸਨਾ ਹਰਿ ਰਸੁ ਨ ਚਖਿਓ ਫੀਕਾ ਬੋਲਾਤਾ ॥
ਜੀਭ ਨਾਲ ਤੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਚੱਖਿਆ ਤੇ ਫਿੱਕਾ (ਭਾਵ, ਮਾਇਆ ਸੰਬੰਧੀ ਬਚਨ ਹੀ) ਬੋਲਦਾ ਹੈਂ ।
Your tongue does not taste the sublime essence of the Lord; it utters only insipid words.
ਜਿਨਾ ਗੁਰਮੁਖਿ ਅੰਮ੍ਰਿਤੁ ਚਾਖਿਆ ਸੇ ਜਨ ਤ੍ਰਿਪਤਾਤਾ ॥੧੫॥
ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸਨਮੁਖ ਹੋ ਕੇ (ਨਾਮ-ਰੂਪ) ਅੰਮ੍ਰਿਤ ਚਖਿਆ ਹੈ ਉਹ ਰੱਜ ਗਏ ਹਨ ।੧੫।
Those Gurmukhs who drink in the Ambrosial Nectar are satisfied. ||15||