ਸਲੋਕੁ ਮਃ ੩ ॥
Shalok, Third Mehl:
ਵਾਹੁ ਵਾਹੁ ਤਿਸ ਨੋ ਆਖੀਐ ਜਿ ਸਚਾ ਗਹਿਰ ਗੰਭੀਰੁ ॥
ਜੋ ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ ਤੇ ਵੱਡੇ ਜਿਗਰੇ ਵਾਲਾ ਹ
Chant Waaho! Waaho! to the Lord, who is True, profound and unfathomable.
ਵਾਹੁ ਵਾਹੁ ਤਿਸ ਨੋ ਆਖੀਐ ਜਿ ਗੁਣਦਾਤਾ ਮਤਿ ਧੀਰੁ ॥
(ਜੋ ਆਪਣੇ ਭਗਤਾਂ ਨੂੰ) ਗੁਣ ਬਖ਼ਸ਼ਣ ਵਾਲਾ ਹੈ ਤੇ ਅਡੋਲ ਮੱਤ ਵਾਲਾ ਹੈ
Chant Waaho! Waaho! to the Lord, who is the Giver of virtue, intelligence and patience.
ਵਾਹੁ ਵਾਹੁ ਤਿਸ ਨੋ ਆਖੀਐ ਜਿ ਸਭ ਮਹਿ ਰਹਿਆ ਸਮਾਇ ॥
ਜੋ ਸਾਰੇ ਜੀਵਾਂ ਵਿਚ ਵਿਆਪਕ ਹੈ ਤੇ ਜੋ ਸਭ ਨੂੰ ਰਿਜ਼ਕ ਅਪੜਾਉਂਦਾ ਹ
Chant Waaho! Waaho! to the Lord, who is permeating and pervading in all.
ਵਾਹੁ ਵਾਹੁ ਤਿਸ ਨੋ ਆਖੀਐ ਜਿ ਦੇਦਾ ਰਿਜਕੁ ਸਬਾਹਿ ॥
ਉਸ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ।
Chant Waaho! Waaho! to the Lord, who is the Giver of sustenance to all.
ਨਾਨਕ ਵਾਹੁ ਵਾਹੁ ਇਕੋ ਕਰਿ ਸਾਲਾਹੀਐ ਜਿ ਸਤਿਗੁਰ ਦੀਆ ਦਿਖਾਇ ॥੧॥
ਹੇ ਨਾਨਕ! ਉਸ ਨੂੰ ਲਾ-ਸ਼ਰੀਕ ਜਾਣ ਕੇ ਉਸ ਦੀ ਵਡਿਆਈ ਕਰੀਏ; ਉਸ ਦਾ ਦਰਸਨ ਸਤਿਗੁਰੂ ਹੀ ਕਰਾਉਂਦਾ ਹੈ ।੧।
O Nanak, Waaho! Waaho! - praise the One Lord, revealed by the True Guru. ||1||