ਮਃ ੩ ॥
Third Mehl:
ਵਾਹੁ ਵਾਹੁ ਗੁਰਮੁਖ ਸਦਾ ਕਰਹਿ ਮਨਮੁਖ ਮਰਹਿ ਬਿਖੁ ਖਾਇ ॥
ਜੋ ਮਨੁੱਖ ਗੁਰੂ ਦੇ ਸਨਮੁਖ ਹਨ, ਉਹ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ; ਪਰ, ਆਪ-ਹੁਦਰੇ ਮਨੁੱਖ ਮਾਇਆ-ਰੂਪ ਜ਼ਹਿਰ ਖਾ ਕੇ ਮਰਦੇ ਹਨ ।
Waaho! Waaho! The Gurmukhs praise the Lord continually, while the self-willed manmukhs eat poison and die.
ਓਨਾ ਵਾਹੁ ਵਾਹੁ ਨ ਭਾਵਈ ਦੁਖੇ ਦੁਖਿ ਵਿਹਾਇ ॥
ਉਹਨਾਂ ਨੂੰ ਸਿਫ਼ਤਿ-ਸਾਲਾਹ ਚੰਗੀ ਨਹੀਂ ਲੱਗਦੀ, ਇਸ ਵਾਸਤੇ ਉਹਨਾਂ ਦੀ ਸਾਰੀ ਉਮਰ ਦੁੱਖ ਵਿਚ ਹੀ ਬੀਤਦੀ ਹੈ ।
They have no love for the Lord's Praises, and they pass their lives in misery.
ਗੁਰਮੁਖਿ ਅੰਮ੍ਰਿਤੁ ਪੀਵਣਾ ਵਾਹੁ ਵਾਹੁ ਕਰਹਿ ਲਿਵ ਲਾਇ ॥
ਗੁਰਮੁਖਾਂ ਦਾ ਜਲ-ਪਾਨ ਹੀ ਨਾਮ-ਅੰਮ੍ਰਿਤ ਹੈ (ਭਾਵ, ਗੁਰਮੁਖਾਂ ਲਈ ਨਾਮ-ਅੰਮ੍ਰਿਤ ਜੀਵਨ ਦਾ ਆਸਰਾ ਹੈ), ਉਹ ਸੁਰਤਿ ਜੋੜ ਕੇ ਸਿਫ਼ਤਿ ਕਰਦੇ ਹਨ ।
The Gurmukhs drink in the Ambrosial Nectar, and they center their consciousness on the Lord's Praises.
ਨਾਨਕ ਵਾਹੁ ਵਾਹੁ ਕਰਹਿ ਸੇ ਜਨ ਨਿਰਮਲੇ ਤ੍ਰਿਭਵਣ ਸੋਝੀ ਪਾਇ ॥੨॥
ਹੇ ਨਾਨਕ! ਜੋ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਪਵਿਤ੍ਰ ਹੋ ਜਾਂਦੇ ਹਨ, ਉਹਨਾਂ ਨੂੰ ਤਿੰਨਾਂ ਭਵਨਾਂ (ਵਿਚ ਵਿਆਪਕ ਪ੍ਰਭੂ ਦੀ) ਸੂਝ ਪੈ ਜਾਂਦੀ ਹੈ ।੨।
O Nanak, those who chant Waaho! Waaho! are immaculate and pure; they obtain the knowledge of the three worlds. ||2||