ਪਉੜੀ ॥
Pauree:
ਹਰਿ ਕੈ ਭਾਣੈ ਗੁਰੁ ਮਿਲੈ ਸੇਵਾ ਭਗਤਿ ਬਨੀਜੈ ॥
ਜੇ ਪ੍ਰਭੂ ਦੀ ਰਜ਼ਾ ਹੋਵੇ ਤਾਂ (ਮਨੁੱਖ ਨੂੰ) ਗੁਰੂ ਮਿਲਦਾ ਹੈ ਤੇ (ਉਸ ਵਾਸਤੇ) ਪ੍ਰਭੂ ਦੇ ਸਿਮਰਨ ਤੇ ਭਗਤੀ (ਦੀ ਜੁਗਤਿ) ਬਣਦੀ ਹੈ
By the Lord's Will, one meets the Guru, serves Him, and worships the Lord.
ਹਰਿ ਕੈ ਭਾਣੈ ਹਰਿ ਮਨਿ ਵਸੈ ਸਹਜੇ ਰਸੁ ਪੀਜੈ ॥
ਪ੍ਰਭੂ ਮਨ ਵਿਚ ਆ ਕੇ ਵੱਸਦਾ ਹੈ
By the Lord's Will, the Lord comes to dwell in the mind, and one easily drinks in the sublime essence of the Lord.
ਹਰਿ ਕੈ ਭਾਣੈ ਸੁਖੁ ਪਾਈਐ ਹਰਿ ਲਾਹਾ ਨਿਤ ਲੀਜੈ ॥
ਤੇ ਅਡੋਲ ਅਵਸਥਾ ਵਿਚ (ਟਿਕਿਆਂ) ਨਾਮ-ਰਸ ਪੀਵੀਦਾ ਹੈ
By the Lord's Will, one finds peace, and continually earns the Lord's Profit.
ਹਰਿ ਕੈ ਤਖਤਿ ਬਹਾਲੀਐ ਨਿਜ ਘਰਿ ਸਦਾ ਵਸੀਜੈ ॥
(ਆਤਮਾ ਨੂੰ) ਸੁਖ ਮਿਲਦਾ ਹੈ ਤੇ (ਜੀਵ-ਵਪਾਰੀ ਨੂੰ) ਸਦਾ ਨਾਮ-ਰੂਪ ਨਫ਼ਾ ਮਿਲਦਾ ਹੈ ।
He is seated on the Lord's throne, and he dwells continually in the home of his own being.
ਹਰਿ ਕਾ ਭਾਣਾ ਤਿਨੀ ਮੰਨਿਆ ਜਿਨਾ ਗੁਰੂ ਮਿਲੀਜੈ ॥੧੬॥
ਜਿਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਮਿਲ ਪੈਂਦਾ ਹੈ, ਉਹ ਮਨੁੱਖ ਪਰਮਾਤਮਾ ਦੀ ਰਜ਼ਾ ਨੂੰ (ਮਿੱਠਾ ਕਰ ਕੇ) ਮੰਨਦੇ ਹਨ ।੧੬।
He alone surrenders to the Lord's Will, who meets the Guru. ||16||