ਸਲੋਕੁ ਮਃ ੩ ॥
Shalok, Third Mehl:
ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨ੍ਹ ਕਉ ਆਪੇ ਦੇਇ ਬੁਝਾਇ ॥
ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਆਪ ਹੀ ਸੁਮੱਤ ਬਖ਼ਸ਼ਦਾ ਹੈ ਉਹ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ
Waaho! Waaho! Those humble beings ever praise the Lord, unto whom the Lord Himself grants understanding.
ਵਾਹੁ ਵਾਹੁ ਕਰਤਿਆ ਮਨੁ ਨਿਰਮਲੁ ਹੋਵੈ ਹਉਮੈ ਵਿਚਹੁ ਜਾਇ ॥
ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤਿਆਂ ਮਨ ਪਵਿਤ੍ਰ ਹੁੰਦਾ ਹੈ ਤੇ ਮਨ ਵਿਚੋਂ ਹਉਮੈ ਦੂਰ ਹੁੰਦੀ ਹੈ ।
Chanting Waaho! Waaho!, the mind is purified, and egotism departs from within.
ਵਾਹੁ ਵਾਹੁ ਗੁਰਸਿਖੁ ਜੋ ਨਿਤ ਕਰੇ ਸੋ ਮਨ ਚਿੰਦਿਆ ਫਲੁ ਪਾਇ ॥
ਜੋ ਭੀ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਨੂੰ ਮਨ-ਇੱਛਤ ਫਲ ਮਿਲਦਾ ਹੈ ।
The Gurmukh who continually chants Waaho! Waaho! attains the fruits of his heart's desires.
ਵਾਹੁ ਵਾਹੁ ਕਰਹਿ ਸੇ ਜਨ ਸੋਹਣੇ ਹਰਿ ਤਿਨ੍ਹ ਕੈ ਸੰਗਿ ਮਿਲਾਇ ॥
ਜੋ ਮਨੁੱਖ ਸਿਫ਼ਤਿ-ਸਾਲਾਹ ਕਰਦੇ ਹਨ ਉਹ (ਵੇਖਣ ਨੂੰ ਭੀ) ਸੋਹਣੇ ਲੱਗਦੇ ਹਨ ।
Beauteous are those humble beings who chant Waaho! Waaho! O Lord, let me join them!
ਵਾਹੁ ਵਾਹੁ ਹਿਰਦੈ ਉਚਰਾ ਮੁਖਹੁ ਭੀ ਵਾਹੁ ਵਾਹੁ ਕਰੇਉ ॥
ਹੇ ਪ੍ਰਭੂ! ਮੈਨੂੰ ਉਹਨਾਂ ਦੀ ਸੰਗਤਿ ਵਿਚ ਰੱਖ, ਤਾਂ ਜੋ ਮੈਂ ਆਪਣੇ ਹਿਰਦੇ ਵਿਚ ਤੇਰੀ ਸਿਫ਼ਤਿ ਕਰਾਂ ਤੇ ਮੂੰਹੋਂ ਭੀ ਤੇਰੇ ਗੁਣ ਗਾਵਾਂ ।
Within my heart, I chant Waaho! Waaho!, and with my mouth, Waaho! Waaho!
ਨਾਨਕ ਵਾਹੁ ਵਾਹੁ ਜੋ ਕਰਹਿ ਹਉ ਤਨੁ ਮਨੁ ਤਿਨ੍ਹ ਕਉ ਦੇਉ ॥੧॥
ਹੇ ਨਾਨਕ! ਜੋ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਮੈਂ ਆਪਣਾ ਤਨ ਮਨ ਉਹਨਾਂ ਅੱਗੇ ਭੇਟ ਕਰ ਦਿਆਂ ।੧।
O Nanak, those who chant Waaho! Waaho! - unto them I dedicate my body and mind. ||1||