ਮਃ ੩ ॥
Third Mehl:
ਵਾਹੁ ਵਾਹੁ ਸਾਹਿਬੁ ਸਚੁ ਹੈ ਅੰਮ੍ਰਿਤੁ ਜਾ ਕਾ ਨਾਉ ॥
ਜਿਸ ਮਾਲਕ ਪ੍ਰਭੂ ਦਾ ਨਾਮ (ਜੀਵਾਂ ਨੂੰ) ਆਤਮਕ ਬਲ ਦੇਣ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ ਉਸੇ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਸਰੂਪ ਹੈ ।
Waaho! Waaho! is the True Lord Master; His Name is Ambrosial Nectar.
ਜਿਨਿ ਸੇਵਿਆ ਤਿਨਿ ਫਲੁ ਪਾਇਆ ਹਉ ਤਿਨ ਬਲਿਹਾਰੈ ਜਾਉ ॥
ਜਿਸ ਜਿਸ ਮਨੁੱਖ ਨੇ ਪ੍ਰਭੂ ਨੂੰ ਸਿਮਰਿਆ ਹੈ ਉਸ ਉਸ ਨੇ (ਨਾਮ-ਅੰਮ੍ਰਿਤ) ਫਲ ਪ੍ਰਾਪਤ ਕਰ ਲਿਆ ਹੈ, ਮੈਂ ਅਜੇਹੇ ਗੁਰਮੁਖਾਂ ਤੋਂ ਸਦਕੇ ਹਾਂ ।
Those who serve the Lord are blessed with the fruit; I am a sacrifice to them.
ਵਾਹੁ ਵਾਹੁ ਗੁਣੀ ਨਿਧਾਨੁ ਹੈ ਜਿਸ ਨੋ ਦੇਇ ਸੁ ਖਾਇ ॥
ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੀ ਸਿਫ਼ਤਿ ਉਸ ਦਾ ਹੀ ਰੂਪ ਹੈ, ਪ੍ਰਭੂ ਜਿਸ ਨੂੰ ਇਹ ਖ਼ਜ਼ਾਨਾ ਬਖ਼ਸ਼ਦਾ ਹੈ ਉਹ ਇਸ ਨੂੰ ਵਰਤਦਾ ਹੈ ।
Waaho! Waaho! is the treasure of virtue; he alone tastes it, who is so blessed.
ਵਾਹੁ ਵਾਹੁ ਜਲਿ ਥਲਿ ਭਰਪੂਰੁ ਹੈ ਗੁਰਮੁਖਿ ਪਾਇਆ ਜਾਇ ॥
ਸਿਫ਼ਤਿ ਦਾ ਮਾਲਕ ਪ੍ਰਭੂ ਪਾਣੀ ਵਿਚ ਧਰਤੀ ਉਤੇ ਹਰ ਥਾਂ ਵਿਆਪਕ ਹੈ, ਗੁਰੂ ਦੇ ਰਾਹ ਤੇ ਤੁਰਦਿਆਂ ਉਹ ਪ੍ਰਭੂ ਮਿਲਦਾ ਹੈ ।
Waaho! Waaho! The Lord is pervading and permeating the oceans and the land; the Gurmukh attains Him.
ਵਾਹੁ ਵਾਹੁ ਗੁਰਸਿਖ ਨਿਤ ਸਭ ਕਰਹੁ ਗੁਰ ਪੂਰੇ ਵਾਹੁ ਵਾਹੁ ਭਾਵੈ ॥
ਹੇ ਗੁਰ-ਸਿੱਖੋ! ਸਾਰੇ ਸਦਾ ਪ੍ਰਭੂ ਦੇ ਗੁਣ ਗਾਵੋ, ਪੂਰੇ ਗੁਰੂ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਮਿੱਠੀ ਲੱਗਦੀ ਹੈ ।
Waaho! Waaho! Let all the Gursikhs continually praise Him. Waaho! Waaho! The Perfect Guru is pleased with His Praises.
ਨਾਨਕ ਵਾਹੁ ਵਾਹੁ ਜੋ ਮਨਿ ਚਿਤਿ ਕਰੇ ਤਿਸੁ ਜਮਕੰਕਰੁ ਨੇੜਿ ਨ ਆਵੈ ॥੨॥
ਹੇ ਨਾਨਕ! ਜੋ ਮਨੁੱਖ ਇਕ-ਮਨ ਹੋ ਕੇ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਨੂੰ ਮੌਤ ਦਾ ਡਰ ਪੋਹ ਨਹੀਂ ਸਕਦਾ ।੨।
O Nanak, one who chants Waaho! Waaho! with his heart and mind - the Messenger of Death does not approach him. ||2||