ਪਉੜੀ ॥
Pauree:
ਹਰਿ ਜੀਉ ਸਚਾ ਸਚੁ ਹੈ ਸਚੀ ਗੁਰਬਾਣੀ ॥
ਪ੍ਰਭੂ ਸਦਾ-ਥਿਰ ਰਹਿਣ ਵਾਲਾ ਹੈ, ਗੁਰੂ ਦੀ ਬਾਣੀ ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਹ
The Dear Lord is the Truest of the True; True is the Word of the Guru's Bani.
ਸਤਿਗੁਰ ਤੇ ਸਚੁ ਪਛਾਣੀਐ ਸਚਿ ਸਹਜਿ ਸਮਾਣੀ ॥
ਗੁਰੂ ਦੀ ਰਾਹੀਂ ਉਸ ਪ੍ਰਭੂ ਨਾਲ ਜਾਣ-ਪਛਾਣ ਬਣਦੀ ਹੈ ਤੇ ਸਦਾ-ਥਿਰ ਅਡੋਲ ਅਵਸਥਾ ਵਿਚ ਟਿਕ ਸਕੀਦਾ ਹੈ ।
Through the True Guru, the Truth is realized, and one is easily absorbed in the True Lord.
ਅਨਦਿਨੁ ਜਾਗਹਿ ਨਾ ਸਵਹਿ ਜਾਗਤ ਰੈਣਿ ਵਿਹਾਣੀ ॥
ਉਹ ਮਨੁੱਖ ਭਾਗਾਂ ਵਾਲੇ ਹਨ ਜਿਨ੍ਹਾਂ ਨੇ ਗੁਰੂ ਦੇ ਰਾਹ ਤੇ ਤੁਰ ਕੇ ਪ੍ਰਭੂ ਦੇ ਨਾਮ ਦਾ ਰਸ ਚੱਖਿਆ ਹੈ, ਉਹ ਹਰ ਵੇਲੇ ਸੁਚੇਤ ਰਹਿੰਦੇ ਹਨ
Night and day, they remain awake, and do not sleep; in wakefulness, the night of their lives passes.
ਗੁਰਮਤੀ ਹਰਿ ਰਸੁ ਚਾਖਿਆ ਸੇ ਪੁੰਨ ਪਰਾਣੀ ॥
(ਮਾਇਆ ਦੇ ਮੋਹ ਵਿਚ) ਨਹੀਂ ਸਉਂਦੇ, ਉਹਨਾਂ ਦੀ ਜ਼ਿੰਦਗੀ-ਰੂਪ ਸਾਰੀ ਰਾਤ ਸੁਚੇਤ ਰਹਿ ਕੇ ਗੁਜ਼ਰਦੀ ਹੈ ।
Those who taste the sublime essence of the Lord, through the Guru's Teachings, are the most worthy persons.
ਬਿਨੁ ਗੁਰ ਕਿਨੈ ਨ ਪਾਇਓ ਪਚਿ ਮੁਏ ਅਜਾਣੀ ॥੧੭॥
ਪਰ, ਗੁਰੂ ਦੀ ਸਰਨ ਆਉਣ ਤੋਂ ਬਿਨਾ ਕਿਸੇ ਨੂੰ ਪ੍ਰਭੂ ਨਹੀਂ ਮਿਲਿਆ, ਅੰਞਾਣ ਲੋਕ (ਮਾਇਆ ਦੇ ਮੋਹ ਵਿਚ) ਖਪ ਖਪ ਕੇ ਦੁਖੀ ਹੁੰਦੇ ਹਨ ।੧੭।
Without the Guru, no one has obtained the Lord; the ignorant rot away and die. ||17||