ਸਲੋਕੁ ਮਃ ੩ ॥
Shalok, Third Mehl:
ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥
ਜੋ ਪ੍ਰਭੂ ਆਕਾਰ-ਰਹਿਤ ਹੈ; ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ;
Waaho! Waaho! is the Bani, the Word, of the Formless Lord. There is no other as great as He is.
ਵਾਹੁ ਵਾਹੁ ਅਗਮ ਅਥਾਹੁ ਹੈ ਵਾਹੁ ਵਾਹੁ ਸਚਾ ਸੋਇ ॥
ਜੋ ਅਪਹੁੰਚ ਹੈ, ਜਿਸ ਦੀ ਥਾਹ ਨਹੀਂ ਪਾਈ ਜਾ ਸਕਦੀ,
Waaho! Waaho! The Lord is unfathomable and inaccessible. Waaho! Waaho! He is the True One.
ਵਾਹੁ ਵਾਹੁ ਵੇਪਰਵਾਹੁ ਹੈ ਵਾਹੁ ਵਾਹੁ ਕਰੇ ਸੁ ਹੋਇ ॥
ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ, ਜਿਸ ਦਾ ਕੀਤਾ ਹੋਇਆ ਹੀ ਸਭ ਕੁਝ ਹੋ ਰਿਹਾ ਹੈ, ਉਸ ਦੀ ਸਿਫ਼ਤਿ-ਸਾਲਾਹ ਉਸੇ ਦਾ ਰੂਪ ਹੈ ।
Waaho! Waaho! He is the self-existent Lord. Waaho! Waaho! As He wills, so it comes to pass.
ਵਾਹੁ ਵਾਹੁ ਅੰਮ੍ਰਿਤ ਨਾਮੁ ਹੈ ਗੁਰਮੁਖਿ ਪਾਵੈ ਕੋਇ ॥
ਉਸ ਦਾ ਨਾਮ ਜੀਵਾਂ ਨੂੰ ਆਤਮਕ ਜੀਵਨ ਦੇਣ ਵਾਲਾ ਹੈ, ਪਰ ਉਸ ਦੀ ਪ੍ਰਾਪਤੀ ਕਿਸੇ ਗੁਰਮੁਖ ਨੂੰ ਹੀ ਹੁੰਦੀ ਹੈ ।
Waaho! Waaho! is the Ambrosial Nectar of the Naam, the Name of the Lord, obtained by the Gurmukh.
ਵਾਹੁ ਵਾਹੁ ਕਰਮੀ ਪਾਈਐ ਆਪਿ ਦਇਆ ਕਰਿ ਦੇਇ ॥
ਸਿਫ਼ਤਿ-ਸਾਲਾਹ ਦੀ ਦਾਤਿ ਭਾਗਾਂ ਨਾਲ ਹੀ ਮਿਲਦੀ ਹੈ, ਜਿਸ ਨੂੰ ਮੇਹਰ ਕਰ ਕੇ ਆਪ ਪ੍ਰਭੂ ਦੇਂਦਾ ਹੈ,
Waaho! Waaho! This is realized by His Grace, as He Himself grants His Grace.
ਨਾਨਕ ਵਾਹੁ ਵਾਹੁ ਗੁਰਮੁਖਿ ਪਾਈਐ ਅਨਦਿਨੁ ਨਾਮੁ ਲਏਇ ॥੧॥
ਹੇ ਨਾਨਕ! ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਨੂੰ ਸਿਫ਼ਤਿ-ਸਾਲਾਹ ਦੀ ਦਾਤਿ ਮਿਲਦੀ ਹੈ, ਉਹ ਹਰ ਵੇਲੇ ਪ੍ਰਭੂ ਦਾ ਨਾਮ ਜਪਦਾ ਹੈ ।੧।
O Nanak, Waaho! Waaho! This is obtained by the Gurmukhs, who hold tight to the Naam, night and day. ||1||