ਮਃ ੩ ॥
Third Mehl:
ਬਿਨੁ ਸਤਿਗੁਰ ਸੇਵੇ ਸਾਤਿ ਨ ਆਵਈ ਦੂਜੀ ਨਾਹੀ ਜਾਇ ॥
ਸਤਿਗੁਰੂ ਦੀ ਦੱਸੀ ਸੇਵਾ ਕਰਨ ਤੋਂ ਬਿਨਾ ਸ਼ਾਂਤੀ ਨਹੀਂ ਆਉਂਦੀ ਤੇ (ਸਤਿਗੁਰੂ ਤੋਂ ਬਿਨਾ) ਹੋਰ ਕੋਈ ਥਾਂ ਨਹੀਂ (ਜਿਥੇ ਇਹ ਮਿਲ ਸਕੇ)
Without serving the True Guru, peace is not obtained, and the sense of duality does not depart.
ਜੇ ਬਹੁਤੇਰਾ ਲੋਚੀਐ ਵਿਣੁ ਕਰਮੈ ਨ ਪਾਇਆ ਜਾਇ ॥
ਭਾਵੇਂ ਕਿਤਨੀ ਹੀ ਤਾਂਘ ਕਰੀਏ, ਮੇਹਰ ਤੋਂ ਬਿਨਾ ਪ੍ਰਭੂ ਦੀ ਪ੍ਰਾਪਤੀ ਨਹੀਂ ਹੋ ਸਕਦੀ ।
No matter how much one may wish, without the Lord's Grace, He is not found.
ਜਿਨ੍ਹਾ ਅੰਤਰਿ ਲੋਭ ਵਿਕਾਰੁ ਹੈ ਦੂਜੈ ਭਾਇ ਖੁਆਇ ॥
ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਲੋਭ ਦਾ ਔਗੁਣ ਹੈ, ਉਹ ਮਾਇਆ ਦੇ ਪਿਆਰ ਵਿਚ ਭੁੱਲੇ ਹੋਏ ਹਨ,
Those who are filled with greed and corruption are ruined by the love of duality.
ਜੰਮਣੁ ਮਰਣੁ ਨ ਚੁਕਈ ਹਉਮੈ ਵਿਚਿ ਦੁਖੁ ਪਾਇ ॥
ਉਹਨਾਂ ਦਾ ਜੰਮਣਾ ਮਰਣਾ ਮੁੱਕਦਾ ਨਹੀਂ ਤੇ ਉਹ ਅਹੰਕਾਰ ਵਿਚ ਕਲੇਸ਼ ਉਠਾਉਂਦੇ ਹਨ ।
They cannot escape birth and death, and with egotism within them, they suffer in misery.
ਜਿਨ੍ਹਾ ਸਤਿਗੁਰ ਸਿਉ ਚਿਤੁ ਲਾਇਆ ਸੁ ਖਾਲੀ ਕੋਈ ਨਾਹਿ ॥
ਜਿਨ੍ਹਾਂ ਮਨੁੱਖਾਂ ਨੇ ਆਪਣੇ ਸਤਿਗੁਰੂ ਨਾਲ ਚਿੱਤ ਜੋੜਿਆ ਹੈ ਉਹਨਾਂ ਵਿਚੋਂ (ਪ੍ਰਭੂ ਦੇ ਮਿਲਾਪ ਤੋਂ) ਵਾਂਜਿਆਂ ਕੋਈ ਨਹੀਂ ਰਿਹਾ,
Those who center their consciousness on the True Guru, never go empty-handed.
ਤਿਨ ਜਮ ਕੀ ਤਲਬ ਨ ਹੋਵਈ ਨਾ ਓਇ ਦੁਖ ਸਹਾਹਿ ॥
ਨਾਹ ਤਾਂ ਉਹਨਾਂ ਨੂੰ ਜਮ ਦਾ ਸੱਦਾ ਪੈਂਦਾ ਹੈ ਤੇ ਨਾਹ ਉਹ ਦੁੱਖ ਸਹਿੰਦੇ ਹਨ (ਭਾਵ, ਉਹਨਾਂ ਨੂੰ ਮੌਤ ਦਾ ਸਹਮ ਪੋਹ ਨਹੀਂ ਸਕਦਾ) ।
They are not summoned by the Messenger of Death, and they do not suffer in pain.
ਨਾਨਕ ਗੁਰਮੁਖਿ ਉਬਰੇ ਸਚੈ ਸਬਦਿ ਸਮਾਹਿ ॥੨॥
ਹੇ ਨਾਨਕ! ਜੋ ਮਨੁੱਖ ਗੁਰੂ ਦੇ ਸਨਮੁਖ ਹੋਏ ਹਨ, ਉਹ (ਦੁੱਖਾਂ ਤੋਂ) ਬਚ ਗਏ ਹਨ ਤੇ ਸੱਚੇ ਸ਼ਬਦ ਵਿਚ ਲੀਨ ਰਹਿੰਦੇ ਹਨ ।੨।
O Nanak, the Gurmukhs are saved; they merge in the True Lord. ||2||