ਪਉੜੀ ॥
Pauree:
ਢਾਢੀ ਤਿਸ ਨੋ ਆਖੀਐ ਜਿ ਖਸਮੈ ਧਰੇ ਪਿਆਰੁ ॥
ਜੋ ਮਨੁੱਖ ਆਪਣੇ ਮਾਲਕ-ਪ੍ਰਭੂ ਨਾਲ ਪਿਆਰ ਪਾਉਂਦਾ ਹੈ, ਉਹੀ ਪ੍ਰਭੂ ਦਾ ਢਾਢੀ ਅਖਵਾ ਸਕਦਾ ਹੈ ,
He alone is called a minstrel, who enshrines love for his Lord and Master.
ਦਰਿ ਖੜਾ ਸੇਵਾ ਕਰੇ ਗੁਰ ਸਬਦੀ ਵੀਚਾਰੁ ॥
ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਟਿਕ ਕੇ ਉਸ ਦਾ ਸਿਮਰਨ ਕਰਦਾ ਹੈ ਤੇ ਗੁਰੂ ਦੇ ਸ਼ਬਦ ਰਾਹੀਂ ਉਸ ਦੇ ਗੁਣਾਂ ਦੀ ਵਿਚਾਰ ਕਰਦਾ ਹੈ ।
Standing at the Lord's Door, he serves the Lord, and reflects upon the Word of the Guru's Shabad.
ਢਾਢੀ ਦਰੁ ਘਰੁ ਪਾਇਸੀ ਸਚੁ ਰਖੈ ਉਰ ਧਾਰਿ ॥
ਜਿਉਂ ਜਿਉਂ ਉਹ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਜੁੜਦਾ ਹੈ (ਪ੍ਰਭੂ ਦੀ ਹਜ਼ੂਰੀ ਉਸ ਨੂੰ ਪ੍ਰਾਪਤ ਹੁੰਦੀ ਹੈ),
The minstrel attains the Lord's Gate and Mansion, and he keeps the True Lord clasped to his heart.
ਢਾਢੀ ਕਾ ਮਹਲੁ ਅਗਲਾ ਹਰਿ ਕੈ ਨਾਇ ਪਿਆਰਿ ॥
ਪ੍ਰਭੂ ਦੇ ਨਾਮ ਵਿਚ ਪਿਆਰ ਕਰਨ ਨਾਲ ਉਸ ਦੇ ਮਨ ਦੀ ਅਵਸਥਾ ਬਹੁਤ ਉੱਚੀ ਹੋ ਜਾਂਦੀ ਹੈ,
The status of the minstrel is exalted; he loves the Name of the Lord.
ਢਾਢੀ ਕੀ ਸੇਵਾ ਚਾਕਰੀ ਹਰਿ ਜਪਿ ਹਰਿ ਨਿਸਤਾਰਿ ॥੧੮॥
ਬੱਸ, ਉਹ ਢਾਢੀ ਇਹੀ ਸੇਵਾ ਕਰਦਾ ਹੈ, ਇਹੀ ਚਾਕਰੀ ਕਰਦਾ ਹੈ ਕਿ ਉਹ ਪ੍ਰਭੂ ਦਾ ਨਾਮ ਜਪਦਾ ਹੈ, ਤੇ ਪ੍ਰਭੂ ਉਸ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ।੧੮।
The service of the minstrel is to meditate on the Lord; he is emancipated by the Lord. ||18||