ਸਲੋਕੁ ਮਃ ੩ ॥
Shalok, Third Mehl:
ਗੂਜਰੀ ਜਾਤਿ ਗਵਾਰਿ ਜਾ ਸਹੁ ਪਾਏ ਆਪਣਾ ॥
ਮੋਟੀ ਜਾਤਿ ਦੀ ਗੁਜਰੀ ਕੁਲਵੰਤੀ ਇਸਤ੍ਰੀ ਬਣ ਗਈ (ਉੱਚੀ ਜਾਤਿ ਵਾਲੀ ਹੋ ਗਈ) ਜਦੋਂ ਉਸ ਨੇ ਆਪਣਾ ਖਸਮ ਲੱਭ ਲਿਆ
The milkmaid's status is very low, but she attains her Husband Lord
ਗੁਰ ਕੈ ਸਬਦਿ ਵੀਚਾਰਿ ਅਨਦਿਨੁ ਹਰਿ ਜਪੁ ਜਾਪਣਾ ॥
(ਤਿਵੇਂ ਹੀ) ਉਹ (ਜੀਵ-) ਇਸਤ੍ਰੀ ਕੁਲਵੰਤੀ ਹੋ ਜਾਂਦੀ ਹੈ ਜੋ ਸਤਿਗੁਰੂ ਦੇ ਸ਼ਬਦ ਦੁਆਰਾ ਵਿਚਾਰ ਕਰ ਕੇ ਹਰ ਰੋਜ਼ ਪ੍ਰਭੂ ਦਾ ਸਿਮਰਨ ਕਰਦੀ ਹੈ
when she reflects upon the Word of the Guru's Shabad, and chants the Lord's Name, night and day.
ਜਿਸੁ ਸਤਿਗੁਰੁ ਮਿਲੈ ਤਿਸੁ ਭਉ ਪਵੈ ਸਾ ਕੁਲਵੰਤੀ ਨਾਰਿ ॥
(ਕਿਉਂਕਿ) ਜਿਸ ਨੂੰ ਗੁਰੂ ਮਿਲ ਪੈਂਦਾ ਹੈ ਉਸ ਦੇ ਅੰਦਰ ਪਰਮਾਤਮਾ ਦਾ ਡਰ ਪੈਦਾ ਹੁੰਦਾ ਹੈ
She who meets the True Guru, lives in the Fear of God; she is a woman of noble birth.
ਸਾ ਹੁਕਮੁ ਪਛਾਣੈ ਕੰਤ ਕਾ ਜਿਸ ਨੋ ਕ੍ਰਿਪਾ ਕੀਤੀ ਕਰਤਾਰਿ ॥
ਉਹ ਖਸਮ-ਪ੍ਰਭੂ ਦਾ ਹੁਕਮ ਸਮਝ ਲੈਂਦੀ ਹੈ (ਪਰ ਇਹ ਉਹੀ ਜੀਵ-ਇਸਤ੍ਰੀ ਕਰਦੀ ਹੈ) ਜਿਸ ਤੇ ਕਰਤਾਰ ਨੇ ਆਪ ਮਿਹਰ ਕੀਤੀ ਹੋਵੇ ।
She alone realizes the Hukam of her Husband Lord's Command, who is blessed by the Creator Lord's Mercy.
ਓਹ ਕੁਚਜੀ ਕੁਲਖਣੀ ਪਰਹਰਿ ਛੋਡੀ ਭਤਾਰਿ ॥
(ਦੂਜੇ ਪਾਸੇ) ਜਿਸ ਨੂੰ ਖਸਮ ਨੇ ਛੁੱਟੜ ਛੱਡ ਦਿੱਤਾ ਹੋਵੇ, ਉਹ ਇਸਤ੍ਰੀ ਕੁਚੱਜੀ ਤੇ ਖੋਟੇ ਲੱਛਣਾਂ ਵਾਲੀ ਹੁੰਦੀ ਹੈ ।
She who is of little merit and ill-mannered, is discarded and forsaken by her Husband Lord.
ਭੈ ਪਇਐ ਮਲੁ ਕਟੀਐ ਨਿਰਮਲ ਹੋਵੈ ਸਰੀਰੁ ॥
ਜੇ ਹਿਰਦੇ ਵਿਚ ਪ੍ਰਭੂ ਦਾ ਡਰ ਆ ਵੱਸੇ, ਤਾਂ ਮਨ ਦੀ ਮੈਲ ਕੱਟੀ ਜਾਂਦੀ ਹੈ, ਸਰੀਰ ਭੀ ਪਵਿੱਤ੍ਰ ਹੋ ਜਾਂਦਾ ਹੈ
By the Fear of God, filth is washed off, and the body becomes immaculately pure.
ਅੰਤਰਿ ਪਰਗਾਸੁ ਮਤਿ ਊਤਮ ਹੋਵੈ ਹਰਿ ਜਪਿ ਗੁਣੀ ਗਹੀਰੁ ॥
ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਸਿਮਰਨ ਕਰ ਕੇ ਅੰਦਰ ਚਾਨਣ ਹੋ ਜਾਂਦਾ ਹੈ, ਮਤਿ ਉੱਜਲੀ ਹੋ ਜਾਂਦੀ ਹੈ ।
The soul is enlightened, and the intellect is exalted, meditating on the Lord, the ocean of excellence.
ਭੈ ਵਿਚਿ ਬੈਸੈ ਭੈ ਰਹੈ ਭੈ ਵਿਚਿ ਕਮਾਵੈ ਕਾਰ ॥
(ਅਜੇਹੀ ਜੀਵ-ਇਸਤ੍ਰੀ) ਪਰਮਾਤਮਾ ਦੇ ਡਰ ਵਿਚ ਬੈਠਦੀ ਹੈ, ਡਰ ਵਿਚ ਰਹਿੰਦੀ ਹੈ, ਡਰ ਵਿਚ ਕਿਰਤਕਾਰ ਕਰਦੀ ਹ
One who dwells in the Fear of God, lives in the Fear of God, and acts in the Fear of God.
ਐਥੈ ਸੁਖੁ ਵਡਿਆਈਆ ਦਰਗਹ ਮੋਖ ਦੁਆਰ ॥
(ਫਿਰ) ਉਸ ਨੂੰ ਇਸ ਜੀਵਨ ਵਿਚ ਆਦਰ ਤੇ ਸੁਖ ਮਿਲਦਾ ਹੈ ਤੇ ਪ੍ਰਭੂ ਦੀ ਹਜ਼ੂਰੀ ਦਾ ਦਰਵਾਜ਼ਾ ਉਸ ਲਈ ਖੁਲ੍ਹ ਜਾਂਦਾ ਹੈ ।
He obtains peace and glorious greatness here, in the Lord's Court, and at the Gate of Salvation.
ਭੈ ਤੇ ਨਿਰਭਉ ਪਾਈਐ ਮਿਲਿ ਜੋਤੀ ਜੋਤਿ ਅਪਾਰ ॥
ਬੇਅੰਤ ਪ੍ਰਭੂ ਦੀ ਜੋਤਿ ਵਿਚ ਆਤਮਾ ਜੋੜਨ ਨਾਲ ਤੇ ਉਸ ਦੇ ਡਰ ਵਿਚ ਰਹਿਣ ਨਾਲ ਉਹ ਨਿਰਭਉ ਪ੍ਰਭੂ ਮਿਲ ਪੈਂਦਾ ਹੈ
Through the Fear of God, the Fearless Lord is obtained, and one's light merges in the Infinite Light.
ਨਾਨਕ ਖਸਮੈ ਭਾਵੈ ਸਾ ਭਲੀ ਜਿਸ ਨੋ ਆਪੇ ਬਖਸੇ ਕਰਤਾਰੁ ॥੧॥
ਪਰ, ਹੇ ਨਾਨਕ! ਜਿਸ ਨੂੰ ਕਰਤਾਰ ਆਪ ਬਖ਼ਸ਼ਸ਼ ਕਰੇ ਉਹੀ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਹ ਚੰਗੀ ਹੈ ।੧।
O Nanak, that bride alone is good, who is pleasing to her Lord and Master, and whom the Creator Lord Himself forgives. ||1||