ਪਉੜੀ ॥
Pauree:
ਅੰਸਾ ਅਉਤਾਰੁ ਉਪਾਇਓਨੁ ਭਾਉ ਦੂਜਾ ਕੀਆ ॥
ਦੇਵਤੇ ਆਦਿਕਾਂ ਦਾ (ਭੀ) ਜਨਮ ਪ੍ਰਭੂ ਨੇ ਆਪ ਹੀ ਕੀਤਾ ਤੇ ਮਾਇਆ ਦਾ ਮੋਹ ਭੀ ਆਪ ਹੀ ਬਣਾਇਆ ।
From a single particle of His greatness, He created His incarnations, but they indulged in the love of duality.
ਜਿਉ ਰਾਜੇ ਰਾਜੁ ਕਮਾਵਦੇ ਦੁਖ ਸੁਖ ਭਿੜੀਆ ॥
(ਉਹ ਦੇਵਤੇ ਭੀ) ਰਾਜਿਆਂ ਵਾਂਗ ਰਾਜ ਕਰਦੇ ਰਹੇ ਤੇ ਦੁੱਖਾਂ ਸੁਖਾਂ ਦੀ ਖ਼ਾਤਰ ਲੜਦੇ ਰਹੇ ।
They ruled like kings, and fought for pleasure and pain.
ਈਸਰੁ ਬ੍ਰਹਮਾ ਸੇਵਦੇ ਅੰਤੁ ਤਿਨ੍ਹੀ ਨ ਲਹੀਆ ॥
ਬ੍ਰਹਮਾ ਤੇ ਸ਼ਿਵ (ਵਰਗੇ ਵੱਡੇ ਦੇਵਤੇ ਪ੍ਰਭੂ ਨੂੰ) ਸਿਮਰਦੇ ਰਹੇ ਪਰ ਉਹਨਾਂ ਭੀ (ਉਸ ਦੀ ਅਜਬ ਖੇਡ ਦਾ) ਭੇਦ ਨਾਹ ਲੱਭਾ ।
Those who serve Shiva and Brahma do not find the limits of the Lord.
ਨਿਰਭਉ ਨਿਰੰਕਾਰੁ ਅਲਖੁ ਹੈ ਗੁਰਮੁਖਿ ਪ੍ਰਗਟੀਆ ॥
ਪਰਮਾਤਮਾ ਨਿ-ਡਰ ਹੈ, ਆਕਾਰ-ਰਹਿਤ ਹੈ ਤੇ ਲਖਿਆ ਨਹੀਂ ਜਾ ਸਕਦਾ, ਗੁਰਮੁਖ ਦੇ ਅੰਦਰ ਪਰਗਟ ਹੁੰਦਾ ਹੈ
The Fearless, Formless Lord is unseen and invisible; He is revealed only to the Gurmukh.
ਤਿਥੈ ਸੋਗੁ ਵਿਜੋਗੁ ਨ ਵਿਆਪਈ ਅਸਥਿਰੁ ਜਗਿ ਥੀਆ ॥੧੯॥
ਗੁਰਮੁਖ ਅਵਸਥਾ ਵਿਚ ਚਿੰਤਾ ਤੇ (ਪ੍ਰਭੂ ਨਾਲੋਂ) ਵਿਛੋੜਾ ਦਬਾ ਨਹੀਂ ਪਾ ਸਕਦੇ, ਗੁਰਮੁਖ ਜਗਤ ਵਿਚ (ਮਾਇਆ ਦੇ ਮੋਹ ਵਲੋਂ) ਅਡੋਲ ਰਹਿੰਦਾ ਹੈ ।੧੯।
There, one does not suffer sorrow or separation; he becomes stable and immortal in the world. ||19||