ਸਲੋਕ ਮਃ ੩ ॥
Shalok, Third Mehl:
ਖੇਤਿ ਮਿਆਲਾ ਉਚੀਆ ਘਰੁ ਉਚਾ ਨਿਰਣਉ ॥
ਬੱਦਲ ਵੇਖ ਕੇ (ਜੱਟ) ਪੈਲੀ ਵਿਚ ਵੱਟਾਂ ਉੱਚੀਆਂ ਕਰ ਦੇਂਦਾ ਹੈ (ਤੇ ਵਰਖਾ ਦਾ ਪਾਣੀ ਉਸ ਪੈਲੀ ਵਿਚ ਆ ਖਲੋਂਦਾ ਹੈ)
Raising the embankments of the mind's field, I gaze at the heavenly mansion.
ਮਹਲ ਭਗਤੀ ਘਰਿ ਸਰੈ ਸਜਣ ਪਾਹੁਣਿਅਉ ॥
(ਤਿਵੇਂ ਹੀ, ਜਿਸ ਜੀਵ-) ਇਸਤ੍ਰੀ ਦੇ ਹਿਰਦੇ ਵਿਚ ਭਗਤੀ (ਦਾ ਉਛਾਲਾ) ਆਉਂਦਾ ਹੈ ਉਥੇ ਪ੍ਰਭੂ ਪ੍ਰਾਹੁਣਾ ਬਣ ਕੇ (ਭਾਵ, ਰਹਿਣ ਲਈ) ਆਉਂਦਾ ਹੈ ।
When devotion comes to the mind of the soul-bride, she is visited by the friendly guest.
ਬਰਸਨਾ ਤ ਬਰਸੁ ਘਨਾ ਬਹੁੜਿ ਬਰਸਹਿ ਕਾਹਿ ॥
ਹੇ ਮੇਘ! (ਹੇ ਸਤਿਗੁਰੂ!) ਜੇ (ਨਾਮ ਦੀ) ਵਰਖਾ ਕਰਨੀ ਹੈ ਤਾਂ ਵਰਖਾ (ਹੁਣ) ਕਰ, (ਮੇਰੀ ਉਮਰ ਵਿਹਾ ਜਾਣ ਤੇ) ਫੇਰ ਕਾਹਦੇ ਲਈ ਵਰਖਾ ਕਰੇਂਗਾ?
O clouds, if you are going to rain, then go ahead and rain; why rain after the season has passed?
ਨਾਨਕ ਤਿਨ੍ਹ ਬਲਿਹਾਰਣੈ ਜਿਨ੍ਹ ਗੁਰਮੁਖਿ ਪਾਇਆ ਮਨ ਮਾਹਿ ॥੧॥
ਹੇ ਨਾਨਕ! ਮੈਂ ਸਦਕੇ ਹਾਂ ਉਹਨਾਂ ਤੋਂ ਜਿਨ੍ਹਾਂ ਨੇ ਗੁਰੂ ਦੀ ਰਾਹੀਂ ਪ੍ਰਭੂ ਨੂੰ ਹਿਰਦੇ ਵਿਚ ਲੱਭ ਲਿਆ ਹੈ ।੧।
Nanak is a sacrifice to those Gurmukhs who obtain the Lord in their minds. ||1||