ਪਉੜੀ ॥
Pauree:
ਅਕੁਲ ਨਿਰੰਜਨ ਪੁਰਖੁ ਅਗਮੁ ਅਪਾਰੀਐ ॥
ਹੇ ਪਰਮਾਤਮਾ! ਤੇਰੀ ਕੋਈ ਖ਼ਾਸ ਕੁਲ ਨਹੀਂ, ਮਾਇਆ ਦੀ ਕਾਲਖ਼ ਤੈਨੂੰ ਨਹੀਂ ਲੱਗ ਸਕਦੀ,
He is without relatives, immaculate, all-powerful, unapproachable and infinite.
ਸਚੋ ਸਚਾ ਸਚੁ ਸਚੁ ਨਿਹਾਰੀਐ ॥
ਸਭ ਵਿਚ ਮੌਜੂਦ ਹੈਂ, ਅਪਹੁੰਚ ਤੇ ਬੇਅੰਤ ਹੈਂ, ਸਾਰੀ ਸ੍ਰਿਸ਼ਟੀ ਤੇਰੀ ਹੀ ਰਚੀ ਹੋਈ ਹੈ
Truly, the True Lord is seen to be the Truest of the True.
ਕੂੜੁ ਨ ਜਾਪੈ ਕਿਛੁ ਤੇਰੀ ਧਾਰੀਐ ॥
(ਇਸ ਵਿਚ ਭੀ) ਕੋਈ ਚੀਜ਼ ਫ਼ਰਜ਼ੀ (ਭਾਵ, ਮਨਘੜਤ) ਨਹੀਂ ਜਾਪਦੀ ।
Nothing established by You appears to be false.
ਸਭਸੈ ਦੇ ਦਾਤਾਰੁ ਜੇਤ ਉਪਾਰੀਐ ॥
(ਜਿਤਨੀ ਭੀ) ਸ੍ਰਿਸ਼ਟੀ ਪ੍ਰਭੂ ਨੇ ਪੈਦਾ ਕੀਤੀ ਹੈ (ਇਸ ਵਿਚ) ਸਭ ਜੀਵਾਂ ਨੂੰ ਦਾਤਾਰ ਪ੍ਰਭੂ (ਦਾਤਾਂ) ਦੇਂਦਾ ਹੈ;
The Great Giver gives sustenance to all those He has created.
ਇਕਤੁ ਸੂਤਿ ਪਰੋਇ ਜੋਤਿ ਸੰਜਾਰੀਐ ॥
ਸਭ ਨੂੰ ਇੱਕੋ ਹੀ (ਹੁਕਮ-ਰੂਪ) ਧਾਗੇ ਵਿਚ ਪ੍ਰੋ ਕੇ (ਸਭ ਵਿਚ ਉਸ ਨੇ ਆਪਣੀ) ਜੋਤਿ ਮਿਲਾਈ ਹੋਈ ਹੈ;
He has strung all on only one thread; He has infused His Light in them.
ਹੁਕਮੇ ਭਵਜਲ ਮੰਝਿ ਹੁਕਮੇ ਤਾਰੀਐ ॥
ਆਪਣੇ ਹੁਕਮ ਅੰਦਰ ਹੀ (ਉਸ ਨੇ ਜੀਵਾਂ ਨੂੰ) ਸੰਸਾਰ-ਸਮੁੰਦਰ ਵਿਚ (ਫਸਾਇਆ ਹੋਇਆ ਹੈ ਤੇ) ਹੁਕਮ ਅੰਦਰ ਹੀ (ਇਸ ਵਿਚੋਂ) ਤਾਰਦਾ ਹੈ ।
By His Will, some drown in the terrifying world-ocean, and by His Will, some are carried across.
ਪ੍ਰਭ ਜੀਉ ਤੁਧੁ ਧਿਆਏ ਸੋਇ ਜਿਸੁ ਭਾਗੁ ਮਥਾਰੀਐ ॥
ਹੇ ਪ੍ਰਭੂ ਜੀ! ਤੈਨੂੰ ਉਹੀ ਮਨੁੱਖ ਸਿਮਰਦਾ ਹੈ ਜਿਸ ਦੇ ਮੱਥੇ ਤੇ ਭਾਗ ਹੋਵੇ;
O Dear Lord, he alone meditates on You, upon whose forehead such blessed destiny is inscribed.
ਤੇਰੀ ਗਤਿ ਮਿਤਿ ਲਖੀ ਨ ਜਾਇ ਹਉ ਤੁਧੁ ਬਲਿਹਾਰੀਐ ॥੧॥
ਇਹ ਗੱਲ ਬਿਆਨ ਨਹੀਂ ਕੀਤੀ ਜਾ ਸਕਦੀ ਕਿ ਤੂੰ ਕਿਹੋ ਜਿਹਾ ਹੈਂ ਤੇ ਕੇਡਾ ਵੱਡਾ ਹੈਂ, ਮੈਂ ਤੈਥੋਂ ਸਦਕੇ ਹਾਂ ।੧।
Your condition and state cannot be known; I am a sacrifice to You. ||1||