ਸਲੋਕੁ ਮਃ ੫ ॥
Shalok, Fifth Mehl:
ਜਾ ਤੂੰ ਤੁਸਹਿ ਮਿਹਰਵਾਨ ਅਚਿੰਤੁ ਵਸਹਿ ਮਨ ਮਾਹਿ ॥
ਹੇ ਮਿਹਰਵਾਨ ਪ੍ਰਭੂ! ਜੇ ਤੂੰ ਤ੍ਰੁੱਠ ਪਏਂ ਤਾਂ ਤੂੰ ਸਹਿਜ ਸੁਭਾਇ ਹੀ (ਜੀਵਾਂ ਦੇ) ਮਨ ਵਿਚ ਆ ਵੱਸਦਾ ਹੈਂ
When You are pleased, O Merciful Lord, you automatically come to dwell within my mind.
ਜਾ ਤੂੰ ਤੁਸਹਿ ਮਿਹਰਵਾਨ ਨਉ ਨਿਧਿ ਘਰ ਮਹਿ ਪਾਹਿ ॥
ਜੀਵ, ਮਾਨੋ, ਨੌ ਖ਼ਜ਼ਾਨੇ (ਹਿਰਦੇ) ਘਰ ਵਿਚ ਹੀ ਲੱਭ ਲੈਂਦੇ ਹਨ
When You are pleased, O Merciful Lord, I find the nine treasures within the home of my own self.
ਜਾ ਤੂੰ ਤੁਸਹਿ ਮਿਹਰਵਾਨ ਤਾ ਗੁਰ ਕਾ ਮੰਤ੍ਰੁ ਕਮਾਹਿ ॥
ਸਤਿਗੁਰੂ ਦਾ ਸ਼ਬਦ ਕਮਾਉਣ ਲੱਗ ਪੈਂਦੇ ਹਨ, ਅਤੇ,
When You are pleased, O Merciful Lord, I act according to the Guru's Instructions.
ਜਾ ਤੂੰ ਤੁਸਹਿ ਮਿਹਰਵਾਨ ਤਾ ਨਾਨਕ ਸਚਿ ਸਮਾਹਿ ॥੧॥
ਹੇ ਨਾਨਕ! ਜੀਵ ਸੱਚ ਵਿਚ ਲੀਨ ਹੋ ਜਾਂਦੇ ਹਨ ।੧।
When You are pleased, O Merciful Lord, then Nanak is absorbed in the True One. ||1||