ਪਉੜੀ ॥
Pauree:
ਤੁਧੁ ਧਿਆਇਨ੍ਹਿ ਬੇਦ ਕਤੇਬਾ ਸਣੁ ਖੜੇ ॥
ਹੇ ਪ੍ਰਭੂ! (ਤੌਰੇਤ, ਜ਼ਬੂਰ, ਅੰਜੀਲ, ਕੁਰਾਨ) ਕਤੇਬਾਂ ਸਮੇਤ ਵੇਦ (ਭਾਵ, ਹਿੰਦੂ ਮੁਸਲਮਾਨ ਆਦਿਕ ਸਾਰੇ ਮਤਾਂ ਦੇ ਧਰਮ-ਪੁਸਤਕ) ਤੈਨੂੰ ਖੜੇ ਸਿਮਰ ਰਹੇ ਹਨ
The followers of the Vedas, the Bible and the Koran, standing at Your Door, meditate on You.
ਗਣਤੀ ਗਣੀ ਨ ਜਾਇ ਤੇਰੈ ਦਰਿ ਪੜੇ ॥
ਇਤਨੇ ਜੀਵ ਤੇਰੇ ਦਰ ਤੇ ਡਿੱਗੇ ਹੋਏ ਹਨ ਕਿ ਉਹਨਾਂ ਦੀ ਗਿਣਤੀ ਨਹੀਂ ਗਿਣੀ ਜਾ ਸਕਦੀ
Uncounted are those who fall at Your Door.
ਬ੍ਰਹਮੇ ਤੁਧੁ ਧਿਆਇਨ੍ਹਿ ਇੰਦ੍ਰ ਇੰਦ੍ਰਾਸਣਾ ॥
ਕਈ ਬ੍ਰਹਮੇ ਤੇ ਸਿੰਘਾਸਨਾਂ ਵਾਲੇ ਕਈ ਇੰਦਰ ਤੈਨੂੰ ਧਿਆਉਂਦੇ ਹਨ
Brahma meditates on You, as does Indra on his throne.
ਸੰਕਰ ਬਿਸਨ ਅਵਤਾਰ ਹਰਿ ਜਸੁ ਮੁਖਿ ਭਣਾ ॥
ਹੇ ਹਰੀ! ਕਈ ਸ਼ਿਵ ਤੇ ਵਿਸ਼ਨੂੰ ਦੇ ਅਵਤਾਰ ਤੇਰਾ ਜਸ ਮੂੰਹੋਂ ਉਚਾਰ ਰਹੇ ਹਨ, ਕਈ ਪੀਰ, ਪੈਗ਼ੰਬਰ, ਬੇਅੰਤ ਸ਼ੇਖ਼ ਤੇ ਵਲੀ (ਤੇਰੇ ਗੁਣ ਗਾ ਰਹੇ ਹਨ)
Shiva and Vishnu, and their incarnations, chant the Lord's Praise with their mouths,
ਪੀਰ ਪਿਕਾਬਰ ਸੇਖ ਮਸਾਇਕ ਅਉਲੀਏ ॥
ਹੇ ਨਿਰੰਕਾਰ! ਤਾਣੇ ਪੇਟੇ ਵਾਂਗ ਹਰੇਕ ਸਰੀਰ ਵਿਚ ਤੂੰ ਹੀ ਮੌਲ ਰਿਹਾ ਹੈਂ ।
as do the Pirs, the spiritual teachers, the prophets and the Shaykhs, the silent sages and the seers.
ਓਤਿ ਪੋਤਿ ਨਿਰੰਕਾਰ ਘਟਿ ਘਟਿ ਮਉਲੀਏ ॥
(ਹੇ ਪ੍ਰਭੂ!) ਝੂਠ ਦੇ ਕਾਰਨ (ਜੀਵ ਆਪਣੇ ਆਪ ਦਾ) ਨਾਸ ਕਰ ਲੈਂਦਾ ਹੈ
Through and through, the Formless Lord is woven into each and every heart.
ਕੂੜਹੁ ਕਰੇ ਵਿਣਾਸੁ ਧਰਮੇ ਤਗੀਐ ॥
ਧਰਮ ਦੀ ਰਾਹੀਂ (ਤੇਰੇ ਨਾਲ ਜੀਵਾਂ ਦੀ) ਤੋੜ ਨਿਭ ਜਾਂਦੀ ਹੈ
One is destroyed through falsehood; through righteousness, one prospers.
ਜਿਤੁ ਜਿਤੁ ਲਾਇਹਿ ਆਪਿ ਤਿਤੁ ਤਿਤੁ ਲਗੀਐ ॥੨॥
ਪਰ ਜਿਧਰ ਜਿਧਰ ਤੂੰ ਆਪ ਲਾਉਂਦਾ ਹੈਂ, ਓਧਰ ਓਧਰ ਹੀ ਲੱਗ ਸਕੀਦਾ ਹੈ (ਜੀਵਾਂ ਦੇ ਵੱਸ ਦੀ ਗੱਲ ਨਹੀਂ ਹੈ) ।੨।
Whatever the Lord links him to, to that he is linked. ||2||