ਛੰਤੁ ॥
Chhant:
ਸੁੰਦਰ ਸੁਆਮੀ ਧਾਮ ਭਗਤਹ ਬਿਸ੍ਰਾਮ ਆਸਾ ਲਗਿ ਜੀਵਤੇ ਜੀਉ ॥
ਮਾਲਕ-ਪ੍ਰਭੂ ਦੇ ਸੋਹਣੇ ਚਰਨ ਭਗਤ ਜਨਾਂ (ਦੇ ਮਨ) ਵਾਸਤੇ ਨਿਵਾਸ-ਅਸਥਾਨ ਹੁੰਦਾ ਹੈ (ਭਗਤ ਜਨ ਪ੍ਰਭੂ ਚਰਨਾਂ ਵਿਚ ਟਿਕੇ ਰਹਿਣ ਦੀ ਹੀ) ਆਸ਼ਾ ਧਾਰ ਕੇ ਆਪਣਾ ਜੀਵਨ ਉੱਚਾ ਕਰਦੇ ਹਨ
My Lord and Master's Home is beautiful. It is the resting place of His devotees, who live in hopes of attaining it.
ਮਨਿ ਤਨੇ ਗਲਤਾਨ ਸਿਮਰਤ ਪ੍ਰਭ ਨਾਮ ਹਰਿ ਅੰਮ੍ਰਿਤੁ ਪੀਵਤੇ ਜੀਉ ॥
ਪਰਮਾਤਮਾ ਦਾ ਨਾਮ ਸਿਮਰ-ਸਿਮਰ ਕੇ (ਭਗਤ ਜਨ ਆਪਣੇ) ਮਨ ਦੀ ਰਾਹੀਂ (ਆਪਣੇ) ਸਰੀਰ ਦੀ ਰਾਹੀਂ ਪ੍ਰਭੂ-ਨਾਮ ਵਿਚ ਮਸਤ ਰਹਿੰਦੇ ਹਨ, ਤੇ, ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਸਦਾ ਪੀਂਦੇ ਰਂਿਹੰਦੇ ਹਨ
Their minds and bodies are absorbed in meditation on the Name of God; they drink in the Lord's Ambrosial Nectar.
ਅੰਮ੍ਰਿਤੁ ਹਰਿ ਪੀਵਤੇ ਸਦਾ ਥਿਰੁ ਥੀਵਤੇ ਬਿਖੈ ਬਨੁ ਫੀਕਾ ਜਾਨਿਆ ॥
ਭਗਤ-ਜਨ ਨਾਮ-ਅੰਮ੍ਰਿਤ ਸਦਾ ਪੀਂਦੇ ਹਨ ਤੇ (ਵਿਸ਼ਿਆਂ ਵਲੋਂ) ਸਦਾ ਅਡੋਲ-ਚਿੱਤ ਟਿਕੇ ਰਹਿੰਦੇ ਹਨ । (ਸਿਮਰਨ ਦੀ ਬਰਕਤਿ ਨਾਲ ਉਹਨਾਂ ਨੇ) ਵਿਸ਼ਿਆਂ ਦੇ ਪਾਣੀ ਨੂੰ ਬੇ-ਸੁਆਦ ਜਾਣ ਲਿਆ ਹੈ
They drink in the Lord's Ambrosial Nectar, and become eternally stable. They know that the water of corruption is insipid and tasteless.
ਭਏ ਕਿਰਪਾਲ ਗੋਪਾਲ ਪ੍ਰਭ ਮੇਰੇ ਸਾਧਸੰਗਤਿ ਨਿਧਿ ਮਾਨਿਆ ॥
ਭਗਤ ਜਨਾਂ ਉੱਤੇ ਗੋਪਾਲ ਪ੍ਰਭੂ ਜੀ ਦਇਆਵਾਨ ਹੁੰਦੇ ਹਨ, ਸਾਧ ਸੰਗਤਿ ਵਿਚ ਰਹਿ ਕੇ ਉਹਨਾਂ ਦਾ ਮਨ ਪ੍ਰਭੂ ਦੇ ਨਾਮ-ਖ਼ਜ਼ਾਨੇ ਵਿਚ ਪਰਚਿਆ ਰਹਿੰਦਾ ਹੈ
When my God, the Lord of the Universe became merciful, I came to look upon the Saadh Sangat as the treasure.
ਸਰਬਸੋ ਸੂਖ ਆਨੰਦ ਘਨ ਪਿਆਰੇ ਹਰਿ ਰਤਨੁ ਮਨ ਅੰਤਰਿ ਸੀਵਤੇ ॥
ਭਗਤ ਜਨ ਪ੍ਰਭੂ ਦੇ ਸੇ੍ਰਸ਼ਟ ਨਾਮ ਨੂੰ ਆਪਣੇ ਮਨ ਵਿਚ ਪ੍ਰੋਈ ਰੱਖਦੇ ਹਨ, (ਪ੍ਰਭੂ ਦਾ ਨਾਮ ਹੀ ਉਹਨਾਂ ਵਾਸਤੇ) ਸਭ ਤੋਂ ਸੇ੍ਰਸ਼ਟ ਧਨ ਹੈ, (ਨਾਮ ਵਿਚੋਂ ਹੀ) ਉਹ ਅਨੇਕਾਂ ਆਤਮਕ ਸੁਖ ਆਨੰਦ ਮਾਣਦੇ ਹਨ
All pleasures and supreme ecstasy, O my Beloved, come to those who sew the Jewel of the Lord into their minds.
ਇਕੁ ਤਿਲੁ ਨਹੀ ਵਿਸਰੈ ਪ੍ਰਾਨ ਆਧਾਰਾ ਜਪਿ ਜਪਿ ਨਾਨਕ ਜੀਵਤੇ ॥੩॥
ਹੇ ਨਾਨਕ ! ਭਗਤ ਜਨਾਂ ਨੂੰ ਪ੍ਰਾਣਾਂ ਦਾ ਆਸਰਾ ਪ੍ਰਭੂ-ਨਾਮ ਰਤਾ ਜਿਤਨਾ ਸਮਾ ਭੀ ਨਹੀਂ ਭੁੱਲਦਾ । ਪਰਮਾਤਮਾ ਦਾ ਨਾਮ (ਹਰ ਵੇਲੇ) ਜਪ ਜਪ ਕੇ ਉਹ ਆਤਮਕ ਜੀਵਨ ਹਾਸਲ ਕਰਦੇ ਹਨ ।੩।
They do not forget, even for an instant, the Support of the breath of life. They live by constantly meditating on Him, O Nanak. ||3||