ਪਉੜੀ ॥
Pauree:
ਹਉ ਮਾਗਉ ਤੁਝੈ ਦਇਆਲ ਕਰਿ ਦਾਸਾ ਗੋਲਿਆ ॥
ਹੇ ਦਇਆ ਦੇ ਘਰ ਪ੍ਰਭੂ! ਮੈਂ ਤੈਥੋਂ (ਇਹ) ਮੰਗਦਾ ਹਾਂ (ਕਿ ਮੈਨੂੰ ਆਪਣੇ) ਦਾਸਾਂ ਦਾ ਦਾਸ ਬਣਾ ਲੈ
I beg of You, O Merciful Lord: please, make me the slave of Your slaves.
ਨਉ ਨਿਧਿ ਪਾਈ ਰਾਜੁ ਜੀਵਾ ਬੋਲਿਆ ॥
ਤੇਰਾ ਨਾਮ ਉਚਾਰਿਆਂ ਹੀ ਮੈਂ ਜੀਊਂਦਾ ਹਾਂ, (ਤੇ, ਮਾਨੋ,) ਨੌ ਖ਼ਜ਼ਾਨੇ ਤੇ (ਧਰਤੀ ਦਾ) ਰਾਜ ਪਾ ਲੈਂਦਾ ਹਾਂ
I obtain the nine treasures and royalty; chanting Your Name, I live.
ਅੰਮ੍ਰਿਤ ਨਾਮੁ ਨਿਧਾਨੁ ਦਾਸਾ ਘਰਿ ਘਣਾ ॥
ਇਹ ਅੰਮ੍ਰਿਤ-ਨਾਮ ਰੂਪ ਖ਼ਜ਼ਾਨਾ ਤੇਰੇ ਸੇਵਕਾਂ ਦੇ ਘਰ ਵਿਚ ਬਹੁਤ ਹੈ
The great ambrosial treasure, the Nectar of the Naam, is in the home of the Lord's slaves.
ਤਿਨ ਕੈ ਸੰਗਿ ਨਿਹਾਲੁ ਸ੍ਰਵਣੀ ਜਸੁ ਸੁਣਾ ॥
ਜਦੋਂ ਮੈਂ ਉਹਨਾਂ ਦੀ ਸੰਗਤਿ ਵਿਚ (ਬੈਠ ਕੇ, ਆਪਣੇ) ਕੰਨਾਂ ਨਾਲ (ਤੇਰਾ) ਜਸ ਸੁਣਦਾ ਹਾਂ, ਮੈਂ ਨਿਹਾਲ ਹੋ ਜਾਂਦਾ ਹਾਂ ।
In their company, I am in ecstasy, listening to Your Praises with my ears.
ਕਮਾਵਾ ਤਿਨ ਕੀ ਕਾਰ ਸਰੀਰੁ ਪਵਿਤੁ ਹੋਇ ॥
(ਜਿਉਂ ਜਿਉਂ) ਮੈਂ ਉਹਨਾਂ ਦੀ ਸੇਵਾ ਕਰਦਾ ਹਾਂ, (ਮੇਰਾ) ਸਰੀਰ ਪਵਿਤ੍ਰ ਹੁੰਦਾ ਹ
Serving them, my body is purified.
ਪਖਾ ਪਾਣੀ ਪੀਸਿ ਬਿਗਸਾ ਪੈਰ ਧੋਇ ॥
(ਉਹਨਾਂ ਨੂੰ) ਪੱਖਾ ਝੱਲ ਕੇ, (ਉਹਨਾਂ ਲਈ) ਪਾਣੀ ਢੋ ਕੇ, (ਚੱਕੀ) ਪੀਹ ਕੇ, (ਤੇ ਉਹਨਾਂ ਦੇ) ਪੈਰ ਧੋ ਕੇ ਮੈਂ ਖ਼ੁਸ਼ ਹੁੰਦਾ ਹਾਂ ।
I wave the fans over them, and carry water for them; I grind the corn for them, and washing their feet, I am over-joyed.
ਆਪਹੁ ਕਛੂ ਨ ਹੋਇ ਪ੍ਰਭ ਨਦਰਿ ਨਿਹਾਲੀਐ ॥
ਪਰ, ਹੇ ਪ੍ਰਭੂ! ਮੈਥੋਂ ਆਪਣੇ ਆਪ ਤੋਂ ਕੁਝ ਨਹੀਂ ਹੋ ਸਕਦਾ, ਤੂੰ ਹੀ ਮੇਰੇ ਵਲ ਮੇਹਰ ਦੀ ਨਜ਼ਰ ਨਾਲ ਤੱਕ
By myself, I can do nothing; O God, bless me with Your Glance of Grace.
ਮੋਹਿ ਨਿਰਗੁਣ ਦਿਚੈ ਥਾਉ ਸੰਤ ਧਰਮ ਸਾਲੀਐ ॥੩॥
ਤੇ ਮੈਨੂੰ ਗੁਣ-ਹੀਨ ਨੂੰ ਸੰਤਾਂ ਦੀ ਸੰਗਤਿ ਵਿਚ ਥਾਂ ਦੇਹ ।੩।
I am worthless - please, bless me with a seat in the place of worship of the Saints. ||3||