ਪਉੜੀ ॥
Pauree:
ਜੀਅ ਕੀ ਬਿਰਥਾ ਹੋਇ ਸੁ ਗੁਰ ਪਹਿ ਅਰਦਾਸਿ ਕਰਿ ॥
(ਹੇ ਭਾਈ!) ਦਿਲ ਦਾ ਜੋ ਦੁੱਖ ਹੋਵੇ ਉਹ ਆਪਣੇ ਸਤਿਗੁਰੂ ਅਗੇ ਬੇਨਤੀ ਕਰ
When your soul is feeling sad, offer your prayers to the Guru.
ਛੋਡਿ ਸਿਆਣਪ ਸਗਲ ਮਨੁ ਤਨੁ ਅਰਪਿ ਧਰਿ ॥
ਆਪਣੀ ਸਾਰੀ ਚਤੁਰਾਈ ਛੱਡ ਦੇਹ ਤੇ ਮਨ ਤਨ ਗੁਰੂ ਦੇ ਹਵਾਲੇ ਕਰ ਦੇਹ
Renounce all your cleverness, and dedicate your mind and body to Him.
ਪੂਜਹੁ ਗੁਰ ਕੇ ਪੈਰ ਦੁਰਮਤਿ ਜਾਇ ਜਰਿ ॥
ਸਤਿਗੁਰੂ ਦੇ ਪੈਰ ਪੂਜ (ਭਾਵ, ਗੁਰੂ ਦਾ ਆਸਰਾ ਲੈ, ਇਸ ਤਰ੍ਹਾਂ) ਭੈੜੀ ਮੱਤ (ਰੂਪ ‘ਬਿਰਥਾ’) ਸੜ ਜਾਂਦੀ ਹ
Worship the Feet of the Guru, and your evil-mindedness shall be burnt away.
ਸਾਧ ਜਨਾ ਕੈ ਸੰਗਿ ਭਵਜਲੁ ਬਿਖਮੁ ਤਰਿ ॥
ਗੁਰਮੁਖਾਂ ਦੀ ਸੰਗਤਿ ਵਿਚ ਇਹ ਔਖਾ ਸੰਸਾਰ-ਸਮੰੁਦਰ ਤਰ ਜਾਈਦਾ ਹੈ ।
Joining the Saadh Sangat, the Company of the Holy, you shall cross over the terrifying and difficult world-ocean.
ਸੇਵਹੁ ਸਤਿਗੁਰ ਦੇਵ ਅਗੈ ਨ ਮਰਹੁ ਡਰਿ ॥
(ਹੇ ਭਾਈ!) ਗੁਰੂ ਦੇ ਦੱਸੇ ਰਾਹ ਤੇ ਤੁਰੋ, ਪਰਲੋਕ ਵਿਚ ਡਰ ਡਰ ਨਹੀਂ ਮਰੋਗ
Serve the True Guru, and in the world hereafter, you shall not die of fear.
ਖਿਨ ਮਹਿ ਕਰੇ ਨਿਹਾਲੁ ਊਣੇ ਸੁਭਰ ਭਰਿ ॥
ਗੁਰੂ (ਗੁਣਾਂ ਤੋਂ) ਸੱਖਣੇ ਬੰਦਿਆਂ ਨੂੰ (ਗੁਣਾਂ ਨਾਲ) ਨਕਾ-ਨਕ ਭਰ ਕੇ ਇਕ ਪਲਕ ਵਿਚ ਨਿਹਾਲ ਕਰ ਦੇਂਦਾ ਹੈ
In an instant, he shall make you happy, and the empty vessel shall be filled to overflowing.
ਮਨ ਕਉ ਹੋਇ ਸੰਤੋਖੁ ਧਿਆਈਐ ਸਦਾ ਹਰਿ ॥
(ਗੁਰੂ ਦੀ ਰਾਹੀਂ ਜੇ) ਸਦਾ ਪ੍ਰਭੂ ਨੂੰ ਸਿਮਰੀਏ ਤਾਂ ਮਨ ਨੂੰ ਸੰਤੋਖ ਆਉਂਦਾ ਹੈ, ਪਰ
The mind becomes content, meditating forever on the Lord.
ਸੋ ਲਗਾ ਸਤਿਗੁਰ ਸੇਵ ਜਾ ਕਉ ਕਰਮੁ ਧੁਰਿ ॥੬॥
ਗੁਰੂ ਦੀ ਦੱਸੀ ਸੇਵਾ ਵਿਚ ਉਹੀ ਮਨੁੱਖ ਲੱਗਦਾ ਹੈ ਜਿਸ ਉਤੇ ਧੁਰੋਂ ਬਖ਼ਸ਼ਸ਼ ਹੋਵੇ ।੬।
He alone dedicates himself to the Guru's service, unto whom the Lord has granted His Grace. ||6||