ਪਉੜੀ ॥
Pauree:
ਪਾਈਅਨਿ ਸਭਿ ਨਿਧਾਨ ਤੇਰੈ ਰੰਗਿ ਰਤਿਆ ॥
(ਹੇ ਪ੍ਰਭੂ!) ਜੇ ਤੇਰੇ (ਪਿਆਰ ਦੇ) ਰੰਗ ਵਿਚ ਰੰਗੇ ਜਾਈਏ ਤਾਂ, ਮਾਨੋ, ਸਾਰੇ ਖ਼ਜ਼ਾਨੇ ਮਿਲ ਜਾਂਦੇ ਹਨ;
All treasures are obtained, when we are attuned to Your Love.
ਨ ਹੋਵੀ ਪਛੋਤਾਉ ਤੁਧ ਨੋ ਜਪਤਿਆ ॥
ਤੈਨੂੰ ਸਿਮਰਦਿਆਂ (ਕਿਸੇ ਗੱਲੇ) ਪਛੁਤਾਉਣਾ ਨਹੀਂ ਪੈਂਦਾ
One does not have to suffer regret and repentance, when he meditates on You.
ਪਹੁਚਿ ਨ ਸਕੈ ਕੋਇ ਤੇਰੀ ਟੇਕ ਜਨ ॥
ਜਿਨ੍ਹਾਂ ਸੇਵਕਾਂ ਨੂੰ ਤੇਰਾ ਆਸਰਾ ਹੁੰਦਾ ਹੈ ਉਹਨਾਂ ਦੀ ਬਰਾਬਰੀ ਕੋਈ ਨਹੀਂ ਕਰ ਸਕਦਾ,
No one can equal Your humble servant, who has Your Support.
ਗੁਰ ਪੂਰੇ ਵਾਹੁ ਵਾਹੁ ਸੁਖ ਲਹਾ ਚਿਤਾਰਿ ਮਨ ॥
ਪਰ, ਹੇ ਮਨ! ਪੂਰੇ ਗੁਰੂ ਨੂੰ ਸ਼ਾਬਾਸ਼ੇ (ਆਖ, ਜਿਸ ਦੀ ਰਾਹੀਂ ‘ਨਾਮ’) ਚਿਤਾਰ ਕੇ ਸੁਖ ਮਿਲਦਾ ਹੈ,
Waaho! Waaho! How wonderful is the Perfect Guru! Cherishing Him in my mind, I obtain peace.
ਗੁਰ ਪਹਿ ਸਿਫਤਿ ਭੰਡਾਰੁ ਕਰਮੀ ਪਾਈਐ ॥
ਸਿਫ਼ਤਿ-ਸਾਲਾਹ ਦਾ ਖ਼ਜ਼ਾਨਾ ਸਤਿਗੁਰੂ ਦੇ ਪਾਸ ਹੀ ਹੈ, ਮਿਲਦਾ ਹੈ ਪਰਮਾਤਮਾ ਦੀ ਕਿਰਪਾ ਨਾਲ;
The treasure of the Lord's Praise comes from the Guru; by His Mercy, it is obtained.
ਸਤਿਗੁਰ ਨਦਰਿ ਨਿਹਾਲ ਬਹੁੜਿ ਨ ਧਾਈਐ ॥
ਜੇ ਸਤਿਗੁਰੂ ਮੇਹਰ ਦੀ ਨਜ਼ਰ ਨਾਲ ਤੱਕੇ ਤਾਂ ਮੁੜ ਮੁੜ ਨਹੀਂ ਭਟਕੀਦਾ ।
When the True Guru bestows His Glance of Grace, one does not wander any more.
ਰਖੈ ਆਪਿ ਦਇਆਲੁ ਕਰਿ ਦਾਸਾ ਆਪਣੇ ॥
ਦਇਆ ਦਾ ਘਰ ਪ੍ਰਭੂ ਆਪ ਆਪਣੇ ਸੇਵਕ ਬਣਾ ਕੇ (ਇਸ ਭਟਕਣਾ ਤੋਂ) ਬਚਾਂਦਾ ਹੈ;
The Merciful Lord preserves him - He makes him His own slave.
ਹਰਿ ਹਰਿ ਹਰਿ ਹਰਿ ਨਾਮੁ ਜੀਵਾ ਸੁਣਿ ਸੁਣੇ ॥੭॥
ਮੈਂ ਭੀ ਉਸੇ ਪ੍ਰਭੂ ਦਾ ਨਾਮ ਸੁਣ ਸੁਣ ਕੇ ਜੀਊ ਰਿਹਾ ਹਾਂ ।੭।
Listening, hearing the Name of the Lord, Har, Har, Har, Har, I live. ||7||