ਪਉੜੀ ॥
Pauree:
ਹੋਵੈ ਸੁਖੁ ਘਣਾ ਦਯਿ ਧਿਆਇਐ ॥
ਜੇ ਪਿਆਰੇ ਪ੍ਰਭੂ ਨੂੰ ਸਿਮਰੀਏ ਤਾਂ ਬਹੁਤ ਹੀ ਸੁਖ ਹੁੰਦਾ ਹੈ
Meditating on the Lord, there comes a great peace.
ਵੰਞੈ ਰੋਗਾ ਘਾਣਿ ਹਰਿ ਗੁਣ ਗਾਇਐ ॥
ਜੇ ਹਰੀ ਦੇ ਗੁਣ ਗਾਵੀਏ ਤਾਂ ਰੋਗਾਂ ਦੇ ਘਾਣ (ਭਾਵ, ਸਾਰੇ ਹੀ ਰੋਗ) ਨਾਸ ਹੋ ਜਾਂਦੇ ਹਨ
Multitudes of illnesses vanish, singing the Glorious Praises of the Lord.
ਅੰਦਰਿ ਵਰਤੈ ਠਾਢਿ ਪ੍ਰਭਿ ਚਿਤਿ ਆਇਐ ॥
ਜੇ ਪ੍ਰਭੂ ਚਿਤ ਵਿਚ ਆ ਵੱਸੇ ਤਾਂ ਚਿਤ ਵਿਚ ਠੰਢ ਪੈ ਜਾਂਦੀ ਹੈ
Utter peace pervades within, when God comes to mind.
ਪੂਰਨ ਹੋਵੈ ਆਸ ਨਾਇ ਮੰਨਿ ਵਸਾਇਐ ॥
ਜੇ ਪ੍ਰਭੂ ਦਾ ਨਾਮ ਮਨ ਵਿਚ ਵੱਸ ਪਏ, ਤਾਂ ਆਸ ਪੂਰੀ ਹੋ ਜਾਂਦੀ ਹੈ (ਭਾਵ, ਆਸਾ ਤ੍ਰਿਸਨਾ ਆਦਿਕ ਮਿਟ ਜਾਂਦੀ ਹੈ)
One's hopes are fulfilled, when one's mind is filled with the Name.
ਕੋਇ ਨ ਲਗੈ ਬਿਘਨੁ ਆਪੁ ਗਵਾਇਐ ॥
ਜੇ ਆਪਾ ਭਾਵ ਗਵਾ ਦੇਈਏ ਤਾਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਔਕੜ ਨਹੀਂ ਆਉਂਦੀ
No obstacles stand in the way, when one eliminates his self-conceit.
ਗਿਆਨ ਪਦਾਰਥੁ ਮਤਿ ਗੁਰ ਤੇ ਪਾਇਐ ॥
ਜੇ ਸਤਿਗੁਰੂ ਤੋਂ ਮੱਤ ਹਾਸਲ ਕਰੀਏ ਤਾਂ (ਪ੍ਰਭੂ ਦੇ) ਗਿਆਨ ਦਾ ਖ਼ਜ਼ਾਨਾ (ਮਿਲ ਜਾਂਦਾ ਹੈ)
The intellect attains the blessing of spiritual wisdom from the Guru.
ਤਿਨਿ ਪਾਏ ਸਭੇ ਥੋਕ ਜਿਸੁ ਆਪਿ ਦਿਵਾਇਐ ॥
ਪਰ, ਇਹ ਸਾਰੇ ਪਦਾਰਥ ਉਸ ਮਨੁੱਖ ਨੇ ਪਰਾਪਤ ਕੀਤੇ ਜਿਸ ਨੂੰ ਪ੍ਰਭੂ ਨੇ ਆਪ (ਗੁਰੂ ਦੀ ਰਾਹੀਂ) ਦਿਵਾਏ ਹਨ ।
He receives everything, unto whom the Lord Himself gives.
ਤੂੰ ਸਭਨਾ ਕਾ ਖਸਮੁ ਸਭ ਤੇਰੀ ਛਾਇਐ ॥੮॥
(ਹੇ ਪ੍ਰਭੂ!) ਤੂੰ ਸਭ ਜੀਵਾਂ ਦਾ ਖਸਮ ਹੈਂ, ਸਾਰੀ ਸ੍ਰਿਸ਼ਟੀ ਤੇਰੇ ਸਾਏ ਹੇਠ ਹੈ ।੮।
You are the Lord and Master of all; all are under Your Protection. ||8||