ਪਉੜੀ ॥
Pauree:
 
ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥
(ਹੇ ਪ੍ਰਭੂ!) ਤੇਰੇ ਭਗਤਾਂ ਦਾ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ
You come to mind, O Lord and Master, when I behold Your devotees.
 
ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥
ਸਾਧ ਸੰਗਤਿ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ
The filth of my mind is removed, when I dwell in the Saadh Sangat, the Company of the Holy.
 
ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥
(ਸਾਧ ਸੰਗਤਿ ਵਿਚ ਰਹਿ ਕੇ) ਸਿਫ਼ਤਿ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ
The fear of birth and death is dispelled, meditating on the Word of His humble servant.
 
ਬੰਧਨ ਖੋਲਨ੍ਹਿ ਸੰਤ ਦੂਤ ਸਭਿ ਜਾਹਿ ਛਪਿ ॥
ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ ।
The Saints untie the bonds, and all the demons are dispelled.
 
ਤਿਸੁ ਸਿਉ ਲਾਇਨ੍ਹਿ ਰੰਗੁ ਜਿਸ ਦੀ ਸਭ ਧਾਰੀਆ ॥
ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ
They inspire us to love Him, the One who established the entire universe.
 
ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥
ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ ।
The seat of the inaccessible and infinite Lord is the highest of the high.
 
ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥
(ਹੇ ਭਾਈ!) ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ
Night and day, with your palms pressed together, with each and every breath, meditate on Him.
 
ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥
ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤਿ ਪ੍ਰਾਪਤ ਹੁੰਦੀ ਹੈ ।੯।
When the Lord Himself becomes merciful, then we attain the Society of His devotees. ||9||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by