ਛੰਤੁ ॥
Chhant:
ਪ੍ਰੇਮ ਠਗਉਰੀ ਪਾਇ ਰੀਝਾਇ ਗੋਬਿੰਦ ਮਨੁ ਮੋਹਿਆ ਜੀਉ ॥
(ਹੇ ਭਾਈ ! ਭਗਤ ਜਨਾਂ ਨੇ) ਪ੍ਰੇਮ ਦੀ ਠਗ-ਬੂਟੀ ਖਵਾ ਕੇ (ਤੇ ਇਸ ਤਰ੍ਹਾਂ ਖ਼ੁਸ਼ ਕਰ ਕੇ ਪਰਮਾਤਮਾ ਦਾ ਮਨ ਮੋਹ ਲਿਆ ਹੁੰਦਾ ਹੈ
Administering the intoxicating drug of love, I have won over the Lord of the Universe; I have fascinated His Mind.
ਸੰਤਨ ਕੈ ਪਰਸਾਦਿ ਅਗਾਧਿ ਕੰਠੇ ਲਗਿ ਸੋਹਿਆ ਜੀਉ ॥
ਭਗਤ ਜਨਾਂ ਦੀ ਹੀ ਕਿਰਪਾ ਨਾਲ (ਕੋਈ ਵਡ-ਭਾਗੀ ਮਨੱੁਖ) ਅਥਾਹ ਪ੍ਰਭੂ ਦੇ ਗਲ ਲੱਗ ਕੇ ਸੋਹਣੇ ਜੀਵਨ ਵਾਲਾ ਬਣਦਾ ਹੈ
By the Grace of the Saints, I am held in the loving embrace of the Unfathomable Lord, and I am entranced.
ਹਰਿ ਕੰਠਿ ਲਗਿ ਸੋਹਿਆ ਦੋਖ ਸਭਿ ਜੋਹਿਆ ਭਗਤਿ ਲਖ੍ਯਣ ਕਰਿ ਵਸਿ ਭਏ ॥
ਜੇਹੜਾ ਮਨੁੱਖ ਹਰੀ ਦੇ ਗਲ ਲੱਗ ਕੇ ਸੋਹਣੇ ਜੀਵਨ ਵਾਲਾ ਬਣਦਾ ਹੈ, ਉਸ ਦੇ ਸਾਰੇ ਵਿਕਾਰ ਮੁੱਕ ਜਾਂਦੇ ਹਨ, (ਉਸ ਦੇ ਅੰਦਰ) ਭਗਤੀ ਵਾਲੇ ਲੱਛਣ ਪੈਦਾ ਹੋ ਜਾਣ ਦੇ ਕਾਰਣ ਪ੍ਰਭੂ ਜੀ ਉਸ ਦੇ ਵੱਸ ਵਿਚ ਆ ਜਾਂਦੇ ਹਨ
Held in the Lord's loving embrace, I look beautiful, and all my pains have been dispelled. By the loving worship of His devotees, the Lord has come under their power.
ਮਨਿ ਸਰਬ ਸੁਖ ਵੁਠੇ ਗੋਵਿਦ ਤੁਠੇ ਜਨਮ ਮਰਣਾ ਸਭਿ ਮਿਟਿ ਗਏ ॥
ਗੋਬਿੰਦ ਦੇ ਉਸ ਉੱਤੇ ਪ੍ਰਸੰਨ ਹੋਣ ਨਾਲ ਉਸ ਦੇ ਮਨ ਵਿਚ ਸਾਰੇ ਸੁਖ ਆ ਵੱਸਦੇ ਹਨ, ਤੇ ਉਸ ਦੇ ਸਾਰੇ ਜਨਮ ਮਰਨ (ਦੇ ਗੇੜ) ਮੁੱਕ ਜਾਂਦੇ ਹਨ
All pleasures have come to dwell in the mind; the Lord of the Universe is pleased and appeased. Birth and death have been totally eliminated.
ਸਖੀ ਮੰਗਲੋ ਗਾਇਆ ਇਛ ਪੁਜਾਇਆ ਬਹੁੜਿ ਨ ਮਾਇਆ ਹੋਹਿਆ ॥
ਸਤਸੰਗੀਆਂ ਨਾਲ ਮਿਲ ਕੇ ਜਿਉਂ ਜਿਉਂ ਉਹ ਪ੍ਰਭੂ ਸਿਫ਼ਤਿ-ਸਾਲਾਹ ਦੀ ਬਾਣੀ ਗਾਂਦਾ ਹੈ ਉਸ ਦੀਆਂ ਕਾਮਨਾਂ ਪੂਰੀਆਂ ਹੋ ਜਾਂਦੀਆਂ ਹਨ (ਭਾਵ, ਉਸ ਦੇ ਮਨ ਦੇ ਫੁਰਨੇ ਮੁੱਕ ਜਾਂਦੇ ਹਨ), ਉਸ ਨੂੰ ਮੁੜ ਮਾਇਆ ਦੇ ਧੱਕੇ ਨਹੀਂ ਲੱਗਦੇ
O my companions, sing the Songs of Joy. My desires have been fulfilled, and I shall never again be trapped or shaken by Maya.
ਕਰੁ ਗਹਿ ਲੀਨੇ ਨਾਨਕ ਪ੍ਰਭ ਪਿਆਰੇ ਸੰਸਾਰੁ ਸਾਗਰੁ ਨਹੀ ਪੋਹਿਆ ॥੪॥
ਹੇ ਨਾਨਕ ! ਪਿਆਰੇ ਪ੍ਰਭੂ ਨੇ ਜਿਨ੍ਹਾਂ ਦਾ ਹੱਥ ਫੜ ਲਿਆ ਹੈ, ਉਹਨਾਂ ਉੱਤੇ ਸੰਸਾਰ ਸਮੁੰਦਰ ਆਪਣਾ ਜ਼ੋਰ ਨਹੀ ਪਾ ਸਕਦਾ ।੪।
Taking hold of my hand, O Nanak, my Beloved God will not let me be swallowed up by the world-ocean. ||4||