ਪਉੜੀ ॥
Pauree:
ਸਾ ਵੇਲਾ ਪਰਵਾਣੁ ਜਿਤੁ ਸਤਿਗੁਰੁ ਭੇਟਿਆ ॥
ਉਹ ਘੜੀ ਥਾਂ ਪਈ ਜਾਣੋ ਜਿਸ ਘੜੀ ਮਨੁੱਖ ਨੂੰ ਸਤਿਗੁਰੂ ਮਿਲ ਪਿਆ
Approved is that time, when one meets the True Guru.
ਹੋਆ ਸਾਧੂ ਸੰਗੁ ਫਿਰਿ ਦੂਖ ਨ ਤੇਟਿਆ ॥
ਜਿਸ ਮਨੁੱਖ ਨੂੰ ਗੁਰੂ ਦਾ ਮੇਲ ਹੋ ਗਿਆ, ਉਹ ਮੁੜ ਦੁੱਖਾਂ ਦੀ ਜ਼ਦ ਵਿਚ ਨਹੀਂ ਆਉਂਦਾ
Joining the Saadh Sangat, the Company of the Holy, he does not suffer pain again.
ਪਾਇਆ ਨਿਹਚਲੁ ਥਾਨੁ ਫਿਰਿ ਗਰਭਿ ਨ ਲੇਟਿਆ ॥
(ਗੁਰੂ ਮਿਲਿਆਂ) ਜਿਸ ਨੂੰ ਪੱਕਾ ਟਿਕਾਣਾ ਲੱਭ ਪਿਆ, ਉਹ ਫਿਰ (ਹੋਰ ਹੋਰ) ਜੂਨਾਂ ਵਿਚ ਨਹੀਂ ਪੈਂਦਾ
When he attains the eternal place, he does not have to enter the womb again.
ਨਦਰੀ ਆਇਆ ਇਕੁ ਸਗਲ ਬ੍ਰਹਮੇਟਿਆ ॥
ਉਸ ਨੂੰ ਹਰ ਥਾਂ ਇਕ ਬ੍ਰਹਮ ਹੀ ਦਿੱਸਦਾ ਹੈ
He comes to see the One God everywhere.
ਤਤੁ ਗਿਆਨੁ ਲਾਇ ਧਿਆਨੁ ਦ੍ਰਿਸਟਿ ਸਮੇਟਿਆ ॥
(ਬਾਹਰ ਵਲੋਂ ਆਪਣੀ) ਨਜ਼ਰ ਨੂੰ ਸਮੇਟ ਕੇ, (ਪ੍ਰਭੂ ਵਿਚ) ਧਿਆਨ ਲਾ ਕੇ ਉਹ ਅਸਲ ਉੱਚੀ ਸਮਝ ਹਾਸਲ ਕਰ ਲੈਂਦਾ ਹੈ
He focuses his meditation on the essence of spiritual wisdom, and withdraws his attention from other sights.
ਸਭੋ ਜਪੀਐ ਜਾਪੁ ਜਿ ਮੁਖਹੁ ਬੋਲੇਟਿਆ ॥
ਉਹ ਜੋ ਕੁਝ ਮੂੰਹੋਂ ਬੋਲਦਾ ਹੈ (ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ) ਜਾਪ ਹੀ ਬੋਲਦਾ ਹ
All chants are chanted by one who chants them with his mouth.
ਹੁਕਮੇ ਬੁਝਿ ਨਿਹਾਲੁ ਸੁਖਿ ਸੁਖੇਟਿਆ ॥
ਪ੍ਰਭੂ ਦੀ ਰਜ਼ਾ ਨੂੰ ਸਮਝ ਕੇ ਉਹ ਖਿੜੇ-ਮੱਥੇ ਰਹਿੰਦਾ ਹੈ ਤੇ ਸੁਖੀ ਹੀ ਸੁਖੀ ਰਹਿੰਦਾ ਹੈ ।
Realizing the Hukam of the Lord's Command, he becomes happy, and he is filled with peace and tranquility.
ਪਰਖਿ ਖਜਾਨੈ ਪਾਏ ਸੇ ਬਹੁੜਿ ਨ ਖੋਟਿਆ ॥੧੦॥
(ਗੁਰੂ ਦੀ ਸਰਨ ਪਏ ਜਿਨ੍ਹਾਂ ਮਨੁੱਖਾਂ ਨੂੰ) ਪਰਖ ਕੇ (ਪ੍ਰਭੂ ਨੇ ਆਪਣੇ) ਖ਼ਜ਼ਾਨੇ ਵਿਚ ਪਾਇਆ ਹੈ ਉਹ ਮੁੜ ਖੋਟੇ ਨਹੀਂ ਹੁੰਦੇ ।੧੦।
Those who are assayed, and placed in the Lord's treasury, are not declared counterfeit again. ||10||