ਪਉੜੀ ॥
Pauree:
ਤੇਰੇ ਕੀਤੇ ਕੰਮ ਤੁਧੈ ਹੀ ਗੋਚਰੇ ॥
(ਹੇ ਪ੍ਰਭੂ!) ਜੋ ਜੋ ਕੰਮ ਤੂੰ ਕੀਤੇ ਹਨ ਇਹ ਤੂੰ ਹੀ ਕਰ ਸਕਦਾ ਹੈਂ
The works which You have done, O Lord, could only have been performed by You.
ਸੋਈ ਵਰਤੈ ਜਗਿ ਜਿ ਕੀਆ ਤੁਧੁ ਧੁਰੇ ॥
ਜਗਤ ਵਿਚ ਉਹੀ ਕੁਝ ਹੋ ਰਿਹਾ ਹੈ ਜੋ ਕਰਨ ਵਾਸਤੇ ਤੂੰ ਧੁਰ ਤੋਂ ਹੁਕਮ ਕਰ ਦਿੱਤਾ ਹ
That alone happens in the world, which You, O Master, have done.
ਬਿਸਮੁ ਭਏ ਬਿਸਮਾਦ ਦੇਖਿ ਕੁਦਰਤਿ ਤੇਰੀਆ ॥
ਤੇਰੀ ਕੁਦਰਤਿ ਵੇਖ ਵੇਖ ਕੇ ਅਸੀਂ ਹੈਰਾਨ ਹੋ ਰਹੇ ਹਾਂ ।
I am wonderstruck beholding the wonder of Your Almighty Creative Power.
ਸਰਣਿ ਪਰੇ ਤੇਰੀ ਦਾਸ ਕਰਿ ਗਤਿ ਹੋਇ ਮੇਰੀਆ ॥
(ਤੇਰੇ) ਦਾਸ ਤੇਰਾ ਆਸਰਾ ਲੈਂਦੇ ਹਨ (ਮੈਂ ਭੀ ਤੇਰੀ ਸਰਨ ਆਇਆ ਹਾਂ, ਹੇ ਪ੍ਰਭੂ! ਮੇਹਰ) ਕਰ
I seek Your Sanctuary - I am Your slave; if it is Your Will, I shall be emancipated.
ਤੇਰੈ ਹਥਿ ਨਿਧਾਨੁ ਭਾਵੈ ਤਿਸੁ ਦੇਹਿ ॥
ਮੇਰੀ ਭੀ ਆਤਮਕ ਅਵਸਥਾ ਉੱਚੀ ਹੋ ਜਾਏ, (ਤੇਰੇ ਨਾਮ ਦਾ) ਖ਼ਜ਼ਾਨਾ ਤੇਰੇ (ਆਪਣੇ) ਹੱਥ ਵਿਚ ਹੈ
The treasure is in Your Hands; according to Your Will, You bestow it.
ਜਿਸ ਨੋ ਹੋਇ ਦਇਆਲੁ ਹਰਿ ਨਾਮੁ ਸੇਇ ਲੇਹਿ ॥
ਜੋ ਤੈਨੂੰ ਚੰਗਾ ਲਗੇ ਉਸ ਨੂੰ ਤੂੰ (ਇਹ ਖ਼ਜ਼ਾਨਾ) ਦੇਂਦਾ ਹੈਂ, ਜਿਸ ਜਿਸ ਨੂੰ ਦਿਆਲ ਹੋ ਕੇ ਹਰਿ-ਨਾਮ (ਦੇਂਦਾ ਹੈਂ) ਉਹੀ ਜੀਵ ਤੇਰਾ ਨਾਮ-ਖ਼ਜ਼ਾਨਾ ਪ੍ਰਾਪਤ ਕਰਦੇ ਹਨ ।
One, upon whom You have bestowed Your Mercy, is blessed with the Lord's Name.
ਅਗਮ ਅਗੋਚਰ ਬੇਅੰਤ ਅੰਤੁ ਨ ਪਾਈਐ ॥
ਹੇ ਅਪਹੁੰਚ! ਹੇ ਅਗੋਚਰ! ਹੇ ਬੇਅੰਤ ਪ੍ਰਭੂ! ਤੇਰਾ ਅੰਤ ਨਹੀਂ ਪਾਇਆ ਜਾ ਸਕਦਾ
You are unapproachable, unfathomable and infinite; Your limits cannot be found.
ਜਿਸ ਨੋ ਹੋਹਿ ਕ੍ਰਿਪਾਲੁ ਸੁ ਨਾਮੁ ਧਿਆਈਐ ॥੧੧॥
ਤੂੰ ਜਿਸ ਮਨੁੱਖ ਉਤੇ ਤ੍ਰੁੱਠਦਾ ਹੈਂ ਉਹ ਤੇਰਾ ਨਾਮ ਸਿਮਰਦਾ ਹੈ ।੧੧।
One, unto whom You have been compassionate, meditates on the Naam, the Name of the Lord. ||11||