ਪਉੜੀ ॥
Pauree:
ਵਾਹੁ ਵਾਹੁ ਸਿਰਜਣਹਾਰ ਪਾਈਅਨੁ ਠਾਢਿ ਆਪਿ ॥
(ਹੇ ਭਾਈ!) ਉਸ ਕਰਤਾਰ ਨੂੰ ‘ਧੰਨ ਧੰਨ’ ਆਖ ਜਿਸ ਨੇ (ਤੇਰੇ ਅੰਦਰ) ਆਪ ਠੰਢ ਪਾਈ ਹੈ
Waaho! Waaho! The Creator Lord Himself has brought about peace and tranquility.
ਜੀਅ ਜੰਤ ਮਿਹਰਵਾਨੁ ਤਿਸ ਨੋ ਸਦਾ ਜਾਪਿ ॥
ਉਸ ਪ੍ਰਭੂ ਨੂੰ ਯਾਦ ਕਰ ਜੋ ਸਭ ਜੀਵਾਂ ਉੱਤੇ ਮਿਹਰਬਾਨ ਹੈ ।
He is Kind to all beings and creatures; meditate forever on Him.
ਦਇਆ ਧਾਰੀ ਸਮਰਥਿ ਚੁਕੇ ਬਿਲ ਬਿਲਾਪ ॥
ਸਮਰੱਥ ਪ੍ਰਭੂ ਨੇ (ਜਿਸ ਮਨੁੱਖ ਉੱਤੇ) ਮੇਹਰ ਕੀਤੀ ਹੈ ਉਸ ਦੇ ਸਾਰੇ ਰੋਣੇ ਮੁੱਕ ਗਏ
The all-powerful Lord has shown Mercy, and my cries of suffering are ended.
ਨਠੇ ਤਾਪ ਦੁਖ ਰੋਗ ਪੂਰੇ ਗੁਰ ਪ੍ਰਤਾਪਿ ॥
ਪੂਰੇ ਗੁਰੂ ਦੇ ਪ੍ਰਤਾਪ ਨਾਲ ਉਸ ਦੇ (ਸਾਰੇ) ਕਲੇਸ਼, ਦੁੱਖ ਤੇ ਰੋਗ ਦੂਰ ਹੋ ਗਏ ।
My fevers, pains and diseases are gone, by the Grace of the Perfect Guru.
ਕੀਤੀਅਨੁ ਆਪਣੀ ਰਖ ਗਰੀਬ ਨਿਵਾਜਿ ਥਾਪਿ ॥
(ਜਿਨ੍ਹਾਂ) ਗ਼ਰੀਬਾਂ (ਭਾਵ, ਦਰ-ਢੱਠਿਆਂ) ਨੂੰ ਨਿਵਾਜ ਕੇ ਥਾਪਣਾ ਦੇ ਕੇ (ਉਹਨਾਂ ਦੀ) ਰੱਖਿਆ ਉਸ (ਪ੍ਰਭੂ) ਨੇ ਆਪ ਕੀਤੀ ਹੈ
The Lord has established me, and protected me; He is the Cherisher of the poor.
ਆਪੇ ਲਇਅਨੁ ਛਡਾਇ ਬੰਧਨ ਸਗਲ ਕਾਪਿ ॥
ਉਹਨਾਂ ਦੇ ਸਾਰੇ ਬੰਧਨ ਕੱਟ ਕੇ ਉਹਨਾਂ ਨੂੰ (ਵਿਕਾਰਾਂ ਤੋਂ) ਉਸ ਨੇ ਆਪ ਛੁਡਾ ਲਿਆ ਹੈ
He Himself has delivered me, breaking all my bonds.
ਤਿਸਨ ਬੁਝੀ ਆਸ ਪੁੰਨੀ ਮਨ ਸੰਤੋਖਿ ਧ੍ਰਾਪਿ ॥
ਸੰਤੋਖ ਨਾਲ ਰੱਜ ਜਾਣ ਕਰ ਕੇ ਉਹਨਾਂ ਦੇ ਮਨ ਦੀ ਆਸ ਪੂਰੀ ਹੋ ਗਈ ਹੈ ਉਹਨਾਂ ਦੀ ਤ੍ਰਿਸ਼ਨਾ ਮਿਟ ਗਈ ਹੈ ।
My thirst is quenched, my hopes are fulfilled, and my mind is contented and satisfied.
ਵਡੀ ਹੂੰ ਵਡਾ ਅਪਾਰ ਖਸਮੁ ਜਿਸੁ ਲੇਪੁ ਨ ਪੁੰਨਿ ਪਾਪਿ ॥੧੩॥
(ਪਰ) ਬੇਅੰਤ (ਪ੍ਰਭੂ) ਖਸਮ ਸਭ ਤੋਂ ਵੱਡਾ ਹੈ ਉਸ ਨੂੰ (ਜੀਵਾਂ ਦੇ ਕੀਤੇ) ਪੁੰਨ ਜਾਂ ਪਾਪ ਨਾਲ (ਜ਼ਾਤੀ ਤੌਰ ਤੇ) ਕੋਈ-ਲੱਗ-ਲਬੇੜ ਨਹੀਂ ਹੁੰਦਾ ।੧੩।
The greatest of the great, the Infinite Lord and Master - He is not affected by virtue and vice. ||13||