ਪਉੜੀ ॥
Pauree:
ਭਗਤਾ ਕਾ ਬੋਲਿਆ ਪਰਵਾਣੁ ਹੈ ਦਰਗਹ ਪਵੈ ਥਾਇ ॥
ਬੰਦਗੀ ਕਰਨ ਵਾਲੇ ਮਨੁੱਖਾਂ ਦਾ ਬੋਲਿਆ ਬਚਨ ਮੰਨਣ-ਯੋਗ ਹੁੰਦਾ ਹੈ, ਪ੍ਰਭੂ ਦੀ ਦਰਗਾਹ ਵਿਚ (ਭੀ) ਕਬੂਲ ਹੁੰਦਾ ਹੈ ।
The speech of the devotees is approved; it is accepted in the Court of the Lord.
ਭਗਤਾ ਤੇਰੀ ਟੇਕ ਰਤੇ ਸਚਿ ਨਾਇ ॥
ਹੇ ਪ੍ਰਭੂ! ਭਗਤਾਂ ਨੂੰ ਤੇਰਾ ਆਸਰਾ ਹੁੰਦਾ ਹੈ, ਉਹ ਸੱਚੇ ਨਾਮ ਵਿਚ ਰੰਗੇ ਰਹਿੰਦੇ ਹਨ ।
Your devotees take to Your Support; they are imbued with the True Name.
ਜਿਸ ਨੋ ਹੋਇ ਕ੍ਰਿਪਾਲੁ ਤਿਸ ਕਾ ਦੂਖੁ ਜਾਇ ॥
ਪ੍ਰਭੂ ਜਿਸ ਮਨੁੱਖ ਉਤੇ ਮਿਹਰਬਾਨ ਹੁੰਦਾ ਹੈ ਉਸ ਦਾ ਦੁੱਖ ਦੂਰ ਹੋ ਜਾਂਦਾ ਹੈ ।
One unto whom You are Merciful, has his sufferings depart.
ਭਗਤ ਤੇਰੇ ਦਇਆਲ ਓਨ੍ਹਾ ਮਿਹਰ ਪਾਇ ॥
ਹੇ ਦਇਆਲ ਪ੍ਰਭੂ! ਬੰਦਗੀ ਕਰਨ ਵਾਲੇ ਬੰਦੇ ਤੇਰੇ ਹੋ ਕੇ ਰਹਿੰਦੇ ਹਨ, ਤੂੰ ਉਹਨਾਂ ਤੇ ਕਿਰਪਾ ਕਰਦਾ ਹੈਂ;
O Merciful Lord, You bless Your devotees with Your Grace.
ਦੂਖੁ ਦਰਦੁ ਵਡ ਰੋਗੁ ਨ ਪੋਹੇ ਤਿਸੁ ਮਾਇ ॥
(ਜਿਸ ਮਨੁੱਖ ਤੇ ਤੂੰ ਮਿਹਰ ਕਰਦਾ ਹੈਂ) ਉਸ ਨੂੰ ਮਾਇਆ ਪੋਹ ਨਹੀਂ ਸਕਦੀ, ਕੋਈ ਦੁਖ ਦਰਦ ਕੋਈ ਵੱਡੇ ਤੋਂ ਵੱਡਾ ਰੋਗ ਉਸ ਨੂੰ ਪੋਹ ਨਹੀਂ ਸਕਦਾ ।
Suffering, pain, terrible disease and Maya do not afflict them.
ਭਗਤਾ ਏਹੁ ਅਧਾਰੁ ਗੁਣ ਗੋਵਿੰਦ ਗਾਇ ॥
ਗੋਵਿੰਦ ਦੇ ਗੁਣ ਗਾ ਗਾ ਕੇ ਇਹ (ਸਿਫ਼ਤਿ-ਸਾਲਾਹ) ਭਗਤਾਂ (ਦੀ ਜ਼ਿੰਦਗੀ) ਦਾ ਆਸਰਾ ਬਣ ਜਾਂਦੀ ਹੈ;
This is the Support of the devotees, that they sing the Glorious Praises of the Lord of the Universe.
ਸਦਾ ਸਦਾ ਦਿਨੁ ਰੈਣਿ ਇਕੋ ਇਕੁ ਧਿਆਇ ॥
ਦਿਨ ਰਾਤ ਸਦਾ ਹੀ ਇਕ ਪ੍ਰਭੂ ਨੂੰ ਸਿਮਰ ਸਿਮਰ ਕੇ,
Forever and ever, day and night, they meditate on the One and Only Lord.
ਪੀਵਤਿ ਅੰਮ੍ਰਿਤ ਨਾਮੁ ਜਨ ਨਾਮੇ ਰਹੇ ਅਘਾਇ ॥੧੪॥
ਨਾਮ-ਰੂਪ ਅੰਮ੍ਰਿਤ ਪੀ ਪੀ ਕੇ ਸੇਵਕ ਨਾਮ ਵਿਚ ਹੀ ਰੱਜੇ ਰਹਿੰਦੇ ਹਨ ।੧੪।
Drinking in the Ambrosial Amrit of the Naam, the Name of the Lord, His humble servants remain satisfied with the Naam. ||14||