ਪਉੜੀ ॥
Pauree:
 
ਸੂਰਬੀਰ ਵਰੀਆਮ ਕਿਨੈ ਨ ਹੋੜੀਐ ॥ ਫਉਜ ਸਤਾਣੀ ਹਾਠ ਪੰਚਾ ਜੋੜੀਐ ॥
(ਕਾਮਾਦਿਕ ਵਿਕਾਰ) ਬੜੇ ਸੂਰਮੇ ਤੇ ਬਹਾਦਰ (ਸਿਪਾਹੀ) ਹਨ, ਕਿਸੇ ਨੇ ਇਹਨਾਂ ਨੂੰ ਠੱਲ੍ਹਿਆ ਨਹੀਂ, ਇਹਨਾਂ ਪੰਜਾਂ ਨੇ ਬੜੀ ਬਲ ਵਾਲੀ ਤੇ ਹਠੀਲੀ ਫ਼ੌਜ ਇਕੱਠੀ ਕੀਤੀ ਹੋਈ ਹੈ
Even brave and mighty men cannot withstand the powerful and overwhelming army which the five passions have gathered.
 
ਦਸ ਨਾਰੀ ਅਉਧੂਤ ਦੇਨਿ ਚਮੋੜੀਐ ॥
(ਦੁਨੀਆਦਾਰ ਤਾਂ ਕਿਤੇ ਰਹੇ) ਤਿਆਗੀਆਂ ਨੂੰ (ਭੀ) ਇਹ ਦਸ ਇੰਦ੍ਰੇ ਚਮੋੜ ਦੇਂਦੇ ਹਨ
The ten organs of sensation attach even detached renunciates to sensory pleasures.
 
ਜਿਣਿ ਜਿਣਿ ਲੈਨ੍ਹਿ ਰਲਾਇ ਏਹੋ ਏਨਾ ਲੋੜੀਐ ॥
ਸਭ ਨੂੰ ਜਿੱਤ ਜਿੱਤ ਕੇ ਆਪਣੇ ਅਨੁਸਾਰੀ ਕਰੀ ਜਾਂਦੇ ਹਨ, ਬੱਸ! ਇਹੀ ਗੱਲ ਇਹ ਲੋੜਦੇ ਹਨ, ਸਾਰੇ ਹੀ ਤੈ੍ਰਗੁਣੀ ਜੀਵ ਇਹਨਾਂ ਦੇ ਦਬਾਉ ਹੇਠ ਹਨ ।
They seek to conquer and overpower them, and so increase their following.
 
ਤ੍ਰੈ ਗੁਣ ਇਨ ਕੈ ਵਸਿ ਕਿਨੈ ਨ ਮੋੜੀਐ ॥
ਕਿਸੇ ਨੇ ਇਹਨਾਂ ਨੂੰ ਮੋੜਾ ਨਹੀਂ ਪਾਇਆ, (ਮਾਇਆ ਦੀ ਖ਼ਾਤਰ ਜੀਵਾਂ ਦੀ) ਭਟਕਣਾ (ਇਹ, ਮਾਨੋ, ਇਹਨਾਂ ਪੰਜਾਂ ਦਾ)
The world of the three dispositions is under their influence; no one can stand against them.
 
ਭਰਮੁ ਕੋਟੁ ਮਾਇਆ ਖਾਈ ਕਹੁ ਕਿਤੁ ਬਿਧਿ ਤੋੜੀਐ ॥
ਕਿਲ੍ਹਾ ਹੈ ਤੇ ਮਾਇਆ (ਦਾ ਮੋਹ, ਉਸ ਕਿਲ੍ਹੇ ਦੇ ਦੁਆਲੇ ਡੂੰਘੀ) ਖਾਈ (ਪੁੱਟੀ ਹੋਈ) ਹੈ, (ਇਹ ਕਿਲ੍ਹਾ) ਕਿਵੇਂ ਤੋੜਿਆ ਜਾਏ?
So tell me - how can the fort of doubt and the moat of Maya be overcome?
 
ਗੁਰੁ ਪੂਰਾ ਆਰਾਧਿ ਬਿਖਮ ਦਲੁ ਫੋੜੀਐ ॥
ਪੂਰੇ ਸਤਿਗੁਰੂ ਨੂੰ ਯਾਦ ਕੀਤਿਆਂ ਇਹ ਕਰੜੀ ਫ਼ੌਜ ਸਰ ਕੀਤੀ ਜਾ ਸਕਦੀ ਹੈ
Worshipping the Perfect Guru, this awesome force is subdued.
 
ਹਉ ਤਿਸੁ ਅਗੈ ਦਿਨੁ ਰਾਤਿ ਰਹਾ ਕਰ ਜੋੜੀਐ ॥੧੫॥
(ਜੇ ਪ੍ਰਭੂ ਦੀ ਮਿਹਰ ਹੋਵੇ ਤਾਂ) ਮੈਂ ਦਿਨ ਰਾਤ ਹੱਥ ਜੋੜ ਕੇ ਉਸ ਗੁਰੂ ਦੇ ਸਾਹਮਣੇ ਖਲੋਤਾ ਰਹਾਂ ।੧੫।
I stand before Him, day and night, with my palms pressed together. ||15||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by