ਛੰਤੁ ॥
Chhant:
ਕਹਤੇ ਪਵਿਤ੍ਰ ਸੁਣਤੇ ਸਭਿ ਧੰਨੁ ਲਿਖਤੀਂ ਕੁਲੁ ਤਾਰਿਆ ਜੀਉ ॥
ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਉਚਾਰਦੇ ਹਨ, ਉਹ ਸੁਅੱਛ ਜੀਵਨ ਵਾਲੇ ਬਣ ਜਾਂਦੇ ਹਨ । ਜੇਹੜੇ ਬੰਦੇ ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਦੇ ਹਨ, ਉਹ ਸਾਰੇ ਚੰਗੇ ਭਾਗਾਂ ਵਾਲੇ ਹੋ ਜਾਂਦੇ ਹਨ । ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਆਪਣੀ ਹੱਥੀਂ) ਲਿਖਦੇ ਹਨ, ਉਹ (ਆਪਣੇ ਸਾਰੇ) ਖ਼ਾਨਦਾਨ ਨੂੰ (ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦੇ
Those who chant are sanctified. All those who listen are blessed, and those who write save their ancestors.
ਜਿਨ ਕਉ ਸਾਧੂ ਸੰਗੁ ਨਾਮ ਹਰਿ ਰੰਗੁ ਤਿਨੀ ਬ੍ਰਹਮੁ ਬੀਚਾਰਿਆ ਜੀਉ ॥
ਜਿਨ੍ਹਾਂ ਮਨੁੱਖਾਂ ਨੂੰ ਗੁਰੂ ਦਾ ਮਿਲਾਪ ਪ੍ਰਾਪਤ ਹੁੰਦਾ ਹੈ, ਉਹ ਪਰਮਾਤਮਾ ਦੇ ਨਾਮ (-ਸਿਮਰਨ) ਦਾ ਆਨੰਦ ਮਾਣਦੇ ਹਨ, ਉਹ ਪਰਮਾਤਮਾ ਦੀ ਯਾਦ ਨੂੰ ਆਪਣੇ ਮਨ ਵਿਚ ਟਿਕਾ ਲੈਂਦੇ ਹਨ
Those who join the Saadh Sangat are imbued with the Lord's Love; they reflect and meditate on God.
ਬ੍ਰਹਮੁ ਬੀਚਾਰਿਆ ਜਨਮੁ ਸਵਾਰਿਆ ਪੂਰਨ ਕਿਰਪਾ ਪ੍ਰਭਿ ਕਰੀ ॥
ਜਿਸ ਉੱਤੇ ਪ੍ਰਭੂ ਨੇ ਪੂਰਨ ਕਿਰਪਾ ਕੀਤੀ, ਉਸ ਨੇ ਪ੍ਰਭੂ ਨੂੰ ਆਪਣੇ ਮਨ ਵਿਚ ਵਸਾਇਆ ਤੇ ਆਪਣਾ ਜੀਵਨ ਸੋਹਣਾ ਬਣਾ ਲਿਆ
Contemplating God, their lives are reformed and redeemed; God has showered His Perfect Mercy upon them.
ਕਰੁ ਗਹਿ ਲੀਨੇ ਹਰਿ ਜਸੋ ਦੀਨੇ ਜੋਨਿ ਨਾ ਧਾਵੈ ਨਹ ਮਰੀ ॥
ਪ੍ਰਭੂ ਨੇ ਜਿਸ (ਵਡਭਾਗੀ ਮਨੁੱਖ) ਦਾ ਹੱਥ ਫੜ ਲਿਆ, ਉਸ ਨੂੰ ਉਸ ਨੇ ਆਪਣੀ ਸਿਫ਼ਤਿ-ਸਾਲਾਹ (ਦੀ ਦਾਤਿ) ਦਿੱਤੀ, ਉਹ ਮਨੁੱਖ ਫਿਰ ਜੂਨਾਂ ਵਿਚ ਨਹੀਂ ਦੌੜਿਆ ਫਿਰਦਾ, ਉਸ ਨੂੰ ਆਤਮਕ ਮੌਤ ਨਹੀਂ ਆਉਂਦੀ
Taking them by the hand, the Lord has blessed them with His Praises. They no longer have to wander in reincarnation, and they never have to die.
ਸਤਿਗੁਰ ਦਇਆਲ ਕਿਰਪਾਲ ਭੇਟਤ ਹਰੇ ਕਾਮੁ ਕ੍ਰੋਧੁ ਲੋਭੁ ਮਾਰਿਆ ॥
ਦਇਆ ਦੇ ਘਰ ਕਿਰਪਾ ਦੇ ਘਰ ਸਤਿਗੁਰੂ ਨੂੰ ਮਿਲਕੇ (ਤੇ ਖਸਮ-ਪ੍ਰਭੂ ਨੂੰ ਸਿਮਰ ਕੇ) ਜਿਨ੍ਹਾਂ ਨੇ (ਆਪਣੇ ਅੰਦਰੋਂ) ਕਾਮ ਕ੍ਰੋਧ ਲੋਭ (ਆਦਿਕ ਵਿਕਾਰਾਂ) ਨੂੰ ਮਾਰ ਲਿਆ ਹੈ, ਉਹਨਾਂ ਦੇ ਆਤਮਕ ਜੀਵਨ ਪ੍ਰਫੁਲਤ ਹੋ ਜਾਂਦੇ ਹ
Through the Kind and Compassionate True Guru, I have met the Lord; I have conquered sexual desire, anger and greed.
ਕਥਨੁ ਨ ਜਾਇ ਅਕਥੁ ਸੁਆਮੀ ਸਦਕੈ ਜਾਇ ਨਾਨਕੁ ਵਾਰਿਆ ॥੫॥੧॥੩॥
ਖਸਮ-ਪ੍ਰਭੂ ਅਕੱਥ ਹੈ (ਉਸ ਦਾ ਰੂਪ) ਬਿਆਨ ਨਹੀਂ ਕੀਤਾ ਜਾ ਸਕਦਾ । ਨਾਨਕ ਉਸ ਤੋਂ ਸਦਕੇ ਜਾਂਦਾ ਹੈ ਕੁਰਬਾਨ ਜਾਂਦਾ ਹੈ ।੫।੧।੩।
Our Indescribable Lord and Master cannot be described. Nanak is devoted, forever a sacrifice to Him. ||5||1||3||