ਪਉੜੀ ॥
Pauree:
ਸੋ ਸਤਿਗੁਰੁ ਧਨੁ ਧੰਨੁ ਜਿਨਿ ਭਰਮ ਗੜੁ ਤੋੜਿਆ ॥
ਧੰਨ ਹੈ ਉਹ ਸਤਿਗੁਰੂ ਜਿਸ ਨੇ (ਅਸਾਡਾ) ਭਰਮ ਦਾ ਕਿਲ੍ਹਾ ਤੋੜ ਦਿੱਤਾ ਹੈ
Blessed, blessed is the True Guru, who has demolished the fortress of doubt.
ਸੋ ਸਤਿਗੁਰੁ ਵਾਹੁ ਵਾਹੁ ਜਿਨਿ ਹਰਿ ਸਿਉ ਜੋੜਿਆ ॥
ਅਚਰਜ ਵਡਿਆਈ ਵਾਲਾ ਹੈ ਉਹ ਗੁਰੂ ਜਿਸ ਨੇ (ਅਸਾਨੂੰ) ਰੱਬ ਨਾਲ ਜੋੜ ਦਿੱਤਾ ਹੈ
Waaho! Waaho! - Hail! Hail! to the True Guru, who has united me with the Lord.
ਨਾਮੁ ਨਿਧਾਨੁ ਅਖੁਟੁ ਗੁਰੁ ਦੇਇ ਦਾਰੂਓ ॥
ਗੁਰੂ ਅਮੁਕ ਨਾਮ-ਖ਼ਜ਼ਾਨਾ-ਰੂਪ ਦਵਾਈ ਦੇਂਦਾ ਹੈ
The Guru has given me the medicine of the inexhaustible treasure of the Naam.
ਮਹਾ ਰੋਗੁ ਬਿਕਰਾਲ ਤਿਨੈ ਬਿਦਾਰੂਓ ॥
(ਇਸ ਦਵਾਈ ਨਾਲ) ਉਸ ਗੁਰੂ ਨੇ ਹੀ (ਅਸਾਡਾ ਇਹ) ਵੱਡਾ ਭਿਆਨਕ ਰੋਗ ਨਾਸ ਕਰ ਦਿੱਤਾ ਹੈ ।
He has banished the great and terrible disease.
ਪਾਇਆ ਨਾਮੁ ਨਿਧਾਨੁ ਬਹੁਤੁ ਖਜਾਨਿਆ ॥
(ਜਿਸ ਮਨੁੱਖ ਨੇ ਗੁਰੂ ਪਾਸੋਂ) ਪ੍ਰਭੂ-ਨਾਮ ਰੂਪ ਵੱਡਾ ਖ਼ਜ਼ਾਨਾ ਹਾਸਲ ਕੀਤਾ ਹੈ
I have obtained the great treasure of the wealth of the Naam.
ਜਿਤਾ ਜਨਮੁ ਅਪਾਰੁ ਆਪੁ ਪਛਾਨਿਆ ॥
ਉਸ ਨੇ ਆਪਣੇ ਆਪ ਨੂੰ ਪਛਾਣ ਲਿਆ ਹੈ ਤੇ ਮਨੁੱਖਾ-ਜਨਮ (ਦੀ) ਅਪਾਰ (ਬਾਜ਼ੀ) ਜਿੱਤ ਲਈ ਹੈ ।
I have obtained eternal life, recognizing my own self.
ਮਹਿਮਾ ਕਹੀ ਨ ਜਾਇ ਗੁਰ ਸਮਰਥ ਦੇਵ ॥
ਸੱਤਿਆ ਵਾਲੇ ਗੁਰਦੇਵ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ
The Glory of the all-powerful Divine Guru cannot be described.
ਗੁਰ ਪਾਰਬ੍ਰਹਮ ਪਰਮੇਸੁਰ ਅਪਰੰਪਰ ਅਲਖ ਅਭੇਵ ॥੧੬॥
ਸਤਿਗੁਰੂ ਉਸ ਪਰਮੇਸਰ ਪਾਰਬ੍ਰਹਮ ਦਾ ਰੂਪ ਹੈ ਜੋ ਬੇਅੰਤ ਹੈ ਅਲੱਖ ਹੈ ਤੇ ਅਭੇਵ ਹੈ ।੧੬।
The Guru is the Supreme Lord God, the Transcendent Lord, infinite, unseen and unknowable. ||16||