ਪਉੜੀ ॥
Pauree:
ਤੇਰਾ ਕੀਤਾ ਹੋਇ ਤ ਕਾਹੇ ਡਰਪੀਐ ॥
ਜੇ (ਹੇ ਪ੍ਰਭੂ!) ਜੋ ਕੁਝ ਵਾਪਰਦਾ ਹੈ ਤੇਰਾ ਹੀ ਕੀਤਾ ਹੁੰਦਾ ਹੈ ਤਾਂ (ਅਸੀ) ਕਿਉਂ (ਕਿਸੇ ਤੋਂ) ਡਰੀਏ?
Whatever happens is according to Your Will, so why should I be afraid?
ਜਿਸੁ ਮਿਲਿ ਜਪੀਐ ਨਾਉ ਤਿਸੁ ਜੀਉ ਅਰਪੀਐ ॥
ਜਿਸ ਨੂੰ ਮਿਲ ਕੇ ਪ੍ਰਭੂ ਦਾ ਨਾਮ ਜਪਿਆ ਜਾਏ, ਉਸ ਅਗੇ ਆਪਣਾ ਆਪ ਭੇਟਾ ਕਰ ਦੇਣਾ ਚਾਹੀਦਾ ਹੈ
Meeting Him, I meditate on the Name - I offer my soul to Him.
ਆਇਐ ਚਿਤਿ ਨਿਹਾਲੁ ਸਾਹਿਬ ਬੇਸੁਮਾਰ ॥
ਕਿਉਂਕਿ ਜੇ ਬੇਅੰਤ ਸਾਹਿਬ ਚਿੱਤ ਵਿਚ ਆ ਵੱਸੇ ਤਾਂ ਨਿਹਾਲ ਹੋ ਜਾਈਦਾ ਹੈ
When the Infinite Lord comes to mind, one is enraptured.
ਤਿਸ ਨੋ ਪੋਹੇ ਕਵਣੁ ਜਿਸੁ ਵਲਿ ਨਿਰੰਕਾਰ ॥
ਜਿਸ ਦੇ ਪੱਖ ਤੇ ਨਿਰੰਕਾਰ ਹੋ ਜਾਏ, ਉਸ ਤੇ ਕੋਈ ਦਬਾ ਨਹੀਂ ਪਾ ਸਕਦਾ
Who can touch one who has the Formless Lord on his side?
ਸਭੁ ਕਿਛੁ ਤਿਸ ਕੈ ਵਸਿ ਨ ਕੋਈ ਬਾਹਰਾ ॥
ਕਿਉਂਕਿ ਹਰੇਕ ਚੀਜ਼ ਉਸ ਪਰਮਾਤਮਾ ਦੇ ਵੱਸ ਵਿਚ ਹੈ, ਉਸ ਦੇ ਹੁਕਮ ਤੋਂ ਪਰੇ ਨਹੀਂ ਜਾ ਸਕਦਾ
Everything is under His control; no one is beyond Him.
ਸੋ ਭਗਤਾ ਮਨਿ ਵੁਠਾ ਸਚਿ ਸਮਾਹਰਾ ॥
(ਭਗਤਾਂ ਦੇ) ਸਿਮਰਨ ਕਰ ਕੇ ਉਹ ਪ੍ਰਭੂ ਭਗਤਾਂ ਦੇ ਮਨ ਵਿਚ ਆ ਵੱਸਦਾ ਹੈ (ਉਹਨਾਂ ਦੇ ਅੰਦਰ) ਸਮਾ ਜਾਂਦਾ ਹੈ ।
He, the True Lord, dwells in the minds of His devotees.
ਤੇਰੇ ਦਾਸ ਧਿਆਇਨਿ ਤੁਧੁ ਤੂੰ ਰਖਣ ਵਾਲਿਆ ॥
ਹੇ ਪ੍ਰਭੂ! ਤੇਰੇ ਦਾਸ ਤੈਨੂੰ ਯਾਦ ਕਰਦੇ ਹਨ, ਤੂੰ ਉਹਨਾਂ ਦੀ ਰੱਖਿਆ ਕਰਦਾ ਹੈਂ
Your slaves meditate on You; You are the Savior, the Protector Lord.
ਸਿਰਿ ਸਭਨਾ ਸਮਰਥੁ ਨਦਰਿ ਨਿਹਾਲਿਆ ॥੧੭॥
ਤੂੰ ਸਭ ਜੀਵਾਂ ਦੇ ਸਿਰ ਤੇ ਹਾਕਮ ਹੈਂ, ਮੇਹਰ ਦੀ ਨਜ਼ਰ ਕਰ ਕੇ (ਜੀਵਾਂ ਨੂੰ) ਸੁਖ ਦੇਣ ਵਾਲਾ ਹੈਂ ।੧।
You are the Almighty Overlord of all; You bless us with Your Glance of Grace. ||17||