ਪਉੜੀ ॥
Pauree:
ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ ॥
(ਹੇ ਪ੍ਰਭੂ! ਜਗਤ ਵਿਚ) ਉਸੇ ਤਰ੍ਹਾਂ ਵਰਤਾਰਾ ਵਰਤਦਾ ਹੈ ਜਿਵੇਂ ਤੇਰਾ ਹੁਕਮ ਹੁੰਦਾ ਹੈ
As is the Hukam of Your Command, so do things happen.
ਜਹ ਜਹ ਰਖਹਿ ਆਪਿ ਤਹ ਜਾਇ ਖੜੋਵਣਾ ॥
ਜਿਥੇ ਜਿਥੇ ਤੂੰ ਆਪ (ਜੀਵਾਂ ਨੂੰ) ਰੱਖਦਾ ਹੈਂ, ਓਥੇ ਹੀ (ਜੀਵ) ਜਾ ਖਲੋਂਦੇ ਹਨ
Wherever You keep me, there I go and stand.
ਨਾਮ ਤੇਰੈ ਕੈ ਰੰਗਿ ਦੁਰਮਤਿ ਧੋਵਣਾ ॥
ਜੋ ਜੀਵ ਤੇਰੇ ਨਾਮ ਦੇ ਪਿਆਰ ਵਿਚ (ਰਹਿੰਦੇ) ਹਨ ਉਹ ਭੈੜੀ ਮੱਤ ਧੋ ਲੈਂਦੇ ਹਨ
With the Love of Your Name, I wash away my evil-mindedness.
ਜਪਿ ਜਪਿ ਤੁਧੁ ਨਿਰੰਕਾਰ ਭਰਮੁ ਭਉ ਖੋਵਣਾ ॥
ਹੇ ਨਿਰੰਕਾਰ! ਤੈਨੂੰ ਸਿਮਰ ਸਿਮਰ ਕੇ ਭਟਕਣਾ ਤੇ ਡਰ ਦੂਰ ਕਰ ਲੈਂਦੇ ਹਨ ।
By continually meditating on You, O Formless Lord, my doubts and fears are dispelled.
ਜੋ ਤੇਰੈ ਰੰਗਿ ਰਤੇ ਸੇ ਜੋਨਿ ਨ ਜੋਵਣਾ ॥
ਜੋ ਮਨੁੱਖ ਤੇਰੇ ਪਿਆਰ ਵਿਚ ਰੰਗੇ ਜਾਂਦੇ ਹਨ ਉਹ ਜੂਨਾਂ ਵਿਚ ਨਹੀਂ ਪਾਏ ਜਾਂਦੇ
Those who are attuned to Your Love, shall not be trapped in reincarnation.
ਅੰਤਰਿ ਬਾਹਰਿ ਇਕੁ ਨੈਣ ਅਲੋਵਣਾ ॥
ਅੰਦਰ ਬਾਹਰ (ਹਰ ਥਾਂ) ਉਹ ਇਕ (ਤੈਨੂੰ ਹੀ) ਅੱਖਾਂ ਨਾਲ ਵੇਖਦੇ ਹਨ ।
Inwardly and outwardly, they behold the One Lord with their eyes.
ਜਿਨ੍ਹੀ ਪਛਾਤਾ ਹੁਕਮੁ ਤਿਨ੍ਹ ਕਦੇ ਨ ਰੋਵਣਾ ॥
ਹੇ ਨਾਨਕ! ਜਿਨ੍ਹਾਂ ਨੇ ਪ੍ਰਭੂ ਦਾ ਹੁਕਮ ਪਛਾਣਿਆ ਹੈ ਉਹ ਕਦੇ ਪਛੁਤਾਂਦੇ ਨਹੀਂ (ਕਿਉਂਕਿ ਉਹ ਕਿਸੇ ਵਿਕਾਰ ਵਿਚ ਫਸਦੇ ਹੀ ਨਹੀਂ, ਸਗੋਂ)
Those who recognize the Lord's Command never weep.
ਨਾਉ ਨਾਨਕ ਬਖਸੀਸ ਮਨ ਮਾਹਿ ਪਰੋਵਣਾ ॥੧੮॥
ਪ੍ਰਭੂ ਦਾ ਨਾਮ-ਰੂਪ ਬਖ਼ਸ਼ੀਸ਼ (ਸਦਾ ਆਪਣੇ) ਮਨ ਵਿਚ ਪਰੋਈ ਰੱਖਦੇ ਹਨ ।੧੮।
O Nanak, they are blessed with the gift of the Name, woven into the fabric of their minds. ||18||