ਪਉੜੀ ॥
Pauree:
ਆਦਿ ਜੁਗਾਦੀ ਆਪਿ ਰਖਣ ਵਾਲਿਆ ॥
ਪਰਮਾਤਮਾ ਸਦਾ ਤੋਂ ਹੀ ਆਪ (ਸਭ ਦੀ) ਰੱਖਿਆ ਕਰਦਾ ਆਇਆ ਹੈ
From the beginning, and through the ages, You have been our Protector and Preserver.
ਸਚੁ ਨਾਮੁ ਕਰਤਾਰੁ ਸਚੁ ਪਸਾਰਿਆ ॥
ਉਸ ਕਰਤਾਰ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਉਹ ਹਰ ਥਾਂ ਮੌਜੂਦ ਹੈ; ਕੋਈ ਥਾਂ ਉਸ ਤੋਂ ਖ਼ਾਲੀ ਨਹੀਂ
True is Your Name, O Creator Lord, and True is Your Creation.
ਊਣਾ ਕਹੀ ਨ ਹੋਇ ਘਟੇ ਘਟਿ ਸਾਰਿਆ ॥
ਹਰੇਕ ਘਟ ਵਿਚ (ਵਿਆਪਕ ਹੋ ਕੇ, ਹਰੇਕ ਦੀ) ਸੰਭਾਲ ਕਰਦਾ ਹੈ
You do not lack anything; You are filling each and every heart.
ਮਿਹਰਵਾਨ ਸਮਰਥ ਆਪੇ ਹੀ ਘਾਲਿਆ ॥
ਸਭ ਜੀਵਾਂ ਤੇ ਮੇਹਰ ਕਰਦਾ ਹੈ, ਸਭ ਕੁਝ ਕਰਨ-ਜੋਗਾ ਹੈ, ਉਹ ਆਪ ਹੀ (ਜੀਵਾਂ ਪਾਸੋਂ ਸਿਮਰਨ ਦੀ) ਕਮਾਈ ਕਰਾਂਦਾ ਹੈ ।
You are merciful and all-powerful; You Yourself cause us to serve You.
ਜਿਨ੍ਹ ਮਨਿ ਵੁਠਾ ਆਪਿ ਸੇ ਸਦਾ ਸੁਖਾਲਿਆ ॥
ਜਿਨ੍ਹਾਂ ਬੰਦਿਆਂ ਦੇ ਮਨ ਵਿਚ ਆ ਵੱਸਦਾ ਹੈ ਉਹ ਸਦਾ ਸੁਖੀ ਰਹਿੰਦੇ ਹਨ
Those whose minds in which You dwell are forever at peace.
ਆਪੇ ਰਚਨੁ ਰਚਾਇ ਆਪੇ ਹੀ ਪਾਲਿਆ ॥
ਪ੍ਰਭੂ ਆਪ ਹੀ ਜਗਤ ਪੈਦਾ ਕਰ ਕੇ ਆਪ ਹੀ ਇਸ ਦੀ ਪਾਲਣਾ ਕਰ ਰਿਹਾ ਹੈ
Having created the creation, You Yourself cherish it.
ਸਭੁ ਕਿਛੁ ਆਪੇ ਆਪਿ ਬੇਅੰਤ ਅਪਾਰਿਆ ॥
ਉਹ ਬੇਅੰਤ ਹੈ, ਅਪਾਰ ਹੈ, ਸਭ ਕੁਝ ਆਪ ਹੀ ਆਪ ਹੈ ।
You Yourself are everything, O infinite, endless Lord.
ਗੁਰ ਪੂਰੇ ਕੀ ਟੇਕ ਨਾਨਕ ਸੰਮ੍ਹਾਲਿਆ ॥੧੯॥
ਹੇ ਨਾਨਕ! (ਜਿਸ ਮਨੁੱਖ ਨੇ) ਪੂਰੇ ਗੁਰੂ ਦਾ ਆਸਰਾ ਲਿਆ ਹੈ, ਉਹ ਉਸ ਪ੍ਰਭੂ ਨੂੰ ਯਾਦ ਕਰਦਾ ਹੈ ।੧੯।
Nanak seeks the Protection and Support of the Perfect Guru. ||19||