ਸਲੋਕ ਮਃ ੫ ॥
Shalok, Fifth Mehl:
ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥
(ਵਿਘਨਾਂ ਵਿਕਾਰਾਂ ਤੋਂ) ਪਰਮੇਸਰ ਨੇ ਆਪ (ਆਪਣੇ ਸੇਵਕ ਨੂੰ) ਸਦਾ ਹੀ ਬਚਾਇਆ ਹੈ,
In the beginning, in the middle and in the end, the Transcendent Lord has saved me.
ਸਤਿਗੁਰਿ ਦਿਤਾ ਹਰਿ ਨਾਮੁ ਅੰਮ੍ਰਿਤੁ ਚਖਿਆ ॥
ਸਤਿਗੁਰੂ ਨੇ ਪ੍ਰਭੂ ਨਾਮ ਦਿੱਤਾ ਹੈ, (ਉਸ ਸੇਵਕ ਨੇ) ਨਾਮ-ਅੰਮ੍ਰਿਤ ਚੱਖਿਆ ਹੈ,
The True Guru has blessed me with the Lord's Name, and I have tasted the Ambrosial Nectar.
ਸਾਧਾ ਸੰਗੁ ਅਪਾਰੁ ਅਨਦਿਨੁ ਹਰਿ ਗੁਣ ਰਵੈ ॥
(ਉਸ ਨੂੰ) ਅਮੋਲਕ ਸਤ-ਸੰਗ (ਮਿਲਿਆ ਹੈ, ਜਿਥੇ) ਹਰ ਵੇਲੇ (ਉਹ ਸੇਵਕ) ਹਰੀ ਦੇ ਗੁਣ ਚੇਤੇ ਕਰਦਾ ਹੈ,
In the Saadh Sangat, the Company of the Holy, I chant the Glorious Praises of the Lord, night and day.
ਪਾਏ ਮਨੋਰਥ ਸਭਿ ਜੋਨੀ ਨਹ ਭਵੈ ॥
ਉਸ ਦੇ ਸਾਰੇ ਮਨੋਰਥ ਪੂਰੇ ਹੋ ਜਾਂਦੇ ਹਨ (ਭਾਵ, ਸਾਰੀਆਂ ਵਾਸ਼ਨਾਂ ਮਿਟ ਜਾਂਦੀਆਂ ਹਨ, ਤੇ) ਉਹ ਜੂਨਾਂ ਵਿਚ ਨਹੀਂ ਭਟਕਦਾ ।
I have obtained all my objectives, and I shall not wander in reincarnation again.
ਸਭੁ ਕਿਛੁ ਕਰਤੇ ਹਥਿ ਕਾਰਣੁ ਜੋ ਕਰੈ ॥
ਪਰ ਇਹ ਸਾਰੀ ਮੇਹਰ ਕਰਤਾਰ ਦੇ ਹੱਥ ਵਿਚ ਹੈ, ਜੋ ਉਹੀ ਆਪ (ਆਪਣੇ ਲਈ ਸਿਮਰਨ ਦਾ) ਵਸੀਲਾ ਪੈਦਾ ਕਰਦਾ ਹੈ ।
Everything is in the Hands of the Creator; He does what is done.
ਨਾਨਕੁ ਮੰਗੈ ਦਾਨੁ ਸੰਤਾ ਧੂਰਿ ਤਰੈ ॥੧॥
ਨਾਨਕ (ਭੀ, ਉਸੇ ਦੇ ਦਰ ਤੋਂ) ਦਾਨ ਮੰਗਦਾ ਹੈ ਕਿ (ਨਾਨਕ ਭੀ) ਸੰਤਾਂ ਦੀ ਚਰਨ-ਧੂੜ ਲੈ ਕੇ (ਭਾਵ, ਸਾਧ ਸੰਗਤਿ ਵਿਚ ਰਹਿ ਕੇ, ਇਸ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏ ।੧।
Nanak begs for the gift of the dust of the feet of the Holy, which shall deliver him. ||1||