ਮਃ ੫ ॥
Fifth Mehl:
ਤਿਸ ਨੋ ਮੰਨਿ ਵਸਾਇ ਜਿਨਿ ਉਪਾਇਆ ॥
(ਹੇ ਭਾਈ!) ਉਸ (ਪ੍ਰਭੂ) ਨੂੰ (ਆਪਣੇ) ਮਨ ਵਿਚ ਵਸਾ ਜਿਸ ਨੇ (ਤੈਨੂੰ) ਪੈਦਾ ਕੀਤਾ ਹੈ,
Enshrine Him in your mind, the One who created you.
ਜਿਨਿ ਜਨਿ ਧਿਆਇਆ ਖਸਮੁ ਤਿਨਿ ਸੁਖੁ ਪਾਇਆ ॥
ਜਿਸ ਮਨੁੱਖ ਨੇ ਖਸਮ (-ਪ੍ਰਭੂ) ਨੂੰ ਸਿਮਰਿਆ ਹੈ ਉਸ ਨੇ ਸੁਖ ਪਾਇਆ ਹੈ,
Whoever meditates on the Lord and Master obtains peace.
ਸਫਲੁ ਜਨਮੁ ਪਰਵਾਨੁ ਗੁਰਮੁਖਿ ਆਇਆ ॥
ਉਸ ਗੁਰਮੁਖਿ ਦਾ (ਜਗਤ ਵਿਚ) ਆਉਣਾ ਮੁਬਾਰਿਕ ਹੈ, ਉਸ ਦੀ ਜ਼ਿੰਦਗੀ ਕਾਮਯਾਬ ਹੋ ਗਈ ਹੈ,
Fruitful is the birth, and approved is the coming of the Gurmukh.
ਹੁਕਮੈ ਬੁਝਿ ਨਿਹਾਲੁ ਖਸਮਿ ਫੁਰਮਾਇਆ ॥
ਖਸਮ (ਪ੍ਰਭੂ ਨੇ) ਜੋ ਹੁਕਮ ਦਿੱਤਾ, ਉਸ ਹੁਕਮ ਨੂੰ ਸਮਝ ਕੇ ਉਹ (ਗੁਰਮੁਖਿ) ਸਦਾ ਖਿੜਿਆ ਰਹਿੰਦਾ ਹੈ ।
One who realizes the Hukam of the Lord's Command shall be blessed - so has the Lord and Master ordained.
ਜਿਸੁ ਹੋਆ ਆਪਿ ਕ੍ਰਿਪਾਲੁ ਸੁ ਨਹ ਭਰਮਾਇਆ ॥
ਜਿਸ ਮਨੁੱਖ ਤੇ ਪ੍ਰਭੂ ਆਪ ਮੇਹਰਵਾਨ ਹੋਇਆ ਹੈ ਉਹ ਭਟਕਣਾ ਵਿਚ ਨਹੀਂ ਪੈਂਦਾ,
One who is blessed with the Lord's Mercy does not wander.
ਜੋ ਜੋ ਦਿਤਾ ਖਸਮਿ ਸੋਈ ਸੁਖੁ ਪਾਇਆ ॥
ਖਸਮ (-ਪ੍ਰਭੂ) ਨੇ ਜੋ ਕੁਝ ਉਸ ਨੂੰ ਦਿੱਤਾ, ਉਹ ਉਸ ਨੂੰ ਸੁਖ ਹੀ ਪ੍ਰਤੀਤ ਹੋਇਆ ਹੈ ।
Whatever the Lord and Master gives him, with that he is content.
ਨਾਨਕ ਜਿਸਹਿ ਦਇਆਲੁ ਬੁਝਾਏ ਹੁਕਮੁ ਮਿਤ ॥
ਹੇ ਨਾਨਕ! ਜਿਸ ਮਨੁੱਖ ਤੇ ਮਿੱਤਰ (ਪ੍ਰਭੂ) ਮੇਹਰਵਾਨ ਹੁੰਦਾ ਹੈ ਉਸ ਨੂੰ ਆਪਣੇ ਹੁਕਮ ਦੀ ਸੂਝ ਬਖ਼ਸ਼ਦਾ ਹੈ,
O Nanak, one who is blessed with the kindness of the Lord, our Friend, realizes the Hukam of His Command.
ਜਿਸਹਿ ਭੁਲਾਏ ਆਪਿ ਮਰਿ ਮਰਿ ਜਮਹਿ ਨਿਤ ॥੨॥
ਪਰ, ਜਿਸ ਜਿਸ ਜੀਵ ਨੂੰ ਭੁੱਲ ਵਿਚ ਪਾਂਦਾ ਹੈ ਉਹ ਨਿੱਤ ਮੁੜ ਮੁੜ ਮਰਦੇ ਜੰਮਦੇ ਰਹਿੰਦੇ ਹਨ ।੨।
But those whom the Lord Himself causes to wander, continue to die, and take reincarnation again. ||2||