ਪਉੜੀ ॥
Pauree:
ਨਿੰਦਕ ਮਾਰੇ ਤਤਕਾਲਿ ਖਿਨੁ ਟਿਕਣ ਨ ਦਿਤੇ ॥
ਜੋ ਮਨੁੱਖ (ਗੁਰਮੁਖਾਂ ਦੀ) ਨਿੰਦਿਆ ਕਰਦੇ ਹਨ ਉਹ ਤਾਂ ਪ੍ਰਭੂ ਨੇ (ਮਾਨੋ) ਉਸੇ ਵੇਲੇ ਹੀ ਮਾਰ ਦਿੱਤੇ
The slanderers are destroyed in an instant; they are not spared for even a moment.
ਪ੍ਰਭ ਦਾਸ ਕਾ ਦੁਖੁ ਨ ਖਵਿ ਸਕਹਿ ਫੜਿ ਜੋਨੀ ਜੁਤੇ ॥
ਪ੍ਰਭੂ ਦੀ ਬੰਦਗੀ ਕਰਨ ਵਾਲਿਆਂ ਨੂੰ ਕੋਈ ਦੁੱਖ ਵਿਕਾਰ ਨਹੀਂ ਪੋਂਹਦਾ, ਪਰ ਨਿੰਦਕਾਂ ਨੂੰ ਪ੍ਰਭੂ ਨੇ ਜੂਨ ਵਿਚ ਪਾ ਦਿੱਤਾ ਹੈ,
God will not endure the sufferings of His slaves, but catching the slanderers, He binds them to the cycle of reincarnation.
ਮਥੇ ਵਾਲਿ ਪਛਾੜਿਅਨੁ ਜਮ ਮਾਰਗਿ ਮੁਤੇ ॥
ਉਸ ਨੇ ਕੇਸਾਂ ਤੋਂ ਫੜ ਕੇ ਭੁੰਞੇ ਪਟਕਾ ਮਾਰਿਆ ਹੈ ਤੇ ਜਮ ਦੇ ਰਾਹ ਤੇ (ਨਿਖਸਮੇ) ਛੱਡ ਦਿੱਤਾ ਹੈ;
Grabbing them by the hair on their heads, the Lord throws them down, and leaves them on the path of Death.
ਦੁਖਿ ਲਗੈ ਬਿਲਲਾਣਿਆ ਨਰਕਿ ਘੋਰਿ ਸੁਤੇ ॥
ਇਸ ਤਰ੍ਹਾਂ ਦੁੱਖ ਲੱਗਣ ਕਰ ਕੇ ਉਹ ਵਿਲਕਦੇ ਹਨ, ਤੇ ਮਾਨੋ, ਘੋਰ ਨਰਕ ਵਿਚ ਜਾ ਪੈਂਦੇ ਹਨ ।
They cry out in pain, in the darkest of hells.
ਕੰਠਿ ਲਾਇ ਦਾਸ ਰਖਿਅਨੁ ਨਾਨਕ ਹਰਿ ਸਤੇ ॥੨੦॥
ਪਰ ਹੇ ਨਾਨਕ! ਸੱਚੇ ਪ੍ਰਭੂ ਨੇ ਆਪਣੇ ਸੇਵਕਾਂ ਨੂੰ (ਵਿਕਾਰਾਂ ਦੁੱਖਾਂ ਤੋਂ, ਮਾਨੋ) ਗਲ ਲਾ ਕੇ ਬਚਾ ਲਿਆ ਹੈ ।੨੦।
But hugging His slaves close to His Heart, O Nanak, the True Lord saves them. ||20||