ਪਉੜੀ ॥
Pauree:
ਸਿਮਰਿ ਸਿਮਰਿ ਦਾਤਾਰੁ ਮਨੋਰਥ ਪੂਰਿਆ ॥
ਸਭ ਦਾਤਾਂ ਦੇਣ ਵਾਲੇ ਪਰਮਾਤਮਾ ਨੂੰ ਸਿਮਰ ਸਿਮਰ ਕੇ (ਮਨ ਦੇ) ਮਨੋਰਥ ਪੂਰੇ ਹੋ ਜਾਂਦੇ ਹਨ
Meditating, meditating in remembrance of the Great Giver, one's heart's desires are fulfilled.
ਇਛ ਪੁੰਨੀ ਮਨਿ ਆਸ ਗਏ ਵਿਸੂਰਿਆ ॥
ਮਨ ਵਿਚ (ਉਠਦੀਆਂ) ਆਸਾਂ ਤੇ ਇੱਛਾਂ ਪੂਰੀਆਂ ਹੋ ਜਾਂਦੀਆਂ ਹਨ
The hopes and desires of the mind are realized, and sorrows are forgotten.
ਪਾਇਆ ਨਾਮੁ ਨਿਧਾਨੁ ਜਿਸ ਨੋ ਭਾਲਦਾ ॥
ਤੇ (ਦੁਨੀਆ ਵਾਲੇ) ਝੋਰੇ ਮਿਟ ਜਾਂਦੇ ਹਨ (ਕਿਉਂਕਿ ਸਿਮਰਨ ਦੀ ਬਰਕਤਿ ਨਾਲ ‘ਮਾਇਆ’ ਦੀ ਭਾਲ ਮਿਟ ਜਾਂਦੀ ਹੈ, ਆਸਾ ਤ੍ਰਿਸ਼ਨਾ ਮੁੱਕ ਜਾਂਦੀ ਹੈ, ਇਸ ਦੇ ਥਾਂ) ਜਿਸ ‘ਨਾਮ’-ਖ਼ਜ਼ਾਨੇ ਦੀ ਭਾਲ ਵਿਚ ਲੱਗਦਾ ਹੈ ਉਹ ਇਸ ਨੂੰ ਪ੍ਰਾਪਤ ਹੋ ਜਾਂਦਾ ਹੈ
The treasure of the Naam, the Name of the Lord, is obtained; I have searched for it for so long.
ਜੋਤਿ ਮਿਲੀ ਸੰਗਿ ਜੋਤਿ ਰਹਿਆ ਘਾਲਦਾ ॥
ਮਨੁੱਖ ਦੀ ਆਤਮਾ ਪ੍ਰਭੂ ਦੀ ਜੋਤਿ ਵਿਚ ਲੀਨ ਹੋ ਜਾਂਦੀ ਹੈ ਤੇ (ਮਾਇਆ ਦੀ ਖ਼ਾਤਰ) ਦੌੜ-ਭੱਜ ਭਟਕਣਾ ਰਹਿ ਜਾਂਦੀ ਹੈ ।
My light is merged into the Light, and my labors are over.
ਸੂਖ ਸਹਜ ਆਨੰਦ ਵੁਠੇ ਤਿਤੁ ਘਰਿ ॥
(ਜੋ ਮਨੁੱਖ ਸਿਮਰਨ ਦੀ ਕਮਾਈ ਕਰਦਾ ਹੈ) ਉਸ (ਦੇ) ਹਿਰਦੇ-ਘਰ ਵਿਚ ਸੁਖ, ਅਡੋਲਤਾ, ਖ਼ੁਸ਼ੀ ਆ ਵੱਸਦੇ ਹਨ
I abide in that house of peace, poise and bliss.
ਆਵਣ ਜਾਣ ਰਹੇ ਜਨਮੁ ਨ ਤਹਾ ਮਰਿ ॥
ਉਸ ਦੇ ਜਨਮ ਮਰਨ ਮੁੱਕ ਜਾਂਦੇ ਹਨ, ਓਥੇ ਜਨਮ ਤੇ ਮੌਤ ਰਹਿ ਨਹੀਂ ਜਾਂਦ
My comings and goings have ended - there is no birth or death there.
ਸਾਹਿਬੁ ਸੇਵਕੁ ਇਕੁ ਇਕੁ ਦ੍ਰਿਸਟਾਇਆ ॥
ਕਿਉਂਕਿ (ਇਸ ਅਵਸਥਾ ਵਿਚ ਅੱਪੜਿਆ ਹੋਇਆ) ਸੇਵਕ ਤੇ ਮਾਲਕ-ਪ੍ਰਭੂ ਇਕ-ਰੂਪ ਨਜ਼ਰੀਂ ਆਉਂਦੇ ਹਨ ।
The Master and the servant have become one, with no sense of separation.
ਗੁਰ ਪ੍ਰਸਾਦਿ ਨਾਨਕ ਸਚਿ ਸਮਾਇਆ ॥੨੧॥੧॥੨॥ ਸੁਧੁ
ਹੇ ਨਾਨਕ! (ਐਸਾ ਸੇਵਕ) ਸਤਿਗੁਰੂ ਦੀ ਕਿਰਪਾ ਨਾਲ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ ਲੀਨ ਹੋ ਜਾਂਦਾ ਹੈ ।੨੧।੧।੨।ਸੁਧੁ।
By Guru's Grace, Nanak is absorbed in the True Lord. ||21||1||2||Sudh||