ਗੂਜਰੀ ਘਰੁ ੩ ॥
Goojaree, Third House:
ਮੁਸਿ ਮੁਸਿ ਰੋਵੈ ਕਬੀਰ ਕੀ ਮਾਈ ॥
ਕਬੀਰ ਦੀ ਮਾਂ (ਕਬੀਰ ਜੀ ਆਖਦੇ ਹਨ ਕਿ ਮੇਰੀ ਮਾਂ) ਡੁਸਕ ਡੁਸਕ ਕੇ ਰੋਂਦੀ ਹੈ (ਤੇ ਆਖਦੀ ਹੈ—)
Kabeer's mother sobs, cries and bewails
ਏ ਬਾਰਿਕ ਕੈਸੇ ਜੀਵਹਿ ਰਘੁਰਾਈ ॥੧॥
ਹੇ ਪਰਮਾਤਮਾ! (ਕਬੀਰ ਦੇ) ਇਹ ਅੰਞਾਣੇ ਬਾਲ ਕਿਵੇਂ ਜੀਊਣਗੇ? ।੧।
- O Lord, how will my grandchildren live? ||1||
ਤਨਨਾ ਬੁਨਨਾ ਸਭੁ ਤਜਿਓ ਹੈ ਕਬੀਰ ॥
(ਕਿਉਂਕਿ ਮੇਰੇ) ਕਬੀਰ ਨੇ (ਤਾਣਾ) ਤਣਨਾ ਤੇ (ਕੱਪੜਾ) ਉਣਨਾ ਸਭ ਕੁੱਝ ਛੱਡ ਦਿੱਤਾ ਹੈ
Kabeer has given up all his spinning and weaving,
ਹਰਿ ਕਾ ਨਾਮੁ ਲਿਖਿ ਲੀਓ ਸਰੀਰ ॥੧॥ ਰਹਾਉ ॥
ਹਰ ਵੇਲੇ ਹਰੀ ਦਾ ਨਾਮ ਜਪਦਾ ਰਹਿੰਦਾ ਹੈ ।੧।ਰਹਾਉ।
and written the Name of the Lord on his body. ||1||Pause||
ਜਬ ਲਗੁ ਤਾਗਾ ਬਾਹਉ ਬੇਹੀ ॥
ਜਿਤਨਾ ਚਿਰ ਮੈਂ ਨਾਲ ਦੇ ਛੇਕ ਵਿਚ ਧਾਗਾ ਵਹਾਉਂਦਾ ਹਾਂ
As long as I pass the thread through the bobbin,
ਤਬ ਲਗੁ ਬਿਸਰੈ ਰਾਮੁ ਸਨੇਹੀ ॥੨॥
ਉਤਨਾ ਚਿਰ ਮੈਨੂੰ ਮੇਰਾ ਪਿਆਰਾ ਪ੍ਰਭੂ ਵਿਸਰ ਜਾਂਦਾ ਹੈ (ਭਾਵ, ਮੈਨੂੰ ਇਤਨਾ ਚਿਰ ਭੀ ਪ੍ਰਭੂ ਵਿਸਾਰਨਾ ਨਹੀਂ ਭਾਉਂਦਾ) ।੨।
I forget the Lord, my Beloved. ||2||
ਓਛੀ ਮਤਿ ਮੇਰੀ ਜਾਤਿ ਜੁਲਾਹਾ ॥
(ਕੀਹ ਹੋਇਆ ਜੇ ਲੋਕਾਂ ਦੇ ਭਾਣੇ) ਮੇਰੀ ਛੋਟੀ ਜਿਹੀ ਅਕਲ ਹੈ ਤੇ ਮੈਂ ਜਾਤ ਦਾ (ਨੀਵਾਂ ਗ਼ਰੀਬ) ਜੁਲਾਹਾ ਹਾਂ
My intellect is lowly - I am a weaver by birth,
ਹਰਿ ਕਾ ਨਾਮੁ ਲਹਿਓ ਮੈ ਲਾਹਾ ॥੩॥
ਪਰ ਮੈਂ ਪਰਮਾਤਮਾ ਦਾ ਨਾਮ-ਰੂਪ ਨਫ਼ਾ (ਇਸ ਮਨੁੱਖਾ-ਜਨਮ ਦੇ ਵਪਾਰ ਵਿਚ) ਖੱਟ ਲਿਆ ਹੈ (ਸੋ ਮੈਂ ਮੂਰਖ ਤੇ ਨੀਵੀਂ ਜਾਤ ਦਾ ਨਹੀਂ ਰਹਿ ਗਿਆ) ।੩।
but I have earned the profit of the Name of the Lord. ||3||
ਕਹਤ ਕਬੀਰ ਸੁਨਹੁ ਮੇਰੀ ਮਾਈ ॥
ਕਬੀਰ ਜੀ ਆਖਦੇ ਹਨ—ਹੇ ਮੇਰੀ ਮਾਂ! ਸੁਣ,
Says Kabeer, listen, O my mother
ਹਮਰਾ ਇਨ ਕਾ ਦਾਤਾ ਏਕੁ ਰਘੁਰਾਈ ॥੪॥੨॥
ਸਾਡਾ ਤੇ ਸਾਡੇ ਇਹਨਾਂ ਬੱਚਿਆਂ ਦਾ ਰਿਜ਼ਕ ਦੇਣ ਵਾਲਾ ਇਕੋ ਹੀ ਪਰਮਾਤਮਾ ਹੈ (ਭਾਵ, ਜੇ ਉਸ ਨੇ ਮੈਨੂੰ ਪਾਲਿਆ ਹੈ, ਤਾਂ ਇਹਨਾਂ ਨੂੰ ਭੀ ਜ਼ਰੂਰ ਪਾਲੇਗਾ) ।੪।੨।
- the Lord alone is the Provider, for me and my children. ||4||2||