ਗੂਜਰੀ ਸ੍ਰੀ ਨਾਮਦੇਵ ਜੀ ਕੇ ਪਦੇ ਘਰੁ ੧
Goojaree, Padas Of Naam Dayv Jee, First House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਜੌ ਰਾਜੁ ਦੇਹਿ ਤ ਕਵਨ ਬਡਾਈ ॥
(ਹੇ ਮਨ! ਇੱਕ ਪ੍ਰਭੂ ਦੇ ਦਰ ਤੇ ਇਉਂ ਆਖ—ਹੇ ਪ੍ਰਭੂ!) ਜੇ ਤੂੰ ਮੈਨੂੰ ਰਾਜ (ਭੀ) ਦੇ ਦੇਵੇਂ, ਤਾਂ ਮੈਂ ਕਿਸੇ ਗੱਲੇ ਵੱਡਾ ਨਹੀਂ ਹੋ ਜਾਵਾਂਗਾ
If You gave me an empire, then what glory would be in it for me?
ਜੌ ਭੀਖ ਮੰਗਾਵਹਿ ਤ ਕਿਆ ਘਟਿ ਜਾਈ ॥੧॥
ਤੇ ਜੇ ਤੂੰ ਮੈਨੂੰ ਕੰਗਾਲ ਕਰ ਦੇਵੇਂ, ਤਾਂ ਮੇਰਾ ਕੁਝ ਘਟ ਨਹੀਂ ਜਾਣਾ ।
If You made me beg for charity, what would it take away from me? ||1||
ਤੂੰ ਹਰਿ ਭਜੁ ਮਨ ਮੇਰੇ ਪਦੁ ਨਿਰਬਾਨੁ ॥
ਮੇਰੇ ਮਨ! ਤੂੰ ਇੱਕ ਪ੍ਰਭੂ ਨੂੰ ਸਿਮਰ; ਉਹੀ ਵਾਸ਼ਨਾ-ਰਹਿਤ ਅਵਸਥਾ (ਦੇਣ ਵਾਲਾ) ਹੈ
Meditate and vibrate upon the Lord, O my mind, and you shall obtain the state of Nirvaanaa.
ਬਹੁਰਿ ਨ ਹੋਇ ਤੇਰਾ ਆਵਨ ਜਾਨੁ ॥੧॥ ਰਹਾਉ ॥
(ਉਸ ਦਾ ਸਿਮਰਨ ਕੀਤਿਆਂ) ਫਿਰ ਤੇਰਾ (ਜਗਤ ਵਿਚ) ਜੰਮਣਾ ਮਰਨਾ ਮਿਟ ਜਾਇਗਾ ।੧।ਰਹਾਉ।
You shall not have to come and go in reincarnation any longer. ||1||Pause||
ਸਭ ਤੈ ਉਪਾਈ ਭਰਮ ਭੁਲਾਈ ॥
(ਹੇ ਪ੍ਰਭੂ!) ਸਾਰੀ ਸ੍ਰਿਸ਼ਟੀ ਤੂੰ ਆਪ ਹੀ ਪੈਦਾ ਕੀਤੀ ਹੈ ਤੇ ਭਰਮਾਂ ਵਿਚ ਕੁਰਾਹੇ ਪਾਈ ਹੋਈ ਹੈ
You created all, and You lead them astray in doubt.
ਜਿਸ ਤੂੰ ਦੇਵਹਿ ਤਿਸਹਿ ਬੁਝਾਈ ॥੨॥
ਜਿਸ ਜੀਵ ਨੂੰ ਤੂੰ ਆਪ ਮੱਤ ਦੇਂਦਾ ਹੈਂ ਉਸੇ ਨੂੰ ਮੱਤ ਆਉਂਦੀ ਹੈ
They alone understand, unto whom You give understanding. ||2||
ਸਤਿਗੁਰੁ ਮਿਲੈ ਤ ਸਹਸਾ ਜਾਈ ॥
(ਜਿਸ ਭਾਗਾਂ ਵਾਲੇ ਨੂੰ) ਸਤਿਗੁਰੂ ਮਿਲ ਪਏ (ਦੁੱਖਾਂ ਸੁਖਾਂ ਬਾਰੇ) ਉਸ ਦੇ ਦਿਲ ਦੀ ਘਬਰਾਹਟ ਦੂਰ ਹੋ ਜਾਂਦੀ ਹੈ (ਤੇ ਉਹ ਆਪਣੇ ਹੀ ਘੜੇ ਹੋਏ ਦੇਵਤਿਆਂ ਅੱਗੇ ਨੱਕ ਨਹੀਂ ਰਗੜਦਾ ਫਿਰਦਾ) ।
Meeting the True Guru, doubt is dispelled.
ਕਿਸੁ ਹਉ ਪੂਜਉ ਦੂਜਾ ਨਦਰਿ ਨ ਆਈ ॥੩॥
(ਮੈਨੂੰ ਗੁਰੂ ਨੇ ਸੂਝ ਬਖ਼ਸ਼ੀ ਹੈ) ਪ੍ਰਭੂ ਤੋਂ ਬਿਨਾ ਕੋਈ ਹੋਰ (ਦੁੱਖ ਸੁਖ ਦੇਣ ਵਾਲਾ) ਮੈਨੂੰ ਦਿੱਸਦਾ ਹੀ ਨਹੀਂ, (ਇਸ ਵਾਸਤੇ) ਮੈਂ ਕਿਸੇ ਹੋਰ ਦੀ ਪੂਜਾ ਨਹੀਂ ਕਰਦਾ ।੩।
Who else should I worship? I can see no other. ||3||
ਏਕੈ ਪਾਥਰ ਕੀਜੈ ਭਾਉ ॥
(ਕਿਆ ਅਜਬ ਗੱਲ ਹੈ ਕਿ) ਇਕ ਪੱਥਰ (ਨੂੰ ਦੇਵਤਾ ਬਣਾ ਕੇ ਉਸ) ਨਾਲ ਪਿਆਰ ਕੀਤਾ ਜਾਂਦਾ ਹ
One stone is lovingly decorated,
ਦੂਜੈ ਪਾਥਰ ਧਰੀਐ ਪਾਉ ॥
ਤੇ ਦੂਜੇ ਪੱਥਰਾਂ ਉੱਤੇ ਪੈਰ ਧਰਿਆ ਜਾਂਦਾ ਹੈ ।
while another stone is walked upon.
ਜੇ ਓਹੁ ਦੇਉ ਤ ਓਹੁ ਭੀ ਦੇਵਾ ॥
ਜੇ ਉਹ ਪੱਥਰ (ਜਿਸ ਦੀ ਪੂਜਾ ਕੀਤੀ ਜਾਂਦੀ ਹੈ) ਦੇਵਤਾ ਹੈ ਤਾਂ ਦੂਜਾ ਪੱਥਰ ਭੀ ਦੇਵਤਾ ਹੈ (ਉਸ ਨੂੰ ਕਿਉਂ ਪੈਰਾਂ ਹੇਠ ਲਤਾੜੀਦਾ ਹੈ?
If one is a god, then the other must also be a god.
ਕਹਿ ਨਾਮਦੇਉ ਹਮ ਹਰਿ ਕੀ ਸੇਵਾ ॥੪॥੧॥
ਪਰ) ਨਾਮਦੇਉ ਆਖਦਾ ਹੈ (ਅਸੀ ਕਿਸੇ ਪੱਥਰ ਨੂੰ ਦੇਵਤਾ ਥਾਪ ਕੇ ਉਸ ਦੀ ਪੂਜਾ ਕਰਨ ਨੂੰ ਤਿਆਰ ਨਹੀਂ), ਅਸੀ ਤਾਂ ਪਰਮਾਤਮਾ ਦੀ ਬੰਦਗੀ ਕਰਦੇ ਹਾਂ ।੪।੧।
Says Naam Dayv, I serve the Lord. ||4||1||