ਗੂਜਰੀ ਘਰੁ ੧ ॥
Goojaree, First House:
ਮਲੈ ਨ ਲਾਛੈ ਪਾਰ ਮਲੋ ਪਰਮਲੀਓ ਬੈਠੋ ਰੀ ਆਈ ॥
ਹੇ ਭੈਣ! ਉਸ ਸੋਹਣੇ ਰਾਮ ਨੂੰ ਮੈਲ ਦਾ ਦਾਗ਼ ਤੱਕ ਨਹੀਂ ਹੈ, ਉਹ ਮੈਲ ਤੋਂ ਪਰੇ ਹੈ, ਉਹ ਰਾਮ ਤਾਂ ਸੁਗੰਧੀ (ਵਾਂਗ) ਸਭ ਜੀਵਾਂ ਵਿਚ ਆ ਕੇ ਵੱਸਦਾ ਹੈ, (ਭਾਵ, ਜਿਵੇਂ ਸੁਗੰਧੀ ਫੁੱਲਾਂ ਵਿਚ ਹੈ) ।
He does not have even a trace of impurity - He is beyond impurity. He is fragrantly scented - He has come to take His Seat in my mind.
ਆਵਤ ਕਿਨੈ ਨ ਪੇਖਿਓ ਕਵਨੈ ਜਾਣੈ ਰੀ ਬਾਈ ॥੧॥
ਹੇ ਭੈਣ! ਉਸ ਸੋਹਣੇ ਰਾਮ ਨੂੰ ਕਦੇ ਕਿਸੇ ਨੇ ਜੰਮਦਾ ਨਹੀਂ ਵੇਖਿਆ, ਕੋਈ ਨਹੀਂ ਜਾਣਦਾ ਕਿ ਉਹ ਕਿਹੋ ਜਿਹਾ ਹੈ ।੧।
No one saw Him come - who can know Him, O Siblings of Destiny? ||1||
ਕਉਣੁ ਕਹੈ ਕਿਣਿ ਬੂਝੀਐ ਰਮਈਆ ਆਕੁਲੁ ਰੀ ਬਾਈ ॥੧॥ ਰਹਾਉ ॥
ਹੇ ਭੈਣ! ਮੇਰਾ ਸੋਹਣਾ ਰਾਮ ਹਰ ਥਾਂ ਵਿਆਪਕ ਹੈ, ਪਰ ਕੋਈ ਜੀਵ ਭੀ (ਉਸ ਦਾ ਮੁਕੰਮਲ ਸਰੂਪ) ਬਿਆਨ ਨਹੀਂ ਕਰ ਸਕਦਾ, ਕਿਸੇ ਨੇ ਭੀ (ਉਸ ਦੇ ਮੁਕੰਮਲ ਸਰੂਪ ਨੂੰ) ਨਹੀਂ ਸਮਝਿਆ ।੧।ਰਹਾਉ।
Who can describe Him? Who can understand Him? The all-pervading Lord has no ancestors, O Siblings of Destiny. ||1||Pause||
ਜਿਉ ਆਕਾਸੈ ਪੰਖੀਅਲੋ ਖੋਜੁ ਨਿਰਖਿਓ ਨ ਜਾਈ ॥
ਜਿਵੇਂ ਆਕਾਸ਼ ਵਿਚ ਪੰਛੀ ਉੱਡਦਾ ਹੈ, ਪਰ ਉਸ ਦੇ ਉੱਡਣ ਵਾਲੇ ਰਸਤੇ ਦਾ ਖੁਰਾ-ਖੋਜ ਵੇਖਿਆ ਨਹੀਂ ਜਾ ਸਕਦਾ
As the path of a bird's flight across the sky cannot be seen,
ਜਿਉ ਜਲ ਮਾਝੈ ਮਾਛਲੋ ਮਾਰਗੁ ਪੇਖਣੋ ਨ ਜਾਈ ॥੨॥
ਜਿਵੇਂ ਮੱਛੀ ਪਾਣੀ ਵਿਚ ਤਰਦੀ ਹੈ, ਪਰ (ਜਿਸ ਰਸਤੇ ਤਰਦੀ ਹੈ) ਉਹ ਰਾਹ ਵੇਖਿਆ ਨਹੀਂ ਜਾ ਸਕਦਾ (ਭਾਵ, ਅੱਖਾਂ ਅੱਗੇ ਕਾਇਮ ਨਹੀਂ ਕੀਤਾ ਜਾ ਸਕਦਾ, ਤਿਵੇਂ ਉਸ ਪ੍ਰਭੂ ਦਾ ਮੁਕੰਮਲ ਸਰੂਪ ਬਿਆਨ ਨਹੀਂ ਹੋ ਸਕਦਾ) ।੨।
and the path of a fish through the water cannot be seen;||2||
ਜਿਉ ਆਕਾਸੈ ਘੜੂਅਲੋ ਮ੍ਰਿਗ ਤ੍ਰਿਸਨਾ ਭਰਿਆ ॥
ਜਿਵੇਂ ਖੁਲ੍ਹੇ ਥਾਂ ਮ੍ਰਿਗ ਤ੍ਰਿਸ਼ਨਾ ਦਾ ਜਲ ਦਿੱਸਦਾ ਹੈ (ਅਗਾਂਹ ਅਗਾਂਹ ਤੁਰੇ ਜਾਈਏ, ਪਰ ਉਸ ਦਾ ਟਿਕਾਣਾ ਲੱਭਦਾ ਨਹੀਂ, ਇਸੇ ਤਰ੍ਹਾਂ ਪ੍ਰਭੂ ਦਾ ਖ਼ਾਸ ਟਿਕਾਣਾ ਨਹੀਂ ਲੱਭਦਾ
As the mirage leads one to mistake the sky for a pitcher filled with water
ਨਾਮੇ ਚੇ ਸੁਆਮੀ ਬੀਠਲੋ ਜਿਨਿ ਤੀਨੈ ਜਰਿਆ ॥੩॥੨॥
ਉਂਞ) ਨਾਮਦੇਵ ਦੇ ਖਸਮ ਬੀਠਲ ਜੀ ਐਸੇ ਹਨ ਜਿਸ ਨੇ ਮੇਰੇ ਤਿੰਨੇ ਤਾਪ ਸਾੜ ਦਿੱਤੇ ਹਨ ।੩।੨।
- so is God, the Lord and Master of Naam Dayv, who fits these three comparisons. ||3||2||