ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਸਿਰੀਰਾਗ ਕੀ ਵਾਰ ਮਹਲਾ ੪ ਸਲੋਕਾ ਨਾਲਿ ॥
Vaar Of Siree Raag, Fourth Mehl, With Shaloks:
ਸਲੋਕ ਮਃ ੩ ॥
Shalok, Third Mehl:
ਰਾਗਾ ਵਿਚਿ ਸ੍ਰੀਰਾਗੁ ਹੈ ਜੇ ਸਚਿ ਧਰੇ ਪਿਆਰੁ ॥
(ਸਭ) ਰਾਗਾਂ ਵਿਚੋਂ ਸ੍ਰੀ ਰਾਗ (ਤਦ ਹੀ ਸ੍ਰੇਸ਼ਟ) ਹੈ, ਜੇ (ਇਸ ਦੀ ਰਾਹੀਂ ਜੀਵ) ਸਦਾ‑ਥਿਰ ਨਾਮ ਵਿਚ ਪਿਆਰ (ਲਿਵ) ਜੋੜੇ,
Among the ragas, Siree Raag is the best, if it inspires you to enshrine love for the True Lord.
ਸਦਾ ਹਰਿ ਸਚੁ ਮਨਿ ਵਸੈ ਨਿਹਚਲ ਮਤਿ ਅਪਾਰੁ ॥
ਹਰੀ ਸਦਾ ਮਨ ਵਿਚ ਵੱਸੇ ਤੇ ਅਪਾਰ ਪ੍ਰਭੂ (ਨੂੰ ਯਾਦ ਕਰਨ ਵਾਲੀ) ਬੁੱਧੀ ਅਚੱਲ ਹੋ ਜਾਏ
The True Lord comes to abide forever in the mind, and your understanding becomes steady and unequalled.
ਰਤਨੁ ਅਮੋਲਕੁ ਪਾਇਆ ਗੁਰ ਕਾ ਸਬਦੁ ਬੀਚਾਰੁ ॥
(ਇਸ ਦਾ ਸਿੱਟਾ ਇਹ ਹੁੰਦਾ ਹੈ ਕਿ) ਗੁਰਬਾਣੀ ਦੀ ਵਿਚਾਰ ਰੂਪੀ ਅਮੋਲਕ ਰਤਨ ਪ੍ਰਾਪਤ ਹੁੰਦਾ ਹੈ,
The priceless jewel is obtained, by contemplating the Word of the Guru's Shabad.
ਜਿਹਵਾ ਸਚੀ ਮਨੁ ਸਚਾ ਸਚਾ ਸਰੀਰ ਅਕਾਰੁ ॥
ਜੀਭ ਸੱਚੀ, ਮਨ ਸੱਚਾ ਤੇ ਮਨੁੱਖਾ ਜਨਮ ਹੀ ਸਫਲ ਹੋ ਜਾਂਦਾ ਹੈ
The tongue becomes true, the mind becomes true, and the body becomes true as well.
ਨਾਨਕ ਸਚੈ ਸਤਿਗੁਰਿ ਸੇਵਿਐ ਸਦਾ ਸਚੁ ਵਾਪਾਰੁ ॥੧॥
ਪਰ, ਹੇ ਨਾਨਕ ! ਇਹ ਸੱਚਾ ਵਪਾਰ ਤਾਂ ਹੀ ਕੀਤਾ ਜਾ ਸਕਦਾ ਹੈ ਜੇ ਸਦਾ‑ਥਿਰ ਪ੍ਰਭੂ ਦੇ ਰੂਪ ਗੁਰੂ ਦੇ ਹੁਕਮ ਵਿਚ ਤੁਰੀਏ ।੧।
O Nanak, forever true are the dealings of those who serve the True Guru. ||1||