ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩
Goojaree, Padas Of Ravi Daas Jee, Third House:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਦੂਧੁ ਤ ਬਛਰੈ ਥਨਹੁ ਬਿਟਾਰਿਓ ॥
ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ
The calf has contaminated the milk in the teats.
 
ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥
ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ) ।੧।
The bumble bee has contaminated the flower, and the fish the water. ||1||
 
ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥
ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ?
O mother, where shall I find any offering for the Lord's worship?
 
ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥
ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ) । ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ? ।੧।ਰਹਾਉ।
I cannot find any other flowers worthy of the incomparable Lord. ||1||Pause||
 
ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥
ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ)
The snakes encircle the sandalwood trees.
 
ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥
ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ ।੨।
Poison and nectar dwell there together. ||2||
 
ਧੂਪ ਦੀਪ ਨਈਬੇਦਹਿ ਬਾਸਾ ॥
ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ)
Even with incense, lamps, offerings of food and fragrant flowers,
 
ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥
(ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ? ।੩।
how are Your slaves to worship You? ||3||
 
ਤਨੁ ਮਨੁ ਅਰਪਉ ਪੂਜ ਚਰਾਵਉ ॥
(ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ
I dedicate and offer my body and mind to You.
 
ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥
(ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ ।੪।
By Guru's Grace, I attain the immaculate Lord. ||4||
 
ਪੂਜਾ ਅਰਚਾ ਆਹਿ ਨ ਤੋਰੀ ॥
ਰਵਿਦਾਸ ਆਖਦੇ ਹਨ—(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ)
I cannot worship You, nor offer You flowers.
 
ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥
ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ? ।੫।੧।
Says Ravi Daas, what shall my condition be hereafter? ||5||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by