ਗੂਜਰੀ ਸ੍ਰੀ ਤ੍ਰਿਲੋਚਨ ਜੀਉ ਕੇ ਪਦੇ ਘਰੁ ੧
Goojaree, Padas Of Trilochan Jee, First House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅੰਤਰੁ ਮਲਿ ਨਿਰਮਲੁ ਨਹੀ ਕੀਨਾ ਬਾਹਰਿ ਭੇਖ ਉਦਾਸੀ ॥
ਜੇ (ਕਿਸੇ ਮਨੁੱਖ ਨੇ) ਅੰਦਰਲਾ ਮਲੀਨ (ਮਨ) ਸਾਫ਼ ਨਹੀਂ ਕੀਤਾ, ਪਰ ਬਾਹਰ (ਸਰੀਰ ਉਤੇ) ਸਾਧੂਆਂ ਵਾਲਾ ਬਾਣਾ ਪਾਇਆ ਹੋਇਆ ਹੈ,
You have not cleansed the filth from within yourself, although outwardly, you wear the dress of a renunciate.
ਹਿਰਦੈ ਕਮਲੁ ਘਟਿ ਬ੍ਰਹਮੁ ਨ ਚੀਨ੍ਹਾ ਕਾਹੇ ਭਇਆ ਸੰਨਿਆਸੀ ॥੧॥
ਜੇ ਉਸ ਨੇ ਆਪਣੇ ਅੰਦਰ ਪਰਮਾਤਮਾ ਨਹੀਂ ਵੇਖਿਆ, ਤਾਂ ਸੰਨਿਆਸ ਧਾਰਨ ਕਰਨ ਦਾ ਕੋਈ ਲਾਭ ਨਹੀਂ ।੧।
In the heart-lotus of your self, you have not recognized God - why have you become a Sannyaasee? ||1||
ਭਰਮੇ ਭੂਲੀ ਰੇ ਜੈ ਚੰਦਾ ॥
ਹੇ ਜੈ ਚੰਦ! ਸਾਰੀ ਲੋਕਾਈ (ਇਸੇ ਭੁਲੇਖੇ ਵਿਚ) ਭੁੱਲੀ ਪਈ ਹੈ
Deluded by doubt, O Jai Chand,
ਨਹੀ ਨਹੀ ਚੀਨ੍ਹਿਆ ਪਰਮਾਨੰਦਾ ॥੧॥ ਰਹਾਉ ॥
(ਕਿ ਨਿਰਾ ਫ਼ਕੀਰੀ ਭੇਖ ਧਾਰਿਆਂ ਪਰਮਾਤਮਾ ਮਿਲ ਪੈਂਦਾ ਹੈ, ਪਰ ਇਹ ਗ਼ਲਤ ਹੈ, ਇਸ ਤਰ੍ਹਾਂ) ਪਰਮਾਨੰਦ ਪ੍ਰਭੂ ਦੀ ਸੋਝੀ ਕਦੇ ਭੀ ਨਹੀਂ ਪੈਂਦੀ ।
you have not realized the Lord, the embodiment of supreme bliss. ||1||Pause||
ਘਰਿ ਘਰਿ ਖਾਇਆ ਪਿੰਡੁ ਬਧਾਇਆ ਖਿੰਥਾ ਮੁੰਦਾ ਮਾਇਆ ॥
(ਜਿਸ ਮਨੁੱਖ ਨੇ) ਘਰ ਘਰ ਤੋਂ (ਮੰਗ ਕੇ ਟੁੱਕਰ) ਖਾ ਲਿਆ, (ਆਪਣੇ) ਸਰੀਰ ਨੂੰ ਚੰਗਾ ਪਾਲ ਲਿਆ, ਗੋਦੜੀ ਪਹਿਨ ਲਈ, ਮੁੰਦ੍ਰਾਂ ਭੀ ਪਾ ਲਈਆਂ, (ਪਰ ਸਭ ਕੁਝ) ਮਾਇਆ ਦੀ ਖ਼ਾਤਰ ਹੀ (ਕੀਤਾ),
You eat in each and every house, fattening your body; you wear the patched coat and the ear-rings of the beggar, for the sake of wealth.
ਭੂਮਿ ਮਸਾਣ ਕੀ ਭਸਮ ਲਗਾਈ ਗੁਰ ਬਿਨੁ ਤਤੁ ਨ ਪਾਇਆ ॥੨॥
ਮਸਾਣਾਂ ਦੀ ਧਰਤੀ ਦੀ ਸੁਆਹ ਭੀ (ਪਿੰਡੇ) ਮਲ ਲਈ, ਪਰ ਜੇ ਉਹ ਗੁਰੂ ਦੇ ਰਾਹ ਤੇ ਨਹੀਂ ਤੁਰਿਆ ਤਾਂ ਇਸ ਤਰ੍ਹਾਂ ਤੱਤ ਦੀ ਪ੍ਰਾਪਤੀ ਨਹੀਂ ਹੁੰਦੀ ।੨।
You apply the ashes of cremation to your body, but without a Guru, you have not found the essence of reality. ||2||
ਕਾਇ ਜਪਹੁ ਰੇ ਕਾਇ ਤਪਹੁ ਰੇ ਕਾਇ ਬਿਲੋਵਹੁ ਪਾਣੀ ॥
ਕਿਉਂ (ਗਿਣੇ ਮਿਥੇ) ਜਪ ਕਰਦੇ ਹੋ? ਕਿਉਂ ਤਪ ਸਾਧਦੇ ਹੋ? ਕਾਹਦੇ ਲਈ ਪਾਣੀ ਰਿੜਕਦੇ ਹੋ?
Why bother to chant your spells? Why bother to practice austerities? Why bother to churn water?
ਲਖ ਚਉਰਾਸੀਹ ਜਿਨ੍ਹਿ ਉਪਾਈ ਸੋ ਸਿਮਰਹੁ ਨਿਰਬਾਣੀ ॥੩॥
ਉਸ ਵਾਸ਼ਨਾ-ਰਹਿਤ ਪ੍ਰਭੂ ਨੂੰ (ਹਰ ਵੇਲੇ) ਯਾਦ ਕਰੋ, ਜਿਸ ਨੇ ਚੌਰਾਸੀ ਲੱਖ (ਜੋਨਿ ਵਾਲੀ ਸ੍ਰਿਸ਼ਟੀ) ਪੈਦਾ ਕੀਤੀ ਹੈ ।
Meditate on the Lord of Nirvaanaa, who has created the 8.4 million species of beings. ||3||
ਕਾਇ ਕਮੰਡਲੁ ਕਾਪੜੀਆ ਰੇ ਅਠਸਠਿ ਕਾਇ ਫਿਰਾਹੀ ॥
ਹੇ ਕਾਪੜੀਏ! (ਹੱਥ ਵਿਚ) ਖੱਪਰ ਫੜਨ ਦਾ ਕੋਈ ਲਾਭ ਨਹੀਂ । ਅਠਾਹਠ ਤੀਰਥਾਂ ਤੇ ਭਟਕਣ ਦਾ ਭੀ ਕੋਈ ਲਾਭ ਨਹੀਂ ।
Why bother to carry the water-pot, O saffron-robed Yogi? Why bother to visit the sixty-eight holy places of pilgrimage?
ਬਦਤਿ ਤ੍ਰਿਲੋਚਨੁ ਸੁਨੁ ਰੇ ਪ੍ਰਾਣੀ ਕਣ ਬਿਨੁ ਗਾਹੁ ਕਿ ਪਾਹੀ ॥੪॥੧॥
ਤ੍ਰਿਲੋਚਨ ਆਖਦੇ ਹਨ—ਹੇ ਬੰਦੇ! ਸੁਣ; ਜੇ (ਭਰੀਆਂ ਵਿਚ) ਅੰਨ ਦੇ ਦਾਣੇ ਨਹੀਂ, ਤਾਂ ਗਾਹ ਪਾਣ ਦਾ ਕੋਈ ਲਾਭ ਨਹੀਂ ।੪।੧।
Says Trilochan, listen, mortal: you have no corn - what are you trying to thresh? ||4||1||