ਗੂਜਰੀ ਸ੍ਰੀ ਜੈਦੇਵ ਜੀਉ ਕਾ ਪਦਾ ਘਰੁ ੪
Goojaree, Padas Of Jai Dayv Jee, Fourth House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਪਰਮਾਦਿ ਪੁਰਖਮਨੋਪਿਮੰ ਸਤਿ ਆਦਿ ਭਾਵ ਰਤੰ ॥
ਉਹ ਪਰਮਾਤਮਾ ਸਭ ਤੋਂ ਉੱਚੀ ਹਸਤੀ ਹੈ, ਸਭ ਦਾ ਮੂਲ ਹੈ, ਸਭ ਵਿਚ ਵਿਆਪਕ ਹੈ, ਉਸ ਵਰਗਾ ਹੋਰ ਕੋਈ ਨਹੀਂ, ਉਸ ਵਿਚ ਥਿਰਤਾ ਆਦਿਕ (ਸਾਰੇ) ਗੁਣ ਮੌਜੂਦ ਹਨ; ਉਹ ਪ੍ਰਭੂ ਬਹੁਤ ਹੀ ਅਸਚਰਜ ਹ
In the very beginning, was the Primal Lord, unrivalled, the Lover of Truth and other virtues.
ਪਰਮਦਭੁਤੰ ਪਰਕ੍ਰਿਤਿ ਪਰੰ ਜਦਿਚਿੰਤਿ ਸਰਬ ਗਤੰ ॥੧॥
ਮਾਇਆ ਤੋਂ ਪਰੇ ਹੈ, ਉਸ ਦਾ ਮੁਕੰਮਲ ਸਰੂਪ ਸੋਚ-ਮੰਡਲ ਵਿਚ ਨਹੀਂ ਆ ਸਕਦਾ, ਅਤੇ ਉਹ ਹਰ ਥਾਂ ਅੱਪੜਿਆ ਹੋਇਆ ਹੈ ।੧।
He is absolutely wonderful, transcending creation; remembering Him, all are emancipated. ||1||
ਕੇਵਲ ਰਾਮ ਨਾਮ ਮਨੋਰਮੰ ॥
(ਹੇ ਭਾਈ!) ਕੇਵਲ ਪਰਮਾਤਮਾ ਦਾ ਸੁੰਦਰ ਨਾਮ ਸਿਮਰ
Dwell only upon the beauteous Name of the Lord,
ਬਦਿ ਅੰਮ੍ਰਿਤ ਤਤ ਮਇਅੰ ॥
ਜੋ ਅੰਮ੍ਰਿਤ-ਭਰਪੂਰ ਹੈ, ਜੋ ਅਸਲੀਅਤ-ਰੂਪ ਹੈ
the embodiment of ambrosial nectar and reality.
ਨ ਦਨੋਤਿ ਜਸਮਰਣੇਨ ਜਨਮ ਜਰਾਧਿ ਮਰਣ ਭਇਅੰ ॥੧॥ ਰਹਾਉ ॥
ਅਤੇ ਜਿਸ ਦੇ ਸਿਮਰਨ ਨਾਲ ਜਨਮ ਮਰਨ, ਬੁਢੇਪਾ, ਚਿੰਤਾ, ਫ਼ਿਕਰ ਅਤੇ ਮੌਤ ਦਾ ਡਰ ਦੁੱਖ ਨਹੀਂ ਦੇਂਦਾ ।੧।ਰਹਾਉ।
Remembering Him in meditation, the fear of birth, old age and death will not trouble you. ||1||Pause||
ਇਛਸਿ ਜਮਾਦਿ ਪਰਾਭਯੰ ਜਸੁ ਸ੍ਵਸਤਿ ਸੁਕ੍ਰਿਤ ਕ੍ਰਿਤੰ ॥
(ਹੇ ਭਾਈ!) ਜੇ ਤੂੰ ਜਮ ਆਦਿਕ ਨੂੰ ਜਿੱਤਣਾ ਚਾਹੁੰਦਾ ਹੈਂ, ਜੇ ਤੂੰ ਸੋਭਾ ਤੇ ਸੁਖ ਚਾਹੁੰਦਾ ਹੈਂ ਤਾਂ ਲੋਭ ਆਦਿਕ (ਵਿਕਾਰ) ਛੱਡ ਦੇਹ
If you desire to escape the fear of the Messenger of Death, then praise the Lord joyfully, and do good deeds.
ਭਵ ਭੂਤ ਭਾਵ ਸਮਬ੍ਯਿਅੰ ਪਰਮੰ ਪ੍ਰਸੰਨਮਿਦੰ ॥੨॥
ਪਰਾਏ ਘਰ ਵਲ ਤੱਕਣਾ ਛੱਡ ਦੇ, ਉਹ ਆਚਰਨ ਤਜ ਦੇਹ ਜੋ ਮਰਯਾਦਾ ਦੇ ਉਲਟ ਹੈ ਸਾਰੇ ਮੰਦੇ ਕੰਮ ਛੱਡ ਦੇਹ
In the past, present and future, He is always the same; He is the embodiment of supreme bliss. ||2||
ਲੋਭਾਦਿ ਦ੍ਰਿਸਟਿ ਪਰ ਗ੍ਰਿਹੰ ਜਦਿਬਿਧਿ ਆਚਰਣੰ ॥
ਹੁਰਮਤਿ ਤਿਆਗ ਦੇਹ, ਅਤੇ ਉਸ ਪ੍ਰਭੂ ਦੀ ਸਰਨ ਪਉ ਜੋ ਸਭ ਨੂੰ ਨਾਸ ਕਰਨ ਦੇ ਸਮਰੱਥ ਹੈ
If you seek the path of good conduct, forsake greed, and do not look upon other men's property and women.
ਤਜਿ ਸਕਲ ਦੁਹਕ੍ਰਿਤ ਦੁਰਮਤੀ ਭਜੁ ਚਕ੍ਰਧਰ ਸਰਣੰ ॥੩॥
ਜੋ ਹੁਣ ਪਿਛਲੇ ਸਮੇ ਤੇ ਅਗਾਂਹ ਲਈ ਸਦਾ ਹੀ ਪੂਰਨ ਤੌਰ ਤੇ ਨਾਸ-ਰਹਿਤ ਹੈ ਜੋ ਸਭ ਤੋਂ ਉੱਚੀ ਹਸਤੀ ਹੈ, ਤੇ ਜੋ ਸਦਾ ਖਿੜਿਆ ਰਹਿੰਦਾ ਹੈ
Renounce all evil actions and evil inclinations, and hurry to the Sanctuary of the Lord. ||3||
ਹਰਿ ਭਗਤ ਨਿਜ ਨਿਹਕੇਵਲਾ ਰਿਦ ਕਰਮਣਾ ਬਚਸਾ ॥
ਪਰਮਾਤਮਾ ਦੇ ਪਿਆਰੇ ਭਗਤ ਮਨ ਬਚਨ ਅਤੇ ਕਰਮ ਤੋਂ ਪਵਿਤ੍ਰ ਹੁੰਦੇ ਹਨ । (ਭਾਵ, ਭਗਤਾਂ ਦਾ ਮਨ ਪਵਿਤ੍ਰ, ਬੋਲ ਪਵਿਤ੍ਰ ਅਤੇ ਕੰਮ ਵੀ ਪਵਿਤ੍ਰ ਹੁੰਦੇ ਹਨ)
Worship the immaculate Lord, in thought, word and deed.
ਜੋਗੇਨ ਕਿੰ ਜਗੇਨ ਕਿੰ ਦਾਨੇਨ ਕਿੰ ਤਪਸਾ ॥੪॥
ਉਹਨਾਂ ਨੂੰ ਜੋਗ ਨਾਲ ਕੀਹ ਵਾਸਤਾ? ਉਹਨਾਂ ਨੂੰ ਜੱਗ ਨਾਲ ਕੀਹ ਪ੍ਰਯੋਜਨ? ਉਹਨਾਂ ਨੂੰ ਦਾਨ ਅਤੇ ਤਪ ਨਾਲ ਕੀਹ? (ਭਾਵ, ਭਗਤ ਜਾਣਦੇ ਹਨ ਕਿ ਜੋਗ-ਸਾਧਨ, ਜੱਗ, ਦਾਨ ਅਤੇ ਤਪ ਕਰਨ ਤੋਂ ਕੋਈ ਆਤਮਕ ਲਾਭ ਨਹੀਂ ਹੋ ਸਕਦਾ, ਪ੍ਰਭੂ ਦੀ ਭਗਤੀ ਹੀ ਅਸਲੀ ਕਰਣੀ ਹੈ) ।੪।
What is the good of practicing Yoga, giving feasts and charity, and practicing penance? ||4||
ਗੋਬਿੰਦ ਗੋਬਿੰਦੇਤਿ ਜਪਿ ਨਰ ਸਕਲ ਸਿਧਿ ਪਦੰ ॥
ਹੇ ਭਾਈ! ਗੋਬਿੰਦ ਦਾ ਭਜਨ ਕਰ, ਗੋਬਿੰਦ ਨੂੰ ਜਪ, ਉਹੀ ਸਾਰੀਆਂ ਸਿੱਧੀਆਂ ਦਾ ਖ਼ਜ਼ਾਨਾ ਹੈ ।
Meditate on the Lord of the Universe, the Lord of the Universe, O man; He is the source of all the spiritual powers of the Siddhas.
ਜੈਦੇਵ ਆਇਉ ਤਸ ਸਫੁਟੰ ਭਵ ਭੂਤ ਸਰਬ ਗਤੰ ॥੫॥੧॥
ਜੈਦੇਵ ਭੀ ਹੋਰ ਆਸਰੇ ਸਾਰੇ ਛੱਡ ਕੇ ਉਸੇ ਦੀ ਸਰਨ ਆਇਆ ਹੈ, ਉਹ ਹੁਣ ਭੀ, ਪਿਛਲੇ ਸਮੇ ਭੀ (ਅਗਾਂਹ ਨੂੰ ਭੀ) ਹਰ ਵੇਲੇ ਹਰ ਥਾਂ ਮੌਜੂਦ ਹੈ ।੫।੧।
Jai Dayv has openly come to Him; He is the salvation of all, in the past, present and future. ||5||1||