ਦੇਵਗੰਧਾਰੀ ॥
Dayv-Gandhaaree:
ਮੇਰੋ ਸੁੰਦਰੁ ਕਹਹੁ ਮਿਲੈ ਕਿਤੁ ਗਲੀ ॥
ਹੇ ਹਰੀ ਦੇ ਸੰਤ ਜਨੋ! ਮੈਨੂੰ ਦੱਸੋ, ਮੇਰਾ ਸੋਹਣਾ (ਪ੍ਰੀਤਮ) ਕਿਸ ਗਲੀ ਵਿਚ ਮਿਲੇਗਾ?
Tell me - on what path will I find my Beauteous Lord?
ਹਰਿ ਕੇ ਸੰਤ ਬਤਾਵਹੁ ਮਾਰਗੁ ਹਮ ਪੀਛੈ ਲਾਗਿ ਚਲੀ ॥੧॥ ਰਹਾਉ ॥
ਮੈਨੂੰ (ਉਸ ਗਲੀ ਦਾ) ਰਸਤਾ ਦੱਸੋ (ਤਾਂ ਕਿ) ਮੈਂ ਭੀ ਤੁਹਾਡੇ ਪਿੱਛੇ ਪਿੱਛੇ ਤੁਰੀ ਚੱਲਾਂ ।੧।ਰਹਾਉ।
O Saints of the Lord, show me the Way, and I shall follow. ||1||Pause||
ਪ੍ਰਿਅ ਕੇ ਬਚਨ ਸੁਖਾਨੇ ਹੀਅਰੈ ਇਹ ਚਾਲ ਬਨੀ ਹੈ ਭਲੀ ॥
(ਹੇ ਜਿੱਗਿਆਸੂ ਜੀਵ-ਇਸਤ੍ਰੀ!) ਜਿਸ ਨੂੰ ਪਿਆਰੇ ਪ੍ਰਭੂ ਦੇ ਸਿਫ਼ਤਿ-ਸਾਲਾਹ ਦੇ ਬਚਨ ਹਿਰਦੇ ਵਿਚ ਸੁਖਾ ਜਾਂਦੇ ਹਨ, ਜਿਸ ਨੂੰ ਇਹ ਜੀਵਨ-ਤੋਰ ਚੰਗੀ ਲੱਗਣ ਲੱਗ ਪੈਂਦੀ ਹੈ
I cherish in my heart the Words of my Beloved; this is the best way.
ਲਟੁਰੀ ਮਧੁਰੀ ਠਾਕੁਰ ਭਾਈ ਓਹ ਸੁੰਦਰਿ ਹਰਿ ਢੁਲਿ ਮਿਲੀ ॥੧॥
ਉਹ (ਪਹਿਲਾਂ ਭਾਵੇਂ) ਲਟੋਰ (ਸੀ) ਥੋੜ੍ਹ-ਵਿਤੀ (ਸੀ, ਉਹ) ਮਾਲਕ-ਪ੍ਰਭੂ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ, ਉਹ ਸੋਹਣੀ ਜੀਵ-ਇਸਤ੍ਰੀ ਨਿਮ੍ਰਤਾ ਧਾਰ ਕੇ ਪ੍ਰਭੂ-ਚਰਨਾਂ ਵਿਚ ਮਿਲ ਜਾਂਦੀ ਹੈ ।੧।
The bride may be hunch-backed and short, but if she is loved by her Lord Master, she becomes beautiful, and she melts in the Lord's embrace. ||1||
ਏਕੋ ਪ੍ਰਿਉ ਸਖੀਆ ਸਭ ਪ੍ਰਿਅ ਕੀ ਜੋ ਭਾਵੈ ਪਿਰ ਸਾ ਭਲੀ ॥
(ਹੇ ਸਖੀ!) ਇਕ ਪਰਮਾਤਮਾ ਹੀ ਸਭ ਦਾ ਖਸਮ ਹੈ, ਸਾਰੀਆਂ ਸਖੀਆਂ (ਜੀਵ-ਇਸਤ੍ਰੀਆਂ) ਉਸ ਪਿਆਰੇ ਦੀਆਂ ਹੀ ਹਨ; ਪਰ ਜੇਹੜੀ ਪਤੀ-ਪ੍ਰਭੂ ਨੂੰ ਪਸੰਦ ਆ ਜਾਂਦੀ ਹੈ ਉਹ ਚੰਗੀ ਬਣ ਜਾਂਦੀ ਹੈ ।
There is only the One Beloved - we are all soul-brides of our Husband Lord. She who is pleasing to her Husband Lord is good.
ਨਾਨਕੁ ਗਰੀਬੁ ਕਿਆ ਕਰੈ ਬਿਚਾਰਾ ਹਰਿ ਭਾਵੈ ਤਿਤੁ ਰਾਹਿ ਚਲੀ ॥੨॥੨॥
ਵਿਚਾਰਾ ਗਰੀਬ ਨਾਨਕ (ਉਸ ਦੇ ਰਸਤੇ ਉਤੇ ਤੁਰਨ ਲਈ) ਕੀਹ ਕਰ ਸਕਦਾ ਹੈ? ਜੇਹੜੀ ਜੀਵ-ਇਸਤ੍ਰੀ ਹਰੀ-ਪ੍ਰਭੂ ਨੂੰ ਚੰਗੀ ਲੱਗ ਪਏ, ਉਹੀ ਉਸ ਰਸਤੇ ਉਤੇ ਤੁਰ ਸਕਦੀ ਹੈ ।੨।
What can poor, helpless Nanak do? As it pleases the Lord, so does he walk. ||2||2||