ਦੇਵਗੰਧਾਰੀ ॥
Dayv-Gandhaaree:
ਮੇਰੇ ਮਨ ਮੁਖਿ ਹਰਿ ਹਰਿ ਹਰਿ ਬੋਲੀਐ ॥
ਹੇ ਮੇਰੇ ਮਨ! ਮੂੰਹੋਂ ਸਦਾ ਪਰਮਾਤਮਾ ਦਾ ਨਾਮ ਉਚਾਰਨਾ ਚਾਹੀਦਾ ਹੈ ।
O my mind, chant the Name of the Lord, Har, Har, Har.
ਗੁਰਮੁਖਿ ਰੰਗਿ ਚਲੂਲੈ ਰਾਤੀ ਹਰਿ ਪ੍ਰੇਮ ਭੀਨੀ ਚੋਲੀਐ ॥੧॥ ਰਹਾਉ ॥
ਹੇ ਭਾਈ! ਗੁਰੂ ਦੀ ਸਰਨ ਪੈ ਕੇ ਜੇਹੜੀ ਜੀਵ-ਇਸਤ੍ਰੀ (ਪ੍ਰਭੂ-ਪ੍ਰੇਮ ਦੇ) ਗੂੜ੍ਹੇ ਰੰਗ ਵਿਚ ਰੰਗੀ ਜਾਂਦੀ ਹੈ ਉਸ ਦੀ ਹਿਰਦਾ-ਚੋਲੀ ਪ੍ਰਭੂ-ਪ੍ਰੇਮ ਨਾਲ ਤਰੋ-ਤਰ ਰਹਿੰਦੀ ਹੈ ।੧।ਰਹਾਉ।
The Gurmukh is imbued with the deep red color of the poppy. His shawl is saturated with the Lord's Love. ||1||Pause||
ਹਉ ਫਿਰਉ ਦਿਵਾਨੀ ਆਵਲ ਬਾਵਲ ਤਿਸੁ ਕਾਰਣਿ ਹਰਿ ਢੋਲੀਐ ॥
ਹੇ ਭਾਈ! ਮੈਂ ਉਸ ਪਿਆਰੇ ਹਰੀ-ਪ੍ਰਭੂ ਨੂੰ ਮਿਲਣ ਵਾਸਤੇ ਕਮਲੀ ਹੋਈ ਫਿਰਦੀ ਹਾਂ, ਝੱਲੀ ਹੋਈ ਫਿਰਦੀ ਹਾਂ ।
I wander around here and there, like a madman, bewildered, seeking out my Darling Lord.
ਕੋਈ ਮੇਲੈ ਮੇਰਾ ਪ੍ਰੀਤਮੁ ਪਿਆਰਾ ਹਮ ਤਿਸ ਕੀ ਗੁਲ ਗੋਲੀਐ ॥੧॥
ਜੇ ਕੋਈ ਮੈਨੂੰ ਮੇਰਾ ਪਿਆਰਾ ਪ੍ਰੀਤਮ ਮਿਲਾ ਦੇਵੇ, ਤਾਂ ਮੈਂ ਉਸ ਦੀਆਂ ਗੋਲੀਆਂ ਦੀ ਗੋਲੀ (ਬਣਨ ਨੂੰ ਤਿਆਰ ਹਾਂ) ।੧।
I shall be the slave of the slave of whoever unites me with my Darling Beloved. ||1||
ਸਤਿਗੁਰੁ ਪੁਰਖੁ ਮਨਾਵਹੁ ਅਪੁਨਾ ਹਰਿ ਅੰਮ੍ਰਿਤੁ ਪੀ ਝੋਲੀਐ ॥
(ਹੇ ਜਿੱਗਿਆਸੂ ਜੀਵ-ਇਸਤ੍ਰੀ!) ਤੂੰ ਆਪਣੇ ਗੁਰੂ ਸਤਪੁਰਖ ਨੂੰ ਪ੍ਰਸੰਨ ਕਰ ਲੈ (ਗੁਰੂ ਦੇ ਦੱਸੇ ਰਸਤੇ ਉਤੇ ਤੁਰਨਾ ਸ਼ੁਰੂ ਕਰ, ਤੇ, ਉਸ ਦਾ ਦਿੱਤਾ ਹੋਇਆ) ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਪ੍ਰੇਮ ਨਾਲ ਪੀਂਦੀ ਰਹੁ (ਇਹੀ ਤਰੀਕਾ ਹੈ ਢੋਲੇ-ਹਰੀ ਨੂੰ ਮਿਲਣ ਦਾ) ।
So align yourself with the Almighty True Guru; drink in and savor the Ambrosial Nectar of the Lord.
ਗੁਰ ਪ੍ਰਸਾਦਿ ਜਨ ਨਾਨਕ ਪਾਇਆ ਹਰਿ ਲਾਧਾ ਦੇਹ ਟੋਲੀਐ ॥੨॥੩॥
ਹੇ ਦਾਸ ਨਾਨਕ! ਗੁਰੂ ਦੀ ਕਿਰਪਾ ਨਾਲ ਹੀ ਪਰਮਾਤਮਾ ਮਿਲਦਾ ਹੈ, ਤੇ ਮਿਲਦਾ ਹੈ ਆਪਣੇ ਹਿਰਦੇ ਵਿਚ ਹੀ ਭਾਲ ਕੀਤਿਆਂ ।੨।੩।
By Guru's Grace, servant Nanak has obtained the wealth of the Lord within. ||2||3||