ਦੇਵਗੰਧਾਰੀ ਮਹਲਾ ੫ ॥
Dayv-Gandhaaree, Fifth Mehl:
ਹਰਿ ਪ੍ਰਾਨ ਪ੍ਰਭੂ ਸੁਖਦਾਤੇ ॥
ਹੇ ਜਿੰਦ ਦੇਣ ਵਾਲੇ ਹਰੀ! ਹੇ ਸੁਖ ਦੇਣ ਵਾਲੇ ਪ੍ਰਭੂ!
The Lord God is my praanaa, my breath of life; He is the Giver of peace.
ਗੁਰ ਪ੍ਰਸਾਦਿ ਕਾਹੂ ਜਾਤੇ ॥੧॥ ਰਹਾਉ ॥
ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਕਿਰਪਾ ਦੀ ਰਾਹੀਂ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ ।
By Guru's Grace, only a few know Him. ||1||Pause||
ਸੰਤ ਤੁਮਾਰੇ ਤੁਮਰੇ ਪ੍ਰੀਤਮ ਤਿਨ ਕਉ ਕਾਲ ਨ ਖਾਤੇ ॥
ਹੇ ਪ੍ਰੀਤਮ ਪ੍ਰਭੂ! ਜੇਹੜੇ ਤੇਰੇ ਸੰਤ ਤੇਰੇ ਹੀ ਬਣੇ ਰਹਿੰਦੇ ਹਨ, ਆਤਮਕ ਮੌਤ ਉਹਨਾਂ ਦੇ ਸੱੁਚੇ ਜੀਵਨ ਨੂੰ ਮੁਕਾ ਨਹੀਂ ਸਕਦੀ ।
Your Saints are Your Beloveds; death does not consume them.
ਰੰਗਿ ਤੁਮਾਰੈ ਲਾਲ ਭਏ ਹੈ ਰਾਮ ਨਾਮ ਰਸਿ ਮਾਤੇ ॥੧॥
ਹੇ ਪ੍ਰਭੂ! ਉਹ ਤੇਰੇ ਸੰਤ ਤੇਰੇ ਪ੍ਰੇਮ-ਰੰਗ ਵਿਚ ਲਾਲ ਹੋਏ ਰਹਿੰਦੇ ਹਨ, ਉਹ ਤੇਰੇ ਨਾਮ-ਰਸ ਵਿਚ ਮਸਤ ਰਹਿੰਦੇ ਹਨ ।੧।
They are dyed in the deep crimson color of Your Love, and they are intoxicated with the sublime essence of the Lord's Name. ||1||
ਮਹਾ ਕਿਲਬਿਖ ਕੋਟਿ ਦੋਖ ਰੋਗਾ ਪ੍ਰਭ ਦ੍ਰਿਸਟਿ ਤੁਹਾਰੀ ਹਾਤੇ ॥
ਹੇ ਪ੍ਰਭੂ! (ਜੀਵਾਂ ਦੇ ਕੀਤੇ ਹੋਏ) ਵੱਡੇ ਵੱਡੇ ਪਾਪ, ਕੋ੍ਰੜਾਂ ਐਬ ਤੇ ਰੋਗ ਤੇਰੀ ਮੇਹਰ ਦੀ ਨਿਗਾਹ ਨਾਲ ਨਾਸ ਹੋ ਜਾਂਦੇ ਹਨ ।
The greatest sins, and millions of pains and diseases are destroyed by Your Gracious Glance, O God.
ਸੋਵਤ ਜਾਗਿ ਹਰਿ ਹਰਿ ਹਰਿ ਗਾਇਆ ਨਾਨਕ ਗੁਰ ਚਰਨ ਪਰਾਤੇ ॥੨॥੮॥
ਜੇਹੜੇ ਮਨੁੱਖ ਗੁਰੂ ਦੀ ਚਰਨੀਂ ਆ ਪੈਂਦੇ ਹਨ ਉਹ ਸੁੱਤਿਆਂ ਜਾਗਦਿਆਂ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਹਿੰਦੇ ਹਨ ।
While sleeping and waking, Nanak sings the Lord's Name, Har, Har, Har; he falls at the Guru's feet. ||2||8||