ਪਉੜੀ ॥
Pauree:
ਹਰਿ ਇਕੋ ਕਰਤਾ ਇਕੁ ਇਕੋ ਦੀਬਾਣੁ ਹਰਿ ॥
ਹੇ ਭਾਈ ! ਇਕੋ ਪ੍ਰਭੂ (ਸਭ ਦਾ) ਕਰਨਹਾਰ ਤੇ ਆਸਰਾ ਹ
The Lord alone is the One Creator; there is only the One Court of the Lord.
ਹਰਿ ਇਕਸੈ ਦਾ ਹੈ ਅਮਰੁ ਇਕੋ ਹਰਿ ਚਿਤਿ ਧਰਿ ॥
ਇਕੋ ਪ੍ਰਭੂ ਦਾ ਹੁਕਮ (ਵਰਤ ਰਿਹਾ ਹੈ), (ਇਸ ਕਰਕੇ) ਉਸ ਨੂੰ ਹਿਰਦੇ ਵਿਚ ਸੰਭਾਲ
The One Lord's Command is the One and Only-enshrine the One Lord in your consciousness.
ਹਰਿ ਤਿਸੁ ਬਿਨੁ ਕੋਈ ਨਾਹਿ ਡਰੁ ਭ੍ਰਮੁ ਭਉ ਦੂਰਿ ਕਰਿ ॥
ਉਸ ਪਰਮਾਤਮਾ ਦਾ ਕੋਈ ਸ਼ਰੀਕ ਨਹੀਂ, (ਤਾਂ ਤੇ) ਹੋਰ ਦਾ ਡਰ ਤੇ ਭਰਮ ਦੂਰ ਕਰ ਦੇਹ
Without that Lord, there is no other at all. Remove your fear, doubt and dread.
ਹਰਿ ਤਿਸੈ ਨੋ ਸਾਲਾਹਿ ਜਿ ਤੁਧੁ ਰਖੈ ਬਾਹਰਿ ਘਰਿ ॥
(ਹੇ ਜੀਵ !) ਉਸੇ ਹਰੀ ਦੀ ਉਸਤਤਿ ਕਰ ਜੋ ਤੇਰੀ ਸਭ ਥਾਈਂ ਰਾਖੀ ਕਰਦਾ ਹੈ
Praise that Lord who protects you, inside your home, and outside as well.
ਹਰਿ ਜਿਸ ਨੋ ਹੋਇ ਦਇਆਲੁ ਸੋ ਹਰਿ ਜਪਿ ਭਉ ਬਿਖਮੁ ਤਰਿ ॥੧॥
ਜਿਸ ਉਤੇ ਪਰਮਾਤਮਾ ਦਿਆਲ ਹੰੁਦਾ ਹੈ, ਉਹ ਜੀਵ ਉਸ ਨੂੰ ਸਿਮਰ ਕੇ ਔਖੇ (ਸੰਸਾਰ ਦੇ) ਡਰ ਤੋਂ ਪਾਰ ਹੁੰਦਾ ਹੈ ।੧।
When that Lord becomes merciful, and one comes to chant the Lord's Name, one swims across the ocean of fear. ||1||