ਦੇਵਗੰਧਾਰੀ ੫ ॥
Dayv-Gandhaaree, Fifth Mehl:
 
ਮਨ ਕਹ ਅਹੰਕਾਰਿ ਅਫਾਰਾ ॥
ਹੇ ਮਨ! ਤੂੰ ਕਿਉਂ ਅਹੰਕਾਰ ਨਾਲ ਆਫਰਿਆ ਹੋਇਆ ਹੈਂ? (ਤੇਰੇ ਸਰੀਰ ਦੇ) ਅੰਦਰ ਬਦ-ਬੋ ਹੈ ਤੇ ਗੰਦ ਹੈ
O mind, why are you so puffed up with egotism?
 
ਦੁਰਗੰਧ ਅਪਵਿਤ੍ਰ ਅਪਾਵਨ ਭੀਤਰਿ ਜੋ ਦੀਸੈ ਸੋ ਛਾਰਾ ॥੧॥ ਰਹਾਉ ॥
ਤੇ, ਜੇਹੜਾ ਇਹ ਤੇਰਾ ਸਰੀਰ ਦਿੱਸ ਰਿਹਾ ਹੈ ਇਹ ਭੀ ਨਾਸਵੰਤ ਹੈ ।੧।ਰਹਾਉ।
Whatever is seen in this foul, impure and filthy world, is only ashes. ||1||Pause||
 
ਜਿਨਿ ਕੀਆ ਤਿਸੁ ਸਿਮਰਿ ਪਰਾਨੀ ਜੀਉ ਪ੍ਰਾਨ ਜਿਨਿ ਧਾਰਾ ॥
ਹੇ ਪ੍ਰਾਣੀ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਜਿਸ ਨੇ ਤੇਰੀ ਜਿੰਦ ਤੇਰੇ ਪ੍ਰਾਣਾਂ ਨੂੰ (ਸਰੀਰ ਦਾ) ਆਸਰਾ ਦਿੱਤਾ ਹੋਇਆ ਹੈ, ਉਸ ਦਾ ਸਿਮਰਨ ਕਰਿਆ ਕਰ ।
Remember the One who created you, O mortal; He is the Support of your soul, and the breath of life.
 
ਤਿਸਹਿ ਤਿਆਗਿ ਅਵਰ ਲਪਟਾਵਹਿ ਮਰਿ ਜਨਮਹਿ ਮੁਗਧ ਗਵਾਰਾ ॥੧॥
ਹੇ ਮੂਰਖ! ਹੇ ਗੰਵਾਰ! ਤੂੰ ਉਸ ਪਰਮਾਤਮਾ ਨੂੰ ਭੁਲਾ ਕੇ ਹੋਰ ਪਦਾਰਥਾਂ ਨਾਲ ਚੰਬੜਿਆ ਰਹਿੰਦਾ ਹੈਂ, ਜਨਮ ਮਰਨ ਦੇ ਗੇੜ ਵਿਚ ਪਿਆ ਰਹੇਂਗਾ ।੧।
One who forsakes Him, and attaches himself to another, dies to be reborn; he is such an ignorant fool! ||1||
 
ਅੰਧ ਗੁੰਗ ਪਿੰਗੁਲ ਮਤਿ ਹੀਨਾ ਪ੍ਰਭ ਰਾਖਹੁ ਰਾਖਨਹਾਰਾ ॥
ਹੇ ਸਭ ਜੀਵਾਂ ਦੀ ਰਾਖੀ ਕਰਨ ਦੇ ਸਮਰੱਥ ਪ੍ਰਭੂ! (ਜੀਵ ਮਾਇਆ ਦੇ ਮੋਹ ਵਿਚ) ਅੰਨ੍ਹੇ ਹੋਏ ਪਏ ਹਨ, ਤੇਰੇ ਭਜਨ ਵਲੋਂ ਗੁੰਗੇ ਹੋ ਰਹੇ ਹਨ, ਤੇਰੇ ਰਸਤੇ ਤੁਰਨੋਂ ਲੂਲ੍ਹੇ ਹੋ ਚੁਕੇ ਹਨ, ਮੂਰਖ ਹੋ ਗਏ ਹਨ, ਇਹਨਾਂ ਨੂੰ ਤੂੰ ਆਪ (ਇਸ ਮੋਹ ਵਿਚੋਂ) ਬਚਾ ਲੈ ।
I am blind, mute, crippled and totally lacking in understanding; O God, Preserver of all, please preserve me!
 
ਕਰਨ ਕਰਾਵਨਹਾਰ ਸਮਰਥਾ ਕਿਆ ਨਾਨਕ ਜੰਤ ਬਿਚਾਰਾ ॥੨॥੧੧॥
ਹੇ ਨਾਨਕ! (ਆਖ—) ਹੇ ਸਭ ਕੁਝ ਆਪ ਕਰ ਸਕਣ ਵਾਲੇ ਤੇ ਜੀਵਾਂ ਪਾਸੋਂ ਕਰਾਣ ਦੀ ਸਮਰੱਥਾ ਰੱਖਣ ਵਾਲੇ ਪ੍ਰਭੂ! ਇਹਨਾਂ ਜੀਵਾਂ ਦੇ ਵੱਸ ਕੁਝ ਭੀ ਨਹੀਂ (ਤੂੰ ਆਪ ਇਹਨਾਂ ਦੀ ਸਹਾਇਤਾ ਕਰ) ।੨।੧੧।
The Creator, the Cause of causes is all-powerful; O Nanak, how helpless are His beings! ||2||11||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by