ਦੇਵਗੰਧਾਰੀ ੫ ॥
Dayv-Gandhaaree, Fifth Mehl:
ਮਨ ਗੁਰ ਮਿਲਿ ਨਾਮੁ ਅਰਾਧਿਓ ॥
ਹੇ (ਮੇਰੇ) ਮਨ! ਜਿਸ ਮਨੁੱਖ ਨੇ ਗੁਰੂ ਨੂੰ ਮਿਲ ਕੇ ਪਰਮਾਤਮਾ ਦਾ ਨਾਮ ਸਿਮਰਿਆ
O mind, meet with the Guru, and worship the Naam in adoration.
ਸੂਖ ਸਹਜ ਆਨੰਦ ਮੰਗਲ ਰਸ ਜੀਵਨ ਕਾ ਮੂਲੁ ਬਾਧਿਓ ॥੧॥ ਰਹਾਉ ॥
ਉਸ ਨੇ ਆਤਮਕ ਅਡੋਲਤਾ ਦੇ ਸੁਖ ਆਨੰਦ ਤੇ ਖ਼ੁਸ਼ੀਆਂ ਵਾਲੀ ਜ਼ਿੰਦਗੀ ਦਾ ਮੁੱਢ ਬੰਨ੍ਹ ਲਿਆ ।੧।
You shall obtain peace, poise, bliss, joy and pleasure, and lay the foundation of eternal life. ||1||Pause||
ਕਰਿ ਕਿਰਪਾ ਅਪੁਨਾ ਦਾਸੁ ਕੀਨੋ ਕਾਟੇ ਮਾਇਆ ਫਾਧਿਓ ॥
ਹੇ ਮਨ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਦਾਸ ਬਣਾ ਲਿਆ, ਉਸ ਦੇ ਉਸ ਨੇ ਮਾਇਆ ਦੇ ਮੋਹ ਵਾਲੇ ਬੰਧਨ ਕੱਟ ਦਿੱਤੇ ।
Showing His Mercy, the Lord has made me His slave, and shattered the bonds of Maya.
ਭਾਉ ਭਗਤਿ ਗਾਇ ਗੁਣ ਗੋਬਿਦ ਜਮ ਕਾ ਮਾਰਗੁ ਸਾਧਿਓ ॥੧॥
ਉਸ ਮਨੁੱਖ ਨੇ (ਪ੍ਰਭੂ-ਚਰਨਾਂ ਵਿਚ) ਪ੍ਰੇਮ (ਕਰ ਕੇ, ਪ੍ਰਭੂ ਦੀ) ਭਗਤੀ (ਕਰ ਕੇ) ਗੋਬਿੰਦ ਦੇ ਗੁਣ ਗਾ ਕੇ (ਆਤਮਕ) ਮੌਤ ਦੇ ਰਸਤੇ ਨੂੰ ਆਪਣੇ ਵੱਸ ਵਿਚ ਕਰ ਲਿਆ ।੧।
Through loving devotion, and singing the Glorious Praises of the Lord of the Universe, I have escaped the Path of Death. ||1||
ਭਇਓ ਅਨੁਗ੍ਰਹੁ ਮਿਟਿਓ ਮੋਰਚਾ ਅਮੋਲ ਪਦਾਰਥੁ ਲਾਧਿਓ ॥
ਹੇ ਮਨ! ਜਿਸ ਮਨੁੱਖ ਉਤੇ ਪਰਮਾਤਮਾ ਦੀ ਮੇਹਰ ਹੋਈ, ਉਸ (ਦੇ ਮਨ ਤੋਂ ਮਾਇਆ ਦੇ ਮੋਹ) ਦਾ ਜੰਗਾਲ ਲਹਿ ਗਿਆ, ਉਸ ਨੇ ਪਰਮਾਤਮਾ ਦਾ ਕੀਮਤੀ ਨਾਮ-ਪਦਾਰਥ ਲੱਭ ਲਿਆ ।
When he became Merciful, the rust was removed, and I found the priceless treasure.
ਬਲਿਹਾਰੈ ਨਾਨਕ ਲਖ ਬੇਰਾ ਮੇਰੇ ਠਾਕੁਰ ਅਗਮ ਅਗਾਧਿਓ ॥੨॥੧੩॥
ਹੇ ਨਾਨਕ! (ਆਖ—) ਮੈਂ ਲਖ ਵਾਰੀ ਕੁਰਬਾਨ ਜਾਂਦਾ ਹਾਂ ਆਪਣੇ ਉਸ ਮਾਲਕ-ਪ੍ਰਭੂ ਤੋਂ ਜੋ (ਜੀਵਾਂ ਦੀ ਅਕਲ ਦੀ) ਪਹੰੁਚ ਤੋਂ ਪਰੇ ਹੈ, ਤੇ, ਜੋ ਅਥਾਹ (ਗੁਣਾਂ ਵਾਲਾ) ਹੈ ।੨।੧੩।
O Nanak, I am a sacrifice, a hundred thousand times, to my unapproachable, unfathomable Lord and Master. ||2||13||